- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੋਣ ਇੰਚਾਰਜ ਨਵੀਨ ਸ਼ਰਮਾ ਨੇ ਨੰਗਲ ਮੰਡਲ ਦੇ ਆਗੂਆਂ ਨਾਲ ਕੀਤੀ ਮੀਟਿੰਗ

ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ, ਨੰਗਲ : ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨਾਤਮਕ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਅੱਜ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਚੋਣ ਇੰਚਾਰਜ ਨਵੀਨ ਸ਼ਰਮਾ ਨੇ ਨੰਗਲ ਮੰਡਲ ਦੇ ਆਗੂਆਂ ਤੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਤੇ ਬੂਥ ਪੱਧਰ ’ਤੇ ਪਾਰਟੀ ਦੀ ਕਾਰਗੁਜ਼ਾਰੀ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਨਵੀਨ ਸ਼ਰਮਾ ਨੇ ਵੱਖ-ਵੱਖ ਬੂਥਾਂ ਦੀਆਂ ਕਮੇਟੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ ਤੇ ਬੂਥ ਪੱਧਰ ’ਤੇ ਸੰਗਠਨ ਦੀ ਸਥਿਤੀ ਬਾਰੇ ਵੀ ਚਰਚਾ ਕੀਤੀ।
ਉਨ੍ਹਾਂ ਮੰਡਲ ਦੇ ਅਹੁਦੇਦਾਰਾਂ ਨਾਲ ਸੰਗਠਨਾਤਮਕ ਗਤੀਵਿਧੀਆਂ, ਆਪਸੀ ਤਾਲਮੇਲ ਤੇ ਪਾਰਟੀ ਦੇ ਕੰਮਕਾਜ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਸਬੰਧੀ ਵਿਚਾਰ ਸਾਂਝੇ ਕੀਤੇ। ਨਵੀਨ ਸ਼ਰਮਾ ਨੇ ਮੰਡਲ ਦੇ ਅਹੁਦੇਦਾਰਾਂ ਨਾਲ ਪਾਰਟੀ ਦੀਆਂ ਆਉਣ ਵਾਲੀਆਂ ਸਿਆਸੀ ਤੇ ਸੰਗਠਨਾਤਮਕ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ। ਮੀਟਿੰਗ ’ਚ ਇਸ ਗੱਲ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਕਿ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਹਰ ਬੂਥ ਤੇ ਹਰ ਵਰਕਰ ਤੱਕ ਪਹੁੰਚਾਉਣ ਲਈ ਸੰਗਠਨਾਤਮਕ ਤਾਲਮੇਲ ਨੂੰ ਹੋਰ ਬਿਹਤਰ ਬਣਾਇਆ ਜਾਵੇ। ਇਸ ਮੌਕੇ ਨੰਗਲ ਮੰਡਲ ਦੇ ਪ੍ਰਧਾਨ ਰਾਜੇਸ਼ ਚੌਧਰੀ, ਰਣਜੀਤ ਸਿੰਘ ਲੱਕੀ ਤੇ ਚੰਦਰ ਕੁਮਾਰ ਬਜਾਜ ਸਮੇਤ ਮੰਡਲ ਦੇ ਸਮੂਹ ਅਹੁਦੇਦਾਰ ਤੇ ਹੋਰ ਭਾਜਪਾ ਆਗੂ ਹਾਜ਼ਰ ਸਨ।