ਹਰਜੋਤ ਸਿੰਘ ਬੈਂਸ ਗੁਰਦੁਆਰਾ ਸ੍ਰੀ ਕੁਸ਼ਟ ਨਿਵਾਰਨ ਵਿਖੇ ਨਤਮਸਤਕ ਜਨਮ ਦਿਨ ਮੌਕੇ ਹਰਜੋਤ ਸਿੰਘ ਬੈਂਸ ਗੁਰਦੁਆਰਾ ਸ੍ਰੀ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ ਵਿਖੇ ਹੋਏ ਨਤਮਸਤਕ
Publish Date: Tue, 17 Nov 2026 07:06 PM (IST)
Updated Date: Tue, 17 Nov 2026 07:09 PM (IST)
ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਪੰਜਾਬੀ ਜਾਗਰਣ ਟੀਮ, ਨੰਗਲ : ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਬੀਤੇ ਦਿਨ ਆਪਣੇ ਜਨਮ ਦਿਨ ਮੌਕੇ ਗੁਰਦੁਆਰਾ ਸ੍ਰੀ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ, ਖੁਸ਼ਹਾਲੀ ਤੇ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਾਨੂੰ ਸੱਚਾਈ, ਸੇਵਾ, ਨਿਮਰਤਾ ਤੇ ਮਨੁੱਖਤਾ ਦੀ ਭਲਾਈ ਦੇ ਰਾਹ ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰ ’ਚ ਨਤਮਸਤਕ ਹੋ ਕੇ ਮਨ ਨੂੰ ਅਥਾਹ ਸਕੂਨ ਮਿਲਦਾ ਹੈ ਤੇ ਜੀਵਨ ’ਚ ਚੰਗੇ ਕਾਰਜ ਕਰਨ ਦੀ ਪ੍ਰੇਰਨਾ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਜਨਮ ਦਿਨ ਸਿਰਫ਼ ਖੁਸ਼ੀਆਂ ਮਨਾਉਣ ਦਾ ਮੌਕਾ ਹੀ ਨਹੀਂ, ਸਗੋਂ ਪਰਮਾਤਮਾ ਦਾ ਸ਼ੁਕਰਾਨਾ ਕਰਨ ਤੇ ਲੋਕਾਂ ਦੀ ਸੇਵਾ ਕਰਨ ਦੇ ਆਪਣੇ ਸੰਕਲਪ ਨੂੰ ਹੋਰ ਮਜ਼ਬੂਤ ਕਰਨ ਦਾ ਦਿਨ ਵੀ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੇਵਾ ਤੇ ਸਮਾਜ ਭਲਾਈ ਦੇ ਮਾਰਗ ਤੇ ਚੱਲਦਿਆਂ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦਾ ਯਤਨ ਕਰਦੇ ਰਹਿਣਗੇ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਪੰਜਾਬ ’ਚ ਆਪਸੀ ਭਾਈਚਾਰਾ, ਪਿਆਰ ਤੇ ਸਦਭਾਵਨਾ ਬਣੀ ਰਹੇ ਤੇ ਸੂਬਾ ਦਿਨ ਦੁੱਗਣੀ ਤੇ ਰਾਤ ਚੌਗੁਣੀ ਤਰੱਕੀ ਕਰੇ। ਉਨ੍ਹਾਂ ਗੁਰੂ ਘਰ ਦੀ ਮਹਾਨਤਾ ਤੇ ਸਿੱਖ ਧਰਮ ਦੀਆਂ ਸੇਵਾ ਭਾਵਨਾ ਵਾਲੀਆਂ ਪਰੰਪਰਾਵਾਂ ਨੂੰ ਜੀਵਨ ’ਚ ਅਪਣਾਉਣ ਦਾ ਸੰਦੇਸ਼ ਵੀ ਦਿੱਤਾ। ਇਸ ਮੌਕੇ ਬਲਵਿੰਦਰ ਕੌਰ,ਅਨਮੋਲ ਬੈਂਸ , ਦੀਪਕ ਸੋਨੀ ਜ਼ਿਲ੍ਹਾ ਚੇਅਰਮੈਨ ਖੱਤਰੀ ਅਰੋੜਾ ਵੈਲਫੇਅਰ ਬੋਰਡ, ਸ਼ਿਵ ਕੁਮਾਰ ਬਿੱਲਾ ਸਰਪੰਚ, ਚੇਅਰਮੈਨ ਰਾਹੁਲ ਸੋਨੀ , ਮਨੂ ਪੁਰੀ ਪੰਚ, ਸੁਧੀਰ , ਨਰਿੰਦਰ ਸੈਣੀ , ਵਿਕਾਸ ਸਰਪੰਚ , ਮਨਿੰਦਰ ਸੈਣੀ , ਜਾਂਦਲਾ ਸਨੀ, ਹੈਪੀ, ਰਮਨ , ਸੰਦੀਪ ਸੋਨੀ ਹਾਜ਼ਰ ਸਨ।