ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀਆਂ ਜਾਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੀਰਤਪੁਰ ਸਾਹਿਬ ਵਿਖੇ ਪ੍ਰਭਾਤ ਫੇਰੀਆਂ ਜਾਰੀ
Publish Date: Mon, 16 Nov 2026 04:44 PM (IST)
Updated Date: Mon, 16 Nov 2026 04:45 PM (IST)
ਇਸਤਰੀ ਸਤਿਸੰਗ ਸਭਾ ਵੱਲੋਂ ਕਰਵਾਇਆ ਜਾ ਰਿਹੈ ਧਾਰਮਿਕ ਉਪਰਾਲਾ ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸਤਰੀ ਸਤਿਸੰਗ ਸਭਾ ਕੀਰਤਪੁਰ ਸਾਹਿਬ ਦੀਆਂ ਬੀਬੀਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਮਿਤੀ 6 ਤੋਂ ਸ਼ੁਰੂ ਹੋਈਆਂ ਇਹ ਪ੍ਰਭਾਤ ਫੇਰੀਆਂ ਲਗਾਤਾਰ ਜਾਰੀ ਹਨ ਤੇ 24 ਤਰੀਕ ਤੱਕ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਦਿਹਾੜੇ ਤੱਕ ਜਾਰੀ ਰਹਿਣਗੀਆਂ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਇਸਤਰੀ ਸਤਿਸੰਗ ਸਭਾ ਵੱਲੋਂ ਹਰ ਸਾਲ ਐੱਸਜੀਪੀਸੀ ਤੇ ਸੰਗਤਾਂ ਦੇ ਸਹਿਯੋਗ ਨਾਲ ਪ੍ਰਭਾਤ ਫੇਰੀਆਂ ਕੱਢੀਆਂ ਜਾਂਦੀਆਂ ਹਨ, ਇਨ੍ਹਾਂ ਪ੍ਰਭਾਤ ਫੇਰੀਆਂ ਦੌਰਾਨ ਸ਼ਬਦ ਕੀਰਤਨ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਜਾਂਦਾ ਹੈ। ਰੋਜ਼ਾਨਾ ਪ੍ਰਭਾਤ ਫੇਰੀ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਆਰੰਭ ਕੀਤੀ ਜਾਂਦੀ ਹੈ। ਪ੍ਰਭਾਤ ਫੇਰੀ ਦੁਆਰਾ ਵੱਖ-ਵੱਖ ਗੁਰਦੁਆਰਾ ਸਾਹਿਬ ਗੁਰੂ ਘਰ ਨਾਲ ਜੁੜੀਆਂ ਸੰਗਤਾਂ ਵੱਲੋਂ ਆਪਣੇ ਗ੍ਰਹਿ ਵਿਖੇ ਪ੍ਰਭਾਤ ਫੇਰੀ ਬੁਲਾਈ ਜਾਂਦੀ ਹੈ, ਜਿੱਥੇ ਸੇਵਾਦਾਰਾਂ ਤੇ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਗੁਰਬਾਣੀ ਦਾ ਜਾਪ ਤੇ ਕੀਰਤਨ ਕੀਤਾ ਜਾਂਦਾ ਹੈ। ਇਸ ਦੌਰਾਨ ਸੇਵਾਦਾਰਾਂ ਵੱਲੋਂ ਸੰਗਤਾਂ ਨੂੰ ਪ੍ਰਸ਼ਾਦ ਵੀ ਵਰਤਾਇਆ ਜਾਂਦਾ ਹੈ। ਬੀਬੀ ਪਰਮਜੀਤ ਕੌਰ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪ੍ਰਭਾਤ ਫੇਰੀਆਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਬਾਬਾ ਜਰਨੈਲ ਸਿੰਘ, ਸੁਖਦੇਵ ਸਿੰਘ ਰਾਣਾ,ਨਿਸ਼ਾਨਚੀ ਭਾਈ ਦਲੇਰ ਸਿੰਘ, ਦਲਵਿੰਦਰ ਸਿੰਘ, ਬੀਬੀ ਗੁਰਜੀਤ ਕੌਰ, ਬੀਬੀ ਅਪਿੰਦਰ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਸੁਰਿੰਦਰ ਕੌਰ, ਬੀਬੀ ਅੰਮ੍ਰਿਤ ਕੌਰ, ਬੀਬੀ ਹਰਬੰਸ ਕੌਰ, ਬੀਬੀ ਸਤਵਿੰਦਰ ਕੌਰ, ਬੀਬੀ ਸਰਫ ਕੌਰ, ਬੀਬੀ ਰਣਜੀਤ ਕੌਰ, ਬੀਬੀ ਬਿਨਵੰਤ ਕੌਰ, ਬੀਬੀ ਸਿਮਰਨ ਕੌਰ, ਕੁਲਦੀਪ ਸਿੰਘ ਤੇ ਕੀਰਤਪੁਰ ਸਾਹਿਬ ਦੀ ਸੰਗਤ ਰੋਜ਼ਾਨਾ ਇਹਨਾਂ ਪ੍ਰਭਾਤ ਫੇਰੀਆਂ ਵਿੱਚ ਸ਼ਾਮਿਲ ਹੁੰਦੀਆਂ ਹਨ।