- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ ਕੋ ਜਾਨੋ ਜਿਲ੍ਹਾਂ ਮੁਕਾਬਲੇ ਵਿੱਚ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਰਿਹਾ ਅਵਲ

ਨਵਾਂ ਨੰਗਲ: ਸਥਾਨਕ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ, ਨਵਾਂ ਨੰਗਲ ਦੇ ਵਿਦਿਆਰਥੀਆਂ ਨੇ ‘ਭਾਰਤ ਵਿਕਾਸ ਪ੍ਰੀਸ਼ਦ’ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ‘ਭਾਰਤ ਕੋ ਜਾਨੋ’ ਕੁਇਜ਼ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।ਇਸ ਮੁਕਾਬਲੇ ਦੇ ਜੂਨੀਅਰ (ਕਨਿਸ਼ਠ) ਵਰਗ ’ਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਕੁੰਵਰਜੀਤ ਸਿੰਘ ਤੇ ਮੁਹੰਮਦ ਅਲਤਮਸ਼ ਨੇ ਆਪਣੀ ਬੁੱਧੀ ਅਤੇ ਗਿਆਨ ਦਾ ਲੋਹਾ ਮਨਵਾਉਂਦਿਆਂ ਜ਼ਿਲ੍ਹੇ ਭਰ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਇਸ ਸ਼ਾਨਦਾਰ ਜਿੱਤ ਦੇ ਨਾਲ ਹੀ ਦੋਵਾਂ ਵਿਦਿਆਰਥੀਆਂ ਨੇ ਰਾਜ ਪੱਧਰੀ ਮੁਕਾਬਲੇ ਲਈ ਆਪਣੀ ਥਾਂ ਪੱਕੀ ਕਰ ਲਈ ਹੈ। ਇਸੇ ਤਰ੍ਹਾਂ, ਮੁਕਾਬਲੇ ਦੇ ਸੀਨੀਅਰ ਵਰਗ ’ਚ ਵੀ ਸਕੂਲ ਦੇ ਵਿਦਿਆਰਥੀਆਂ ਸ਼ਿਵਾਂਸ਼ ਨੇਹਰਾ ਅਤੇ ਵਿਹਾਨ ਦਿਵੇਦੀ ਨੇ ਸ਼ਲਾਘਾਯੋਗ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ।
ਵਿਦਿਆਰਥੀਆਂ ਦੀ ਇਸ ਵੱਡੀ ਪ੍ਰਾਪਤੀ 'ਤੇ ਸਕੂਲ ’ਚ ਖ਼ੁਸ਼ੀ ਦਾ ਮਾਹੌਲ ਹੈ। ਸਕੂਲ ਦੇ ਪ੍ਰਿੰਸੀਪਲ ਨਿਰਮਲ ਵਾਸੁਦੇਵਾ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ’ਚ ਦੇਸ਼ ਪ੍ਰਤੀ ਪਿਆਰ ਅਤੇ ਆਮ ਗਿਆਨ ਵਧਾਉਣ ’ਚ ਸਹਾਈ ਹੁੰਦੇ ਹਨ। ਉਨ੍ਹਾਂ ਰਾਜ ਪੱਧਰੀ ਮੁਕਾਬਲੇ ਲਈ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।