ਰਾਣਾ ਕੇ.ਪੀ. ਸਿੰਘ ਦੀ ਅਗਵਾਈ ’ਚ ਕਈ ਪਰਿਵਾਰ ਕਾਂਗਰਸ ’ਚ ਸ਼ਾਮਿਲ
नਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਅਗਵਾਈ ਵਿੱਚ ਕਈ ਪਰਿਵਾਰ ਕਾਂਗਰਸ ਵਿੱਚ ਸ਼ਾਮਿਲ.
Publish Date: Mon, 23 Nov 2026 05:21 PM (IST)
Updated Date: Mon, 23 Nov 2026 05:22 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਪਿੰਡ ਨੱਕੀਆਂ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ, ਜਦੋਂ ਨੰਬਰਦਾਰ ਪਿਆਰਾ ਸਿੰਘ ਤੇ ਨੰਬਰਦਾਰ ਦਰਸ਼ਨ ਸਿੰਘ ਸਮੇਤ ਕਈ ਪਰਿਵਾਰ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਏ ਇਸ ਮੌਕੇ ਰਾਣਾ ਕੇ.ਪੀ. ਸਿੰਘ ਨੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਸਮੂਹ ਪਰਿਵਾਰਾਂ ਦਾ ਸਵਾਗਤ ਕੀਤਾ। ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ’ਚ ਹਰਪ੍ਰੀਤ ਸਿੰਘ, ਰਾਕੇਸ਼ ਕੁਮਾਰ ਸ਼ਸ਼ੀ, ਅਵਤਾਰ ਸਿੰਘ ਵਿੱਕੀ, ਮਨਪ੍ਰੀਤ ਸਿੰਘ ਮਨੀ, ਅਪਿੰਦਰ ਸਿੰਘ ਹੈਪੀ, ਕੁਲਵੀਰ ਸਿੰਘ, ਜਸ਼ਨ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਲਖਵਿੰਦਰ ਸਿੰਘ ਲਾਡੀ, ਜਗਜੀਤ ਸਿੰਘ ਕਾਕੂ, ਜਗਤਾਰ ਸਿੰਘ ਰਿੰਕੂ, ਸੰਤੋਖ ਸਿੰਘ, ਅਮਰਜੀਤ ਸਿੰਘ ਜੱਟ, ਸੁਰਿੰਦਰ ਪਾਲ ਕਾਲੂ, ਨਰਿੰਦਰ ਸਿੰਘ, ਮਲਕੀਤ ਸਿੰਘ ਗੁੱਡੂ ਤੇ ਅਵਿਨਾਸ਼ ਕੁਮਾਰ ਆਦਿ ਸ਼ਾਮਲ ਹਨ। ਇਸ ਮੌਕੇ ਸੁਰਿੰਦਰ ਪਾਲ ਕੋੜਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਕੀਰਤਪੁਰ ਸਾਹਿਬ, ਹਿਮਾਂਸ਼ੂ ਟੰਡਨ ਬਲਾਕ ਕਾਂਗਰਸ ਕਮੇਟੀ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਧਾਨ , ਮਨਿੰਦਰ ਸਿੰਘ ਸਾਹਿਬ, ਨਿਤਿਨ ਕਪਿਲ, ਗੌਰਵ ਸ਼ਰਮਾ, ਸਾਬਕਾ ਸਰਪੰਚ ਜਸਪਾਲ ਸਿੰਘ, ਦਵਿੰਦਰ ਸਿੰਘ ਸ਼ੰਮਾ, ਵਿਜੇ ਸ਼ਰਮਾ ਤੇ ਸ਼ਿਆਮ ਠਾਕੁਰ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਹਾਜ਼ਰ ਸਨ।