- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਰਗਾਹ ਸਾਈ ਬਾਬਾ ਬੁੱਢਣ ਸ਼ਾਹ ਜੀ ਵੱਲੋਂ ਪੀਜੀਆਈ ਚੰਡੀਗੜ੍ਹ ਵਿਖੇ ਮਰੀਜ਼ਾਂ ਲਈ ਲੰਗਰ ਭੇਜਿਆ

ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਉੱਤਰੀ ਭਾਰਤ ਦੀ ਪ੍ਰਸਿੱਧ ਦਰਗਾਹ ਸਾਂਈ ਪੀਰ ਬਾਬਾ ਬੁੱਢਣ ਸ਼ਾਹ ਜੀ ਵਿਖੇ ਮਨੁੱਖਤਾ ਦੀ ਸੇਵਾ ਤੇ ਲੋੜਵੰਦਾਂ ਦੀ ਸਹਾਇਤਾ ਦੇ ਉਦੇਸ਼ ਨਾਲ ਹਰ ਸੰਗਰਾਂਦ ਮੌਕੇ ਪੀਜੀਆਈ ਚੰਡੀਗੜ੍ਹ ਵਿਖੇ ਮਰੀਜ਼ਾਂ ਤੇ ਉਨ੍ਹਾਂ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਲਈ ਲੰਗਰ ਭੇਜਿਆ ਜਾਂਦਾ ਹੈ। ਇਸੇ ਲੜੀ ਤਹਿਤ ਦਰਗਾਹ ਵੱਲੋਂ ਇਸ ਵਾਰ ਵੀ ਲੰਗਰ ਤਿਆਰ ਕਰਕੇ ਪੀਜੀਆਈ ਚੰਡੀਗੜ੍ਹ ਵਿਖੇ ਭੇਜਿਆ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦਰਗਾਹ ਦੇ ਕੋ-ਮੋਹਤਮਿਮ ਸਾਈ ਬਿੱਟੂ ਸ਼ਾਹ ਨੇ ਦੱਸਿਆ ਕਿ ਦਰਗਾਹ ਵੱਲੋਂ ਹਰ ਮਹੀਨੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਇਹ ਸੇਵਾ ਨਿਰੰਤਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੀਜੀਆਈ ’ਚ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ’ਚ ਮਰੀਜ਼ ਇਲਾਜ ਕਰਵਾਉਣ ਲਈ ਪਹੁੰਚਦੇ ਹਨ ਤੇ ਉਨ੍ਹਾਂ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੂੰ ਵੀ ਕਈ ਵਾਰ ਖਾਣ-ਪੀਣ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਗੱਲ ਨੂੰ ਧਿਆਨ ’ਚ ਰੱਖਦਿਆਂ ਦਰਗਾਹ ਵੱਲੋਂ ਲੰਗਰ ਦੀ ਸੇਵਾ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਤੋਂ ਵੱਡਾ ਕੋਈ ਹੋਰ ਧਰਮ ਨਹੀਂ ਹੈ ਤੇ ਲੋੜਵੰਦਾਂ ਦੀ ਸਹਾਇਤਾ ਕਰਨਾ ਹੀ ਸੱਚੀ ਇਨਸਾਨੀਅਤ ਹੈ। ਦਰਗਾਹ ਵੱਲੋਂ ਕੀਤੀ ਜਾ ਰਹੀ ਇਹ ਸੇਵਾ ਭਵਿੱਖ ’ਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਸੇਵਾ ਕਾਰਜ ’ਚ ਮਹੰਤ ਮੋਹਤਮਿਮ ਦਿਲਬਾਗ ਸ਼ਾਹ , ਸਾਈ ਬਿੱਟੂ ਸ਼ਾਹ , ਸਾਂਈ ਪ੍ਰਵੇਜ ਸ਼ਾਹ, ਅਮਰਾਨ ਸ਼ਾਹ, ਅਕਬਰ ਸ਼ਾਹ, ਅਸ਼ਰਫ਼ ਸ਼ਾਹ ਆਦਿ ਸਮੇਤ ਸਾਰਾ ਸ਼ਾਹ ਪਰਿਵਾਰ ਇਸ ਸੇਵਾ ’ਚ ਵੱਧ ਚੜ੍ਹ ਕੇ ਯੋਗਦਾਨ ਪਾਉਂਦਾ ਹੈ।