ਜਨਮ ਦਿਨ ਮੌਕੇ ਹਰਜੋਤ ਬੈਂਸ ਨੇ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਟੇਕਿਆ ਮੱਥਾ ਜਨਮ ਦਿਨ ਮੌਕੇ ਹਰਜੋਤ ਸਿੰਘ ਬੈਂਸ ਨੇ ਪਰਿਵਾਰ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਵਿਖੇ ਟੇਕਿਆ ਮੱਥਾ
Publish Date: Tue, 17 Nov 2026 07:12 PM (IST)
Updated Date: Tue, 17 Nov 2026 07:15 PM (IST)
ਮਾਤਾ ਬਲਵਿੰਦਰ ਕੌਰ ਤੇ ਭੈਣ ਅਨਮੋਲ ਬੈਂਸ ਨਾਲ ਪ੍ਰਾਚੀਨ ਸ਼ਿਵ ਮੰਦਿਰ ਕਲੇਸ਼ਵਰ ਮਹਾਦੇਵ ਵਿਖੇ ਹੋਏ ਨਤਮਸਤਕ ਪੰਜਾਬੀ ਜਾਗਰਣ ਟੀਮ, ਨੰਗਲ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਜਨਮ ਦਿਨ ਮੌਕੇ ਧਾਰਮਿਕ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਆਪਣੇ ਪਰਿਵਾਰ ਸਮੇਤ ਇਲਾਕੇ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਮਾਤਾ ਬਲਵਿੰਦਰ ਕੌਰ ਬੈਂਸ ਤੇ ਭੈਣ ਕੋਮਲ ਵੀ ਮੌਜੂਦ ਸਨ। ਹਰਜੋਤ ਸਿੰਘ ਬੈਂਸ ਨੇ ਸਭ ਤੋਂ ਪਹਿਲਾਂ ਪ੍ਰਾਚੀਨ ਸ਼ਿਵ ਮੰਦਿਰ ਕਲੇਸ਼ਵਰ ਮਹਾਦੇਵ ਵਿਖੇ ਮੱਥਾ ਟੇਕਿਆ ਤੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਦਿਆਂ ਸਰਬੱਤ ਦੇ ਭਲੇ ਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਪਰਿਵਾਰ ਸਮੇਤ ਬਾਬਾ ਬਾਲਕ ਨਾਥ ਮੰਦਿਰ ਗਾਗੜਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਮੱਥਾ ਟੇਕ ਕੇ ਬਾਬਾ ਜੀ ਦਾ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਸਾਡੇ ਧਾਰਮਿਕ ਅਸਥਾਨ ਪੀੜ੍ਹੀ ਦਰ ਪੀੜ੍ਹੀ ਲੋਕਾਂ ਨੂੰ ਸ਼ਰਧਾ, ਸੇਵਾ, ਨਿਮਰਤਾ ਤੇ ਆਪਸੀ ਭਾਈਚਾਰੇ ਦੀ ਸਿੱਖਿਆ ਦਿੰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਅਸਥਾਨਾਂ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਤੇ ਇਨ੍ਹਾਂ ਦੀ ਸਾਂਭ-ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਦੀਪਕ ਸੋਨੀ ਜ਼ਿਲ੍ਹਾ ਚੇਅਰਮੈਨ ਖੱਤਰੀ ਅਰੋੜਾ ਵੈਲਫੇਅਰ ਬੋਰਡ, ਸ਼ਿਵ ਕੁਮਾਰ ਬਿੱਲਾ ਸਰਪੰਚ, ਚੇਅਰਮੈਨ ਰਾਹੁਲ ਸੋਨੀ , ਮਨੂ ਪੁਰੀ ਪੰਚ, ਸੁਧੀਰ , ਨਰਿੰਦਰ ਸੈਣੀ , ਵਿਕਾਸ ਸਰਪੰਚ , ਮਨਿੰਦਰ ਸੈਣੀ , ਜਾਂਦਲਾ ਸਨੀ, ਹੈਪੀ, ਰਮਨ , ਸੰਦੀਪ ਸੋਨੀ ਹਾਜ਼ਰ ਸਨ।