ਸ਼੍ਰੀ ਸਨਾਤਨ ਧਰਮ ਹਾਈ ਸਕੂਲ ਵਿਖੇ ਪ੍ਰਕਾਸ਼ ਉਤਸਵ ਮਨਾਇਆ ਅੱਜ ਸ਼੍ਰੀ ਸਨਾਤਨ ਧਰਮ ਹਾਈ ਸਕੂਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ
Publish Date: Mon, 23 Nov 2026 05:16 PM (IST)
Updated Date: Mon, 23 Nov 2026 05:19 PM (IST)
ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਅੱਜ ਸ਼੍ਰੀ ਸਨਾਤਨ ਧਰਮ ਆਈ ਸਕੂਲ ਵਿਖੇ ਸਕੂਲ ਦੀ ਮੁੱਖ ਪ੍ਰਬੰਧਕ ਕਮੇਟੀ ਪ੍ਰੇਮ ਕਪੂਰ, ਸੁਧੀਰ ਸ਼ਰਮਾ , ਸਤਪਾਲ ਸੱਤੀ, ਸੰਦੀਪ ਸ਼ਰਮਾ, ਨਵੀਨਪੁਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ’ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕ ਵਰਗ ਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਜੋਤੀ ਜਗਾ ਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਨਮਸਤਕ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਸ਼ਬਦ ਗਾਇਨ ਕੀਤੇ ਗਏ। ਇਸ ਮੌਕੇ ਸਕੂਲ ਦੀ ਅਧਿਆਪਕਾ ਕੁਮਾਰੀ ਹਿਮਾਨੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨੀ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਵਿਦਿਆਰਥੀਆਂ ਨੂੰ ਚਾਨਣਾ ਪਾਇਆ। ਸਕੂਲ ਦੀ ਸਮੂਹ ਪ੍ਰਬੰਧਕੀ ਕਮੇਟੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਤੇ ਸਮੂਹ ਅਧਿਆਪਕ ਵਰਗ ਵਿਦਿਆਰਥੀਆਂ ’ਤੇ ਉਨ੍ਹਾਂ ਦੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਦੇ ਚੱਲਣ ਦਾ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ। ਸਕੂਲ ਦੀ ਮੁੱਖ ਅਧਿਆਪਕਾ ਵਨੀਤਾ ਰਾਣੀ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ’ਤੇ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਜਾਤ-ਪਾਤ ਊਚ-ਨੀਚ ਤੇ ਸਮਾਜਿਕ ਵਿਤਕਰੇ ਦਾ ਵਿਰੋਧ ਕੀਤਾ। ਉਨ੍ਹਾਂ ਨੇ ਪੰਗਤ ਤੇ ਸੰਗਤ ਦੀ ਪ੍ਰਥਾ ਚਲਾ ਕੇ ਸਭ ਨੂੰ ਇੱਕੋ ਥਾਂ ਬੈਠ ਕੇ ਲੰਗਰ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਤਾਂ ਹੀ ਸਫ਼ਲ ਹੈ ਜੇਕਰ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸਿਰਫ ਸੁਣਨ ਤੱਕ ਸੀਮਤ ਨਾ ਰੱਖੀਏ ਸਗੋਂ ਆਪਣੇ ਜੀਵਨ ’ਚ ਵੀ ਅਪਣਾਈਏ ਤੇ ਸੱਚ ਦੇ ਮਾਰਗ ’ਤੇ ਚਲਦੇ ਹੋਏ ਮਿਹਨਤ ਕਰਕੇ ਆਪਸੀ ਪਿਆਰ ਤੇ ਭਾਈਚਾਰਾ ਬਣਾਈ ਰੱਖੀਏ। ਇਸ ਮੌਕੇ ਸਕੂਲ ਦਾ ਸਮੂਹ ਅਧਿਆਪਕ ਵਰਗ ਆਰਤੀ, ਰਵਿੰਦਰ, ਪਰਮਿੰਦਰ, ਸੁਨੀਤਾ, ਸੰਗੀਤਾ, ਦਿਪੀਕਾ,ਸੋਨੀਆ, ਹਿਮਾਨੀ, ਸਵੇਤਾ, ਆਰਤੀ ਸ਼ਰਮਾ ,ਜੋਤੀ ਜਸਵਾਲ ਹਾਜ਼ਰ ਸਨ।