548 ਗ੍ਰਾਮ ਅਫ਼ੀਮ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ 548 ਗ੍ਰਾਮ ਅਫ਼ੀਮ ਸਮੇਤ ਨੂਰਪੁਰਬੇਦੀ ਪੁਲਿਸ ਵੱਲੋਂ ਦੋ ਵਿਅਕਤੀ ਗ੍ਰਿਫ਼ਤਾਰ
Publish Date: Tue, 17 Nov 2026 04:27 PM (IST)
Updated Date: Tue, 17 Nov 2026 04:30 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਜ਼ਿਲ੍ਹਾ ਪੁਲਿਸ ਮੁੱਖੀ ਰੂਪਨਗਰ ਮਨਿੰਦਰ ਸਿੰਘ ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਨੂਰਪੁਰਬੇਦੀ ਪੁਲਿਸ ਨੇ 548 ਗ੍ਰਾਮ ਅਫ਼ੀਮ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਨੂਰਪੁਰਬੇਦੀ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਹਰਸਿਮਰਤ ਸਿੰਘ ਛੇਤਰਾ ਤੇ ਉਪ ਪੁਲਿਸ ਕਪਤਾਨ ਸ਼੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਮਾਨ ਦੀ ਅਗਵਾਈ ਹੇਠ ਇਲਾਕੇ ’ਚ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 11 ਨਵੰਬਰ ਨੂੰ ਏ.ਐੱਸ.ਆਈ. ਬੂਟਾ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਪਿੰਡ ਸਰਥਲੀ ਤੋਂ ਪਿੰਡ ਭਾਓਵਾਲ ਨੂੰ ਜਾਂਦੀ ਸੜਕ ’ਤੇ ਪਿੰਡ ਬਜਰੂੜ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਸ਼ਾਮ ਕਰੀਬ 6 ਵਜੇ ਪਿੰਡ ਭਾਓਵਾਲ ਵਾਲੇ ਪਾਸਿਓਂ ਆ ਰਹੀ ਇੱਕ ਚਿੱਟੇ ਰੰਗ ਦੀ ਕਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਕਾਰ ’ਚੋਂ 548 ਗ੍ਰਾਮ ਅਫ਼ੀਮ ਬਰਾਮਦ ਹੋਈ। ਥਾਣਾ ਮੁੱਖੀ ਅਨੁਸਾਰ ਪੁਲਿਸ ਨੇ ਮੌਕੇ ’ਤੇ ਕਾਰ ਸਵਾਰ ਦੋ ਵਿਅਕਤੀਆਂ ਦੀ ਪਛਾਣ ਨਿਹਾਲ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਚਾਂਦਪੁਰਾ, ਥਾਣਾ ਜਾਖਲ, ਜ਼ਿਲ੍ਹਾ ਫਤਿਆਬਾਦ (ਹਰਿਆਣਾ) ਤੇ ਗੁਰਪ੍ਰੀਤ ਸਿੰਘ ਉਰਫ਼ ਪ੍ਰੀਤ ਪੁੱਤਰ ਰਾਜ ਸਿੰਘ ਵਾਸੀ ਪਿੰਡ ਬਹਾਦਰਪੁਰ, ਥਾਣਾ ਬਰੇਟਾ, ਜ਼ਿਲ੍ਹਾ ਮਾਨਸਾ ਵਜੋਂ ਕੀਤੀ। ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।