ਖਾਲਸਾ ਸਕੂਲ ਵਿਖੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਖਾਲਸਾ ਸਕੂਲ ਭੱਲੜੀ ਵਿਖੇ ਸਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ
Publish Date: Sun, 22 Nov 2026 06:01 PM (IST)
Updated Date: Sun, 22 Nov 2026 06:04 PM (IST)
ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ, ਨੰਗਲ : ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਤੇ ਸਕੂਲ ਦੇ ਅਕਾਦਮਿਕ ਡਾਇਰੈਕਟਰ ਸਰਦਾਰ ਸੁੱਚਾ ਸਿੰਘ ਦੇ ਮਾਰਗਦਰਸ਼ਨ ਤੇ ਪ੍ਰਿੰਸੀਪਲ ਸੰਗੀਤਾ ਸ਼ਰਮਾ ਦੀ ਅਗਵਾਈ ਹੇਠ ਚੱਲ ਰਹੇ ਸੰਤ ਬਾਬਾ ਸੇਵਾ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਭੱਲੜੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 557 ਪ੍ਰਕਾਸ਼ ਪੁਰਬ ਬੜੀ ਸ਼ਰਧਾ ਪੂਰਵਕ ਢੰਗ ਨਾਲ ਮਨਾਇਆ ਗਿਆ। 19 ਨਵੰਬਰ ਨੂੰ ਰੱਖੇ ਗਏ ਅਖੰਡ ਪਾਠ ਸਾਹਿਬ ਜੀ ਦਾ ਭੋਗ 21 ਨਵੰਬਰ ਨੂੰ ਪਾਇਆ ਗਿਆ। ਭੋਗ ਤੋਂ ਉਪਰੰਤ ਬੱਚਿਆਂ ਵੱਲੋਂ ਕਵਿਤਾਵਾਂ ’ਤੇ ਸ਼ਬਦ ਗਾਇਨ ਕੀਤੇ ਗਏ । ਘੋੜਿਆਂ ਦੇ ਘਾਹ ਗੁਰਦੁਆਰੇ ਤੋਂ ਆਏ ਬਾਬਾ ਗਗਨਦੀਪ ਸਿੰਘ ’ਤੇ ਉਨ੍ਹਾਂ ਦੇ ਕੀਰਤਨੀਏ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਉੱਤੇ ਸਕੂਲ ਦੇ ਚੇਅਰਮੈਨ ਬਾਬਾ ਸਤਨਾਮ ਸਿੰਘ ਸ਼ਾਮਿਲ ਹੋਏ ਤੇ ਉਨ੍ਹਾਂ ਨੇ ਬੱਚਿਆਂ ਨੂੰ ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕਰਵਾਇਆ ’ਤੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਚਾਹੀਦਾ ਹੈ ਸਕੂਲ ਦੇ ਪ੍ਰਿੰਸੀਪਲ ਸੰਗੀਤਾ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਗਿਆ। ਉਨ੍ਹਾਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਹੋਇਆਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ ।ਇਸ ਮੌਕੇ ਤੇ ਉਨਾਂ ਨੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕਰਦਿਆਂ ਹੋਇਆਂ ਸਕੂਲ ਦੀਆਂ ਅਕਾਦਮਿਕ, ਧਾਰਮਿਕ ਤੇ ਖੇਡਾਂ ’ਚ ਵਿਦਿਆਰਥੀਆਂ ਵੱਲੋਂ ਪ੍ਰਾਪਤ ਕੀਤੀਆਂ ਪ੍ਰਾਪਤੀਆਂ ਬਾਰੇ ਵੀ ਜਾਣੂ ਕਰਵਾਇਆ। ਸਕੂਲ ਦੇ ਡਾਇਰੈਕਟਰ ਸੁੱਚਾ ਸਿੰਘ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੇ ਵਧਾਈ ਦਿੱਤੀ ਤੇ ਗੁਰੂ ਜੀ ਦੇ ਦਰਸਾਏ ਹੋਏ ਮਾਰਗ ਤੇ ਚੱਲਣ ਲਈ ਵਿਦਿਆਰਥੀਆਂ ਨੂੰ ਕਿਹਾ। ਸਟੇਜ ਦੀ ਜਿੰਮੇਵਾਰੀ ਮੈਡਮ ਰਮਨਦੀਪ ਕੌਰ ਤੇ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਪਰਨੀਤ ਕੌਰ ’ਤੇ ਤਜਿੰਦਰ ਕੌਰ ਨੇ ਨਿਭਾਈ। ਸਮਾਗਮ ਤੋਂ ਬਾਅਦ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਹਰਮਿੰਦਰ ਸਿੰਘ, ਪੀ ਟੀ ਏ ਪ੍ਰਧਾਨ ਤਰਸੇਮ ਸਿੰਘ ਭੱਲੜੀ, ਹਰਜਾਪ ਸਿੰਘ , ਹਰਪਾਲ ਸਿੰਘ , ਬਲਵੀਰ ਸਿੰਘ,ਸੁਖਜੀਤ ਸਿੰਘ ਟੀ .ਐਲ. ਸ਼ਰਮਾ ਪ੍ਰਿੰਸੀਪਲ ਅਮਰਜੀਤ ਕੌਰ ਤੇ ਹਰਪ੍ਰੀਤ ਕੌਰ ਜਿੰਦਵੜੀ ਤੇ ਸਮੂਹ ਮੈਨੇਜਮੈਂਟ ਕਮੇਟੀ, ਸੰਗਤ, ਸਟਾਫ ਤੇ ਵਿਦਿਆਰਥੀ ਹਾਜ਼ਰ ਸਨ ।