ਕਲੱਸਟਰ ਪੱਧਰੀ ਦੇ ਵਿਦਿਆਰਥੀਆਂ ਦੇ ਕਰਵਾਏ ਵਿੱਦਿਅਕ ਮੁਕਾਬਲੇ ਕਲੱਸਟਰ ਪੱਧਰੀ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਵਿੱਦਿਅਕ ਮੁਕਾਬਲੇ
Publish Date: Thu, 19 Nov 2026 04:56 PM (IST)
Updated Date: Thu, 19 Nov 2026 04:57 PM (IST)
ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ ਨੰਗਲ : ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਲੱਸਟਰ ਭੱਲੜੀ ਦੇ ਕਲੱਸਟਰ ਪੱਧਰੀ ਪ੍ਰੀ ਪ੍ਰਾਇਮਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਪੱਸੀਵਾਲ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਗੁਰਬਖਸ਼ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ ਅਤੇ ਉਨ੍ਹਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਨ੍ਹਾਂ ਮੁਕਾਬਲਿਆਂ ਨੂੰ ਸਫਲ ਬਣਾਉਣ ਲਈ ਮਨਮੋਹਨ ਸਿੰਘ ਸੈਂਟਰ ਨੈਸ਼ਨਲ ਐਵਾਰਡੀ ਸੈਂਟਰ ਹੈੱਡ ਟੀਚਰ ਭੱਲੜੀ, ਸੁਰਿੰਦਰ ਕੁਮਾਰ, ਸਰਬਜੀਤ ਕੌਰ, ਸੁਖਵਿੰਦਰ ਕੌਰ, ਹਰਪਾਲ ਸਿੰਘ ਗੁਰਪ੍ਰੀਤ ਕੌਰ ਸਟੇਟ ਐਵਾਰਡੀ ਜਸਵਿੰਦਰ ਕੌਰ, ਰਵੀ ਕੁਮਾਰ, ਮਨਦੀਪ ਕੌਰ, ਸੀਮਾ, ਗੁਰਪ੍ਰੀਤ ਕੌਰ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਹ ਰਹੇ ਜੇਤੂ : ਸੁੰਦਰ ਲਿਖਾਈ ਮੁਕਾਬਲੇ ’ਚ ਸਰਕਾਰੀ ਪ੍ਰਾਇਮਰੀ ਸਕੂਲ ਭਨਾਮ ਦੀ ਅਨਿੱਨਿਆਂ ਨੇ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਨਾਨਗਰਾਂ ਦੀ ਨੱਭਿਆਂ ਨੇ ਦੂਜਾ, ਬਾਲ ਗੀਤ ਮੁਕਾਬਲੇ ’ਚ ਸਰਕਾਰੀ ਪ੍ਰਾਇਮਰੀ ਸਕੂਲ ਭਨਾਮ ਦੀ ਅੰਜਲੀ ਨੇ ਪਹਿਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪਲਾਸੀ ਦੇ ਪ੍ਰਭਦੀਪ ਨੇ ਦੂਜਾ, ਬੋਲ ਲਿਖਤ ਮੁਕਾਬਲੇ ’ਚ ਸਰਕਾਰੀ ਪ੍ਰਾਇਮਰੀ ਸਕੂਲ ਭਨਾਮ ਦੀ ਯਾਸਿਕਾ ਧੀਮਾਨ ਨੇ ਪਹਿਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨਾਨਗਰਾਂ ਦੀ ਸੁਖਜੀਤ ਕੌਰ ਨੇ ਦੂਜਾ ਸਥਾਨ ਪਾਪਤ ਕੀਤਾ। ਕਵਿਤਾ ਮੁਕਾਬਲੇ ’ਚ ਸਰਕਾਰੀ ਪ੍ਰਾਇਮਰੀ ਸਕੂਲ ਕੁਲਗਰਾਂ ਦੀ ਅਰਾਧਿਆਂ ਨੇ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਭਨਾਮ ਦੀ ਤਨਵੀਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਚਿਤਰਕਲਾ ਮੁਕਾਬਲੇ ’ਚ ਸਰਕਾਰੀ ਪ੍ਰਾਇਮਰੀ ਸਕੂਲ ਭਨਾਮ ਦੀ ਸੀਰਤ ਨੇ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਕੁਲਗਰਾਂ ਦੀ ਖੁਸ਼ੀ ਨੇ ਦੂਜਾ, ਪਹਾੜੇ ਉਚਾਰਨ ’ਚ ਸਰਕਾਰੀ ਪ੍ਰਾਇਮਰੀ ਸਕੂਲ ਭਨਾਮ ਦੀ ਯਾਸਿਕਾ ਨੇ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਲੋਅਰ ਮਜਾਰੀ ਦੇ ਸੁਮਿਤ ਨੇ ਦੂਜਾ, ਉਰਲ ਰੀਡਿੰਗ ਮੁਕਾਬਲੇ ‘ਚ ਸਰਕਾਰੀ ਪ੍ਰਾਇਮਰੀ ਸਕੂਲ ਨਾਨਗਰਾਂ ਦੀ ਸੁਖਪ੍ਰੀਤ ਕੌਰ ਨੇ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਭਨਾਮ ਦੀ ਹਿਮਾਂਸ਼ੀ ਨੇ ਦੂਜਾ, ਸੁੰਦਰ ਲਿਖਾਈ ਮੁਕਾਬਲੇ ’ਚ ਸਰਕਾਰੀ ਪ੍ਰਾਇਮਰੀ ਸਕੂਲ ਨਾਨਗਰਾਂ ਦੀ ਤਨਵੀ ਧੀਮਾਨ ਨੇ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਲੋਅਰ ਮਜਾਰੀ ਦੇ ਸਾਜਨ ਕੁਮਾਰ ਨੇ ਦੂਜਾ, ਕਹਾਣੀ ਸੁਣਾਉਣਾ ਮੁਕਾਬਲੇ ’ਚ ਸਰਕਾਰੀ ਪ੍ਰਾਇਮਰੀ ਸਕੂਲ ਕੁਲਗਰਾਂ ਦੀ ਰਾਧਿਕਾ ਨੇ ਪਹਿਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਭਨਾਮ ਦੀ ਸ੍ਰਿਸਟੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਚਿਤਰਕਲਾ ਮੁਕਾਬਲੇ ‘ਚ ਸਰਕਾਰੀ ਪ੍ਰਾਇਮਰੀ ਸਕੂਲ ਨਾਨਗਰਾਂ ਦੀ ਦੀ ਹਰਯੋਤ ਚੌਧਰੀ ਨੇ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਕੁਲਗਰਾਂ ਦੀ ਮਨਪ੍ਰੀਤ ਕੌਰ ਨੇ ਦੂਜਾ ਸਥਾਨ। ਆਮ ਗਿਆਨ ’ਚ ਸਰਕਾਰੀ ਪ੍ਰਾਇਮਰੀ ਸਕੂਲ ਭਨਾਮ ਦੀ ਟੀਮ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨਾਨਗਰਾਂ ਦੀ ਟੀਮ ਵੱਲੋਂ ਦੂਜਾ ਸਥਾਨ ਪ੍ਰਾਪਤ ਕੀਤਾ ਗਿਆ।