- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ ’ਚ ਬਲਵਿੰਦਰ ਸਿੰਘ ਲੋਦੀਪੁਰ ਨੇ ਗੱਡੇ ਜਿੱਤ ਦੇ ਝੰਡੇ, ਗੋਲਾ ਸੁੱਟਣ ’ਚ

ਸੂਬਾ ਪੱਧਰੀ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ’ਚ ਵੀ ਦਿਖਾ ਚੁੱਕੇ ਹਨ ਜੌਹਰ
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਖੇਡਾਂ ਦੇ ਖੇਤਰ ’ਚ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤਾਰਾਪੁਰ ਦੇ ਹੈੱਡ ਟੀਚਰ ਬਲਵਿੰਦਰ ਸਿੰਘ ਲੋਦੀਪੁਰ ਨੇ ਖੇਡਾਂ ਵਤਨ ਪੰਜਾਬ ਦੀਆਂ 2026 ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਮੁਕਾਬਲਿਆਂ ’ਚ ਉਨ੍ਹਾਂ ਨੇ 41 ਤੋਂ 50 ਸਾਲ ਉਮਰ ਵਰਗ ਦੇ ਗੋਲਾ ਸੁੱਟਣ ਦੇ ਮੁਕਾਬਲੇ ’ਚ ਪੰਜਾਬ ਭਰ ਵਿੱਚੋਂ ਦੂਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਬਲਾਕ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤਾਰਾਪੁਰ ਵਿਖੇ ਬਤੌਰ ਹੈੱਡ ਟੀਚਰ ਸੇਵਾਵਾਂ ਨਿਭਾਅ ਰਹੇ ਬਲਵਿੰਦਰ ਸਿੰਘ ਲੋਦੀਪੁਰ ਨੇ ਜ਼ਿਲ੍ਹਾ ਰੂਪਨਗਰ ਦੀ ਪ੍ਰਤੀਨਿਧਤਾ ਕਰਦਿਆਂ ਇਹ ਪ੍ਰਾਪਤੀ ਹਾਸਲ ਕੀਤੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 20 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ ਕਰਵਾਈ ਗਈ ਸੂਬਾ ਪੱਧਰੀ ਪੰਜਾਬ ਸਟੇਟ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ 2026 ’ਚ ਵੀ ਉਨ੍ਹਾਂ ਨੇ ਜੈਵਲਿਨ ਥਰੋ ’ਚ ਪਹਿਲਾ ਅਤੇ ਡਿਸਕਸ ਥਰੋ ’ਚ ਦੂਜਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਸੀ।
ਬਲਵਿੰਦਰ ਸਿੰਘ ਲੋਦੀਪੁਰ ਨਾ ਸਿਰਫ਼ ਖੁਦ ਖੇਡਾਂ ’ਚ ਸਰਗਰਮ ਹਨ, ਸਗੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਵੀ ਲਗਾਤਾਰ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਦੀ ਇਹ ਪ੍ਰਾਪਤੀ ਅਧਿਆਪਕ ਵਰਗ ਦੇ ਨਾਲ-ਨਾਲ ਨੌਜਵਾਨ ਖਿਡਾਰੀਆਂ ਲਈ ਵੀ ਪ੍ਰੇਰਨਾ ਸਰੋਤ ਬਣੀ ਹੋਈ ਹੈ। ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼ਮਸ਼ੇਰ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਨਜੀਤ ਸਿੰਘ ਮਾਵੀ, ਸੁਰਿੰਦਰ ਸਿੰਘ ਭਟਨਾਗਰ, ਮਨਿੰਦਰ ਸਿੰਘ ਰਾਣਾ, ਜਤਿੰਦਰ ਸਿੰਘ, ਪ੍ਰੇਮ ਸਿੰਘ ਠਾਕੁਰ, ਮੁਕੇਸ਼ ਕੁਮਾਰ, ਸੰਦੀਪ ਬਸੀ, ਓਮ ਪ੍ਰਕਾਸ਼, ਮਾਸਟਰ ਕੇਡਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਪ੍ਰਿਤਪਾਲ ਸਿੰਘ ਰਾਣਾ, ਕੁਲਬੀਰ ਸਿੰਘ ਰਾਣਾ, ਅਥਲੈਟਿਕ ਕੋਚ ਪ੍ਰਦੀਪ ਸਿੰਘ ਮਾਨ, ਜਗਬੀਰ ਸਿੰਘ ਜੱਗਾ, ਦਰਪਾਲ ਸਿੰਘ, ਹਰਵਿੰਦਰ ਸਿੰਘ ਭੂਰਾ, ਕ੍ਰਾਂਤੀਪਾਲ, ਅੰਮ੍ਰਿਤ ਕੌਰ, ਖੇਡ ਪ੍ਰਮੋਟਰ ਗੁਰਵਿੰਦਰ ਸਿੰਘ ਭੁੱਲਰ, ਹਰਦੀਪ ਸਿੰਘ ਬਬਲੀ, ਕੌਮੀ ਪੱਧਰ ਦੇ ਖਿਡਾਰੀ ਗਗਨਦੀਪ ਮਟੌਰ, ਸਟੇਟ ਐਵਾਰਡੀ ਅਧਿਆਪਕ ਸੁਰਜੀਤ ਸਿੰਘ ਨਾਨੋਵਾਲ, ਨਰਿੰਦਰ ਸਿੰਘ ਠਾਕੁਰ, ਸਾਬਕਾ ਸਰਪੰਚ ਹਰਜਾਪ ਸਿੰਘ, ਸਾਬਕਾ ਸਰਪੰਚ ਅਜੇ ਕੁਮਾਰ ਤਾਰਾਪੁਰ, ਮਨੀਸ਼ ਕੇਅਰਪਾਲ, ਜਸਵਿੰਦਰ ਸਿੰਘ ਜੱਸੀ, ਵੈਟਰਨ ਐਥਲੀਟ ਪਿਆਰਾ ਸਿੰਘ, ਵਿਸ਼ਾਲ ਸ਼ਰਮਾ, ਹਰਭਜਨ ਸਿੰਘ, ਪ੍ਰਦੀਪ ਕੁਮਾਰ, ਸੁਨੀਲ ਸੈਣੀ, ਬੀਐੱਡ ਅਧਿਆਪਕ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਬਿਲਗਾ, ਗੁਰਦਿਆਲ ਸਿੰਘ ਮਾਨ, ਸੁਰਜੀਤ ਰਾਜਾ, ਅਜੀਤ ਪਾਲ ਸਿੰਘ ਜਸੋਵਾਲ, ਵਿਕਰਮਜੀਤ ਸਿੰਘ ਕੱਦੋਂ, ਗੁਰਦੀਪ ਸਿੰਘ ਚੀਮਾ, ਕੁਲਜੀਤ ਸਿੰਘ ਫਤਿਹਗੜ੍ਹ ਸਾਹਿਬ, ਮਨੀਸ਼ ਕੁਮਾਰ, ਅਜੇ ਕੁਮਾਰ, ਬਲਵਿੰਦਰ ਸਿੰਘ ਰੈਲੋ, ਸੁਖਜਿੰਦਰ ਸਿੰਘ, ਹਰਪ੍ਰੀਤ ਸਿੰਘ, ਯੋਗੇਸ਼ ਕੁਮਾਰ, ਰਵੀ ਕੁਮਾਰ, ਰਜੀਵ ਕੁਮਾਰ, ਜੋਗਾ ਸਿੰਘ, ਵਿਕਾਸ ਸੋਨੀ, ਰਾਮ ਕੁਮਾਰ, ਚਰਨਜੀਤ ਸਿੰਘ ਸੈਣੀ, ਅੰਤਰਰਾਸ਼ਟਰੀ ਵੇਟਲਿਫਟਰ ਹਰਪ੍ਰੀਤ ਸਿੰਘ ਲੱਕੀ ਅਤੇ ਸੰਜੇ ਕੁਮਾਰ ਸਮੇਤ ਹੋਰ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ’ਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਦੀ ਕਾਮਨਾ ਕੀਤੀ।