- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਨੀਅਰ ਐਡਵੋਕੇਟ ਪਾਖਰ ਸਿੰਘ ਭੱਠਲ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਮਨੁੱਖੀ ਅਧਿਕਾਰ ਸੰਗਠਨ ਸ੍ਰੀ ਅਨੰਦਪੁਰ ਸਾਹਿਬ ਯੂਨਿਟ ਦੇ ਸਰਪ੍ਰਸਤ, ਉੱਘੇ ਸਮਾਜ ਸੇਵੀ ਸੀਨੀਅਰ ਐਡਵੋਕੇਟ ਪਾਖਰ ਸਿੰਘ ਭੱਠਲ ਜੋ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਪਿਛਲੇ ਕੱਲ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ। ਐਡਵੋਕੇਟ ਪਾਖਰ ਸਿੰਘ ਭੱਠਲ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੋਤਰੇ ਐਡਵੋਕੇਟ ਸਿਮਰਜੀਤ ਸਿੰਘ ਭੱਠਲ ਨੇ ਦਿੱਤੀ।
ਜ਼ਿਕਰਯੋਗ ਹੈ ਕਿ ਐਡਵੋਕੇਟ ਪਾਖਰ ਸਿੰਘ ਭੱਠਲ ਜਿੱਥੇ ਇਲਾਕੇ ਦੀਆਂ ਕਈ ਸੰਸਥਾਵਾਂ ਨਾਲ ਜੁੜੇ ਹੋਏ ਸਨ, ਉੱਥੇ ਇਲਾਕੇ ਦੀ ਸਭ ਤੋਂ ਪੁਰਾਤਨ ਵਿੱਦਿਅਕ ਸੰਸਥਾ ਐਸਜੀਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ’ਚ ਪੱਤਰ ਵਿਹਾਰਕ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ’ਚ ਸਲਾਹਕਾਰ ਵੱਜੋਂ ਵੀ ਸੇਵਾਵਾਂ ਨਿਭਾ ਰਹੇ ਸਨ।
ਉਨ੍ਹਾਂ ਦੇ ਸੰਸਕਾਰ ਮੌਕੇ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗੰਡਾ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਸਰਬਜੀਤ ਸਿੰਘ ਰੈਣੂੰ, ਸ੍ਰੀ ਅਨੰਦਪੁਰ ਸਾਹਿਬ ਗੈਸ ਏਜੰਸੀ ਦੇ ਮਾਲਕ ਐਡਵੋਕੇਟ ਜਸਵਿੰਦਰ ਸਿੰਘ ਢਿੱਲੋਂ, ਨੰਬਰਦਾਰ ਕੁਲਦੀਪ ਸਿੰਘ, ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਵਾਲੀਆ, ਸੀਨੀਅਰ ਆਗੂ ਅਮਰਜੀਤ ਸਿੰਘ ਵਾਲੀਆ, ਮਿਊਂਸੀਪਲ ਕੌਂਸਲਰ ਗੁਰਿੰਦਰ ਸਿੰਘ ਵਾਲੀਆ, ਮਿਉਂਸੀਪਲ ਕੌਂਸਲਰ ਸੁਖਦੇਵ ਸਿੰਘ ਬੀਟੀ, ਸਾਬਕਾ ਉਪ-ਜ਼ਿਲਾ ਸਿੱਖਿਆ ਅਧਿਕਾਰੀ ਸੁਰਿੰਦਰ ਪਾਲ ਸਿੰਘ, ਰਿਟਾ. ਐਸਡੀਓ ਰੇਸ਼ਮ ਲਾਲ, ਡਾਇਰੈਕਟਰ ਗੁਰਮਿੰਦਰ ਸਿੰਘ ਭੁੱਲਰ, ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ, ਪ੍ਰਿੰਸੀਪਲ ਗੁਰਿੰਦਰ ਕੌਰ, ਰਿਟਾ. ਪ੍ਰਿੰਸੀਪਲ ਦਰਸ਼ਨ ਸਿੰਘ ਭੱਠਲ, ਐਨਸੀਸੀ ਅਫਸਰ ਰਣਜੀਤ ਸਿੰਘ,ਉੱਘੇ ਸਮਾਜ ਸੇਵੀ ਨੌਜਵਾਨ ਆਗੂ ਤੇਗਵੀਰ ਸਿੰਘ ਤੇਗੀ, ਆਪ ਆਗੂ ਬਚਿੱਤਰ ਸਿੰਘ, ਠੇਕੇਦਾਰ ਕਰਨੈਲ ਸਿੰਘ ਬਜਰੂੜ, ਐਡਵੋਕੇਟ ਜਗਵੰਤ ਸਿੰਘ ਮੀਆਂਪੁਰੀ, ਠੇਕੇਦਾਰ ਗੁਰਨਾਮ ਸਿੰਘ, ਐਡਵੋਕੇਟ ਹਰਪ੍ਰੀਤ ਸਿੰਘ ਖੋਖਰ, ਅਨੰਦਪੁਰ ਸਾਹਿਬ ਭਾਜਪਾ ਮੰਡਲ ਦੇ ਮੀਤ ਪ੍ਰਧਾਨ ਅਮਰ ਸੋਢੀ,ਮਾਸਟਰ ਲਾਲ ਸਿੰਘ, ਇਕਬਾਲ ਸਿੰਘ ਪੀਟੀਆਈ, ਭਾਗ ਸਿੰਘ ਸਮੇਤ ਵੱਡੀ ਗਿਣਤੀ ਇਲਾਕਾ ਵਾਸੀ ਹਾਜ਼ਰ ਸਨ।