- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦਾ ਕਰੋੜਪਤੀ ਕੁਇਜ਼ ਮੁਕਾਬਲਾ ਵਿਦਿਆਰਥੀਆਂ ਲਈ ਗਿਆਨ ਅਤੇ ਪ੍ਰਤਿਭਾ ਦਿਖਾਉਣ ਦਾ ਸੁਨਹਿਰੀ ਮੌਕਾ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੰਜਾਬੀ ਜਾਗਰਣ ਟੀਮ, ਨੰਗਲ : ਸਰਕਾਰੀ ਸ਼ਿਵਾਲਿਕ ਕਾਲਜ ਨਯਾ ਨੰਗਲ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਈ ਜਾ ਰਹੀ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇਬਾਜ਼ੀ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਜਾਣਕਾਰੀ ਸ਼ੈਸ਼ਨ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨੂੰ ਇਸ ਮੁਕਾਬਲੇਬਾਜ਼ੀ ਦੇ ਉਦੇਸ਼, ਨਿਯਮਾਂ, ਸ਼ਰਤਾਂ ਅਤੇ ਭਾਗ ਲੈਣ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਮੁਕਾਬਲੇਬਾਜ਼ੀ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨਾਂ ਦੇ ਆਮ ਗਿਆਨ, ਆਤਮ-ਵਿਸ਼ਵਾਸ ਅਤੇ ਬੌਧਿਕ ਸਮਰੱਥਾ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਪ੍ਰਤਿਭਾ ਹੈ ਅਤੇ ਅਜਿਹੇ ਮੰਚ ਉਨ੍ਹਾਂ ਨੂੰ ਆਪਣੀ ਯੋਗਤਾ ਸਾਬਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ।