ਇੰਸਪੈਕਟਰ ਸੁਨੀਲ ਕੁਮਾਰ ਹੋਣਗੇ ਸ੍ਰੀ ਕੀਰਤਪੁਰ ਸਾਹਿਬ ਦੇ ਨਵੇਂ ਥਾਣਾ ਮੁਖੀ ਇੰਸਪੈਕਟਰ ਸੁਨੀਲ ਕੁਮਾਰ ਹੋਣਗੇ ਨਵੇਂ ਸ੍ਰੀ ਕੀਰਤਪੁਰ ਸਾਹਿਬ ਥਾਣਾ ਮੁਖੀ
Publish Date: Thu, 19 Nov 2026 04:39 PM (IST)
Updated Date: Thu, 19 Nov 2026 04:40 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ ਸ੍ਰੀ ਕੀਰਤਪੁਰ ਸਾਹਿਬ : ਇੰਸਪੈਕਟਰ ਸੁਨੀਲ ਕੁਮਾਰ ਨੇ ਥਾਣਾ ਸ੍ਰੀ ਕੀਰਤਪੁਰ ਸਾਹਿਬ ਦਾ ਕਾਰਜ ਸੰਭਾਲ ਲਿਆ, ਜਦੋਂ ਕਿ ਇੰਸਪੈਕਟਰ ਰਾਹੁਲ ਸ਼ਰਮਾ ਡੀਆਈਜੀ ਦਫ਼ਤਰ ਦੇਣਗੇ ਆਪਣੀਆਂ ਸੇਵਾਵਾਂ। ਇਸ ਤੋਂ ਪਹਿਲਾਂ ਇੰਸਪੈਕਟਰ ਸੁਨੀਲ ਕੁਮਾਰ ਹੰਡੇਸਰ ਮੁਹਾਲੀ ਥਾਣਾ ਮੁਖੀ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਸਨ। ਜ਼ਿਲ੍ਹਾ ਬਠਿੰਡਾ ਨਾਲ ਸਬੰਧਿਤ ਇੰਸਪੈਕਟਰ ਸੁਨੀਲ ਕੁਮਾਰ ਜਿਲ੍ਹਾ ਰੂਪਨਗਰ ਵਿੱਚ ਵੱਖ-ਵੱਖ ਥਾਣਿਆਂ ਵਿੱਚ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਰੂਪ ਨਗਰ ਦੇ ਨੂਰਪੁਰ ਬੇਦੀ ਅਤੇ ਥਾਣਾ ਭਗਵੰਤਪੁਰ ਬਤੌਰ ਥਾਣਾ ਮੁਖੀ ਉਨ੍ਹਾਂ ਦਾ ਕਾਰਜਕਾਲ ਵਧੀਆ ਰਿਹਾ ਸੀ। ਇਸ ਤੋਂ ਪਹਿਲਾਂ ਥਾਣਾ ਮੁਖੀ ਰਹੇ ਰਾਹੁਲ ਸ਼ਰਮਾ ਦਾ ਤਬਾਦਲਾ ਡੀਆਈਜੀ ਦਫ਼ਤਰ ਵਿਖੇ ਹੋ ਗਿਆ ਹੈ ਅਤੇ ਉਹ ਆਪਣੀਆਂ ਸੇਵਾਵਾਂ ਡੀਆਈਜੀ ਦਫਤਰ ਵਿਖੇ ਨਿਭਾਉਣਗੇ। ਇਸ ਮੌਕੇ ਇੰਸਪੈਕਟਰ ਸਨਿਲ ਕੁਮਾਰ ਦੀ ਜ਼ਿਆਦਾਤਰ ਨੌਕਰੀ ਜ਼ਿਲ੍ਹਾ ਰੂਪਨਗਰ ਵਿਖੇ ਹੀ ਰਹੀ ਹੈ ਅਤੇ ਉਹ ਇਲਾਕੇ ਤੋਂ ਭਲੀ ਭਾਂਤੀ ਜਾਣੂ ਹਨ। ਅੱਜ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਨਵ-ਨਿਯੁਕਤ ਥਾਣਾ ਮੁਖੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਇਲਾਕੇ ਵਿਚ ਅਮਨ ਕਾਨੂੰਨ ਕਾਇਮ ਕਰਨਾ ਹੈ ਅਤੇ ਇਲਾਕੇ ਨੂੰ ਅਪਰਾਧ ਮੁਕਤ ਕਰਨ ਲਈ ਉਹ 24 ਘੰਟੇ ਹਾਜ਼ਰ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਇਲਾਕੇ ਵਿੱਚ ਜੋ ਵੀ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਹਨ ਉਨ੍ਹਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਜੇ ਕੋਈ ਵਿਅਕਤੀ ਨਸ਼ਾ ਛੱਡ ਕੇ ਮੁੱਖਧਾਰਾ ਵਿੱਚ ਵਾਪਸ ਆਉਣਾ ਚਾਹੁੰਦਾ ਹੈ ਤਾਂ ਉਸ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ ਅਤੇ ਉਸ ਦਾ ਸਾਰਾ ਇਲਾਜ ਸਰਕਾਰ ਵੱਲੋਂ ਕੀਤਾ ਜਾਵੇਗਾ, ਪਰ ਜੇਕਰ ਕੋਈ ਵਿਅਕਤੀ ਇਲਾਕੇ ਵਿੱਚ ਗੈਰ ਕਾਨੂੰਨੀ ਧੰਦਾ ਜਾਂ ਨਸ਼ਾ ਵੇਚਦਾ ਫੜਿਆ ਗਿਆ ਤਾਂ ਉਸ ਤੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਲਾਕਾ ਵਾਸੀਆਂ ਤੋਂ ਵੀ ਸਹਿਯੋਗ ਮੰਗਿਆ ਹੈ, ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਨਸ਼ਾ ਅਤੇ ਅਮਨ ਕਾਨੂੰਨ ਬਹਾਲ ਕਰਨ ਲਈ ਇਲਾਕੇ ਵਾਸੀਆਂ ਦਾ ਸਹਿਯੋਗ ਜ਼ਰੂਰੀ ਹੈ ਜੇਕਰ ਕਿਸੇ ਵਿਅਕਤੀ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਥਾਣਾ ਸ੍ਰੀ ਕੀਰਤਪੁਰ ਸਾਹਿਬ ਨਾਲ ਸਾਂਝੀ ਕਰ ਸਕਦਾ ਹੈ ਪਤਾ ਦੱਸਣ ਵਾਲੇ ਦਾ ਨਾਮ ਹਮੇਸ਼ਾ ਗੁਪਤ ਰੱਖਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਸਮਾਜ ਵਿਰੋਧੀ ਮਾੜੇ ਅਨਸਰਾਂ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਇਲਾਕਾ ਛੱਡ ਦੇਣ ਜਾਂ ਗੁੰਡਾਗਰਦੀ ਅਤੇ ਨਸ਼ਾ ਵੇਚਣਾ ਬੰਦ ਕਰ ਦੇਣ ਨਸ਼ਿਆਂ ਖ਼ਿਲਾਫ਼ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਦੀ ਸੇਵਾ ਕਰਨ ਲਈ ਪੁਲਿਸ 24 ਘੰਟੇ ਬਚਨ ਵੱਧ ਹੈ ਇਹ ਇਲਾਕੇ ਵਿੱਚ ਕਿਸੇ ਦਾ ਵੀ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਰ ਜਾਇਜ਼ ਕੰਮ ਵਿੱਚ ਪੁਲਿਸ ਸੁਣਵਾਈ ਕਰ ਕੇ ਹਰ ਵਿਅਕਤੀ ਨੂੰ ਇਨਸਾਫ਼ ਦਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਸਹਾਇਕ ਪੁਲਿਸ ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਹਰ ਸੰਭਵ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਤਿਆਰ ਰਹਿਣ ਅਤੇ ਇਲਾਕੇ ਵਿੱਚ ਅਮਨ ਕਾਨੂੰਨ ਬਹਾਲ ਕਰਨ ਵਿੱਚ ਸਹਿਯੋਗ ਕਰਨ।