ਖਾਲਸਾ ਸਕੂਲ ’ਚ ਉਤਸ਼ਾਹ ਨਾਲ ਮਨਾਇਆ ਬਾਲ ਦਿਵਸ ਖਾਲਸਾ ਸਕੂਲ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ
Publish Date: Mon, 16 Nov 2026 06:49 PM (IST)
Updated Date: Mon, 16 Nov 2026 06:51 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ਼੍ਰੀ ਅਨੰਦਪੁਰ ਸਾਹਿਬ: ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਭ ਤੋਂ ਪੁਰਾਤਨ ਵਿਦਿਅਕ ਸੰਸਥਾ ਐੱਸਜੀਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ’ਚ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ’ਚ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸਕੂਲ ਦੇ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਇਸ ਪ੍ਰੋਗਰਾਮ ’ਚ ਸਕੂਲ ਦੇ ਪੱਤਰ ਵਿਹਾਰਕ ਨੰਬਰਦਾਰ ਕੁਲਦੀਪ ਸਿੰਘ ਤੇ ਡਾਇਰੈਕਟਰ ਐਜੂਕੇਸ਼ਨ ਗੁਰਮਿੰਦਰ ਸਿੰਘ ਭੁੱਲਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਖੇਡ ਮੁਕਾਬਲਿਆਂ ਦਾ ਰਸਮੀ ਉਦਘਾਟਨ ਦੋਵਾਂ ਸ਼ਖ਼ਸੀਅਤਾਂ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਗੁਰਮਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਤੇ ਸ਼ਖ਼ਸੀਅਤ ਵਿਕਾਸ ਲਈ ਖੇਡਾਂ ਬਹੁਤ ਜ਼ਰੂਰੀ ਹਨ। ਖੇਡਾਂ ਰਾਹੀਂ ਬੱਚਿਆਂ ’ਚ ਅਨੁਸ਼ਾਸਨ, ਸਵੈ-ਵਿਸ਼ਵਾਸ ਤੇ ਮਿਲ ਕੇ ਕੰਮ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਭਾਗ ਲੈਣਾ ਵੀ ਵਿਦਿਆਰਥੀਆਂ ਦੇ ਜੀਵਨ ਦਾ ਅਹਿਮ ਹਿੱਸਾ ਹੋਣਾ ਚਾਹੀਦਾ ਹੈ। ਇਸ ਸਮਾਗਮ ਦੀ ਵਿਸ਼ੇਸ਼ ਗੱਲ ਇਹ ਰਹੀ ਕਿ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਨੇ ਵੀ ਖੇਡ ਮੁਕਾਬਲਿਆਂ ’ਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਮਾਪਿਆਂ ਲਈ ਵੀ ਵੱਖ-ਵੱਖ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਬੱਚਿਆਂ ਤੇ ਮਾਪਿਆਂ ਲਈ ਵੱਖ-ਵੱਖ ਤਰ੍ਹਾਂ ਦੇ ਖਾਣ-ਪੀਣ ਦੇ ਫੂਡ ਕਾਰਨਰ ਲਗਾਏ ਗਏ, ਜਿੱਥੇ ਸਾਰਿਆਂ ਨੇ ਮਨਪਸੰਦ ਪਕਵਾਨਾਂ ਦਾ ਆਨੰਦ ਮਾਣਿਆ। ਇਸ ਮੌਕੇ ਬਲਵੀਰ ਕੌਰ, ਐਨ.ਸੀ.ਸੀ. ਅਫ਼ਸਰ ਰਣਜੀਤ ਸਿੰਘ, ਜਸਪ੍ਰੀਤ ਸਿੰਘ, ਹਰਸ਼ਦੀਪ ਕੌਰ, ਵਨੀਤਾ ਸ਼ਰਮਾ, ਅਨੁਬਾਲਾ, ਸ਼ਿਵਾਨੀ, ਡਾ. ਹਰਮਨਪ੍ਰੀਤ ਸਿੰਘ, ਕੁਲਦੀਪ ਕੌਰ, ਸ਼ੁਭਰਾ ਸ਼ਰਮਾ, ਪ੍ਰਭਜੋਤ ਕੌਰ, ਪਰਮਜੀਤ ਕੌਰ, ਦਲਜੀਤ ਕੌਰ, ਸਿਮਰਨਪ੍ਰੀਤ ਕੌਰ, ਜਤਿੰਦਰ ਕੌਰ, ਹਰਕੀਰਤ ਕੌਰ, ਅਮਨਦੀਪ ਕੌਰ, ਪਰਮਿੰਦਰ ਕੌਰ ਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।