ਕੀਰਤਪੁਰ ਸਾਹਿਬ ਪੁੱਜੇ ਰਾਣਾ ਕੇ.ਪੀ. ਸਿੰਘ ਨੇ ਕਾਂਗਰਸੀ ਵਰਕਰਾਂ ਨੂੰ ਕੀਤਾ ਲਾਮਬੰਦ ਕੀਰਤਪੁਰ ਸਾਹਿਬ ਪਹੁੰਚੇ ਰਾਣਾ ਕੇ.ਪੀ. ਸਿੰਘ ਨੇ ਕਾਂਗਰਸੀ ਵਰਕਰਾਂ ਨੂੰ ਕੀਤਾ ਲਾਮਬੰਦ
Publish Date: Mon, 16 Nov 2026 06:40 PM (IST)
Updated Date: Mon, 16 Nov 2026 06:42 PM (IST)
‘ਜੋ ਕਿਹਾ ਉਹ ਕੀਤਾ’, ‘ਜੋ ਕਹਾਂਗੇ ਉਹ ਕਰਾਂਗੇ’ ਕਾਂਗਰਸ ਸਰਕਾਰ ਬਣਨ ’ਤੇ ਰੁਕੇ ਹੋਏ ਵਿਕਾਸ ਕਾਰਜ ਮੁੜ ਕਰਵਾਏ ਜਾਣਗੇ ਸ਼ੁਰੂ ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਅਮਿਤ ਚਾਵਲਾ ਦੇ ਨਿਵਾਸ ਸਥਾਨ ’ਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਮੀਟਿੰਗ ’ਚ ਜਥੇਬੰਦਕ ਗਤੀਵਿਧੀਆਂ ਤੇ ਆਉਣ ਵਾਲੀ ਸਿਆਸੀ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਵਰਕਰਾਂ ਨੂੰ ਕਾਂਗਰਸ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਹੁੰਦੇ ਹਨ। ਵਰਕਰ ਹੀ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਂਦੇ ਹਨ। ਇਸ ਲਈ ਹਰੇਕ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਪਿੰਡਾਂ ਤੇ ਸ਼ਹਿਰਾਂ ’ਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ ਹਿੱਤਾਂ ਨੂੰ ਪਹਿਲ ਦਿੰਦੀ ਆਈ ਹੈ। ਜੋ ਕਿਹਾ, ਉਹ ਕੀਤਾ ਤੇ ਜੋ ਕਹਾਂਗੇ, ਉਹ ਕਰਾਂਗੇ ਦੇ ਸੰਕਲਪ ਨਾਲ ਪਾਰਟੀ ਦੀਆਂ ਨੀਤੀਆਂ ਤੇ ਲੋਕ ਭਲਾਈ ਲਈ ਕੀਤੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਪਾਰਟੀ ਦੀਆਂ ਗਤੀਵਿਧੀਆਂ ਤੇਜ਼ ਕਰਨ ਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਕਈ ਵਿਕਾਸ ਪ੍ਰਾਜੈਕਟ ਰੁਕੇ ਹੋਏ ਹਨ। ਭਵਿੱਖ ’ਚ ਕਾਂਗਰਸ ਦੀ ਸਰਕਾਰ ਬਣਨ ’ਤੇ ਇਨ੍ਹਾਂ ਰੁਕੇ ਹੋਏ ਪ੍ਰਾਜੈਕਟਾਂ ਨੂੰ ਮੁੜ ਸ਼ੁਰੂ ਕਰਵਾਇਆ ਜਾਵੇਗਾ, ਤਾਂ ਜੋ ਸ੍ਰੀ ਕੀਰਤਪੁਰ ਸਾਹਿਬ ਦੇ ਵਿਕਾਸ ਨੂੰ ਨਵੀਂ ਗਤੀ ਦਿੱਤੀ ਜਾ ਸਕੇ। ਮੀਟਿੰਗ ’ਚ ਮੌਜੂਦ ਕਾਂਗਰਸੀ ਵਰਕਰਾਂ ਨੇ ਵੀ ਰਾਣਾ ਕੇ.ਪੀ. ਸਿੰਘ ਦੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਹਲਕੇ ’ਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਹਲਕੇ ’ਚ ਤਕਰੀਬਨ ਇੱਕ ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟ ਲਿਆਂਦੇ ਗਏ ਸਨ। ਇਨ੍ਹਾਂ ’ਚ ਸੜਕਾਂ ਦੀ ਉਸਾਰੀ, ਸਿੱਖਿਆ, ਸਿਹਤ ਸੇਵਾਵਾਂ, ਬੁਨਿਆਦੀ ਢਾਂਚੇ ਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਕਈ ਅਹਿਮ ਕੰਮ ਸ਼ਾਮਲ ਸਨ। ਇਸ ਮੌਕੇ ਹਿਮਾਂਸ਼ੂ ਟੰਡਨ, ਪ੍ਰਧਾਨ ਬਲਾਕ ਕਾਂਗਰਸ ਕਮੇਟੀ ਸ੍ਰੀ ਆਨੰਦਪੁਰ ਸਾਹਿਬ, ਸੁਰਿੰਦਰ ਪਾਲ ਕੋੜਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਕੀਰਤਪੁਰ ਸਾਹਿਬ, ਅਮਿਤ ਚਾਵਲਾ, ਸੰਜੀਵ ਜੋਸ਼ੀ,ਦਵਿੰਦਰ ਸਿੰਘ ਸੈਣੀ, ਸੁਰੇਸ਼ ਮੋਹਨ ਟੰਡਨ, ਸੰਜੀਵ ਜੋਸ਼ੀ, ਡਾ. ਸਰਵਣ ਸਿੰਘ ਸੈਣੀ, ਸੇਵਾ ਮੁਕਤ ਅਧਿਆਪਕ ਕੁਲਵੰਤ ਸਿੰਘ,ਐਡਵੋਕੇਟ ਵਰਿੰਦਰ ਬੀਰ ਸਿੰਘ, ਰਮਨਜੀਤ ਸਿੰਘ ਰਾਣਾ , ਮਨਿੰਦਰ ਸਿੰਘ ਸਾਹਿਬ, ਕ੍ਰਿਸ਼ਨ ਕਾਂਤ ਬੋਵੀ, ਅਭਿਨਵ ਟੰਡਨ, ਧਨਵੰਤ ਸਿੰਘ ਪਰੂਥੀ, ਵਿਪਨ ਟੰਡਨ, ਮਹਿੰਦਰ ਸਿੰਘ ਸੈਣੀ, ਦਵਿੰਦਰ ਸਿੰਘ ਛੰਮਾ, ਜਸਪਾਲ ਸਿੰਘ ਪਾਲਾ,ਨਿਤਿਨ ਕਪਿਲ, ਗੁਰਦੇਵ ਭੱਲਾ, ਤਜਿੰਦਰ ਸਿੰਘ ਪੱਪੂ,ਰਵੀਸ਼ ਧਵਨ,ਅਭਿਸ਼ੇਕ ਧਵਨ , ਰਿੰਟਾ ਡੱਬ,ਅਜੈ ਸਹਿਗਲ,ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਤੇ ਆਗੂ ਹਾਜ਼ਰ ਸਨ।