- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਜੋਤ ਬੈਂਸ ਕੈਬਨਿਟ ਮੰਤਰੀ ਜਲਫਾ ਮਾਤਾ ਜੀ ਦੇ ਦਰਬਾਰ ਵਿਖੇ ਪਰਿਵਾਰ ਸਮੇਤ ਹੋਏ ਨਤਮਸਤਕ

ਧਾਰਮਿਕ ਸਮਾਗਮਾਂ ਨਾਲ ਭਾਈਚਾਰਕ ਸਾਂਝ ਹੁੰਦੀ ਹੈ ਮਜ਼ਬੂਤ : ਕੈਬਨਿਟ ਮੰਤਰੀ
ਪੰਜਾਬੀ ਜਾਗਰਣ ਟੀਮ, ਨੰਗਲ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਜਲਫਾ ਮਾਤਾ ਜੀ ਦੇ ਪਵਿੱਤਰ ਦਰਬਾਰ ਵਿਖੇ ਪਰਿਵਾਰ ਸਮੇਤ ਪਹੁੰਚ ਕੇ ਮਾਤਾ ਜੀ ਦੇ ਚਰਨਾਂ ’ਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ, ਇਲਾਕੇ ਦੀ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਇਸ ਮੌਕੇ ਧਾਰਮਿਕ ਸ਼ਰਧਾ ਤੇ ਉਤਸ਼ਾਹ ਨਾਲ ਯੱਗ-ਹਵਨ ਵੀ ਕਰਵਾਇਆ ਗਿਆ। ਯੱਗ-ਹਵਨ ਦੌਰਾਨ ਮੰਤਰ ਉਚਾਰਨ ਦੇ ਨਾਲ ਸਮੂਹ ਲੋਕਾਂ ਦੀ ਚੰਗੀ ਸਿਹਤ, ਤਰੱਕੀ ਤੇ ਸੁਖੀ ਜੀਵਨ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਮੌਜੂਦ ਸੰਗਤ ਨੇ ਵੀ ਸ਼ਰਧਾ ਭਾਵਨਾ ਨਾਲ ਮਾਤਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਸੰਤਾਂ, ਮਹਾਂਪੁਰਸ਼ਾਂ ਤੇ ਪੀਰਾਂ-ਫਕੀਰਾਂ ਦੀ ਧਰਤੀ ਹੈ, ਜਿੱਥੇ ਹਰ ਧਰਮ ਤੇ ਵਰਗ ਦੇ ਲੋਕ ਆਪਸੀ ਸਾਂਝ ਤੇ ਸਦਭਾਵਨਾ ਨਾਲ ਰਹਿੰਦੇ ਹਨ। ਅਜਿਹੇ ਸਮਾਗਮ ਸਮਾਜ ’ਚ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਮਾਤਾ ਜੀ ਦੇ ਦਰਬਾਰ ਵਿਖੇ ਅਰਦਾਸ ਕੀਤੀ ਕਿ ਪਰਮਾਤਮਾ ਸਮੁੱਚੀ ਲੋਕਾਈ ਨੂੰ ਚੜ੍ਹਦੀ ਕਲਾ ’ਚ ਰੱਖਣ ਤੇ ਹਰ ਪਰਿਵਾਰ ਦੇ ਜੀਵਨ ’ਚ ਸੁੱਖ, ਸ਼ਾਂਤੀ ਤੇ ਖੁਸ਼ਹਾਲੀ ਬਖ਼ਸ਼ਣ।
ਇਸ ਮੌਕੇ ਡਾਕਟਰ ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ, ਦੀਪਕ ਸੋਨੀ ਜ਼ਿਲ੍ਹਾ ਚੇਅਰਮੈਨ ਖੱਤਰੀ ਅਰੋੜਾ ਵੈਲਫੇਅਰ ਬੋਰਡ, ਦਲੀਪ ਹੰਸ ਮੈਂਬਰ ਦਲਿਤ ਬੋਰਡ ਪੰਜਾਬ, ਮਨਜੋਤ ਕੌਂਸਲਰ, ਲਵਲੀ ਆਂਗਰਾ ਕੌਂਸਲਰ, ਕਾਲਾ ਸ਼ੋਕਰ ਬਲਾਕ ਪ੍ਰਧਾਨ, ਨਰਿੰਦਰ ਨਿੰਦੀ ਤੇ ਸੁਮਿਤ ਅਗਨੀ ਸੰਦਲ ਮੈਂਬਰ ਬ੍ਰਾਹਮਣ ਵੈਲਫੇਅਰ ਬੋਰਡ ਪੰਜਾਬ, ਐਡਵੋਕੇਟ ਨਿਸ਼ਾਂਤ ਗੁਪਤਾ, ਡਾ. ਰਜਿੰਦਰ ਕੁਮਾਰ, ਰੇਸ਼ਵ ਉੱਪਲ, ਅਨਮੋਲ ਕਪਿਲਾ, ਸ਼ਿਵ ਕੁਮਾਰ ਮਜਾਰੀ, ਬਲਰਾਮ ਰਾਣਾ, ਤੁਸ਼ਾਰ ਜ਼ਹਿਰਤ, ਮਨਜੀਤ ਸੈਣੀ, ਹੈਪੀ ਨੰਦਾ, ਰਣਜੀਤ ਬੱਗਾ ਤੇ ਗੋਪੀ ਪੱਸੀਵਾਲ ਸਮੇਤ ਹੋਰ ਪਤਵੰਤੇ ਮੌਜੂਦ ਸਨ।