ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
Publish Date: Tue, 24 Nov 2026 03:58 PM (IST)
Updated Date: Tue, 24 Nov 2026 04:01 PM (IST)
ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਦੇ ਨਾਲ ਹਰ ਸਾਲ ਦੀ ਤਰਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਧਾਰਮਿਕ ਸਮਾਗਮ ਕਰਵਾਇਆ। ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਭੋਗ ਦੀ ਅਰਦਾਸ ਗਿਆਨੀ ਬਖਸ਼ੀਸ਼ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵੱਲੋਂ ਕੀਤੀ ਗਈ। ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ,ਜਿਸ ਵਿਚ ਭਾਈ ਭਾਈ ਬਲਤੇਜ ਸਿੰਘ, ਭਾਈ ਤਰਲੋਕ ਸਿੰਘ, ਹਜ਼ੂਰੀ ਰਾਗੀ ਗੁਰਦੁਆਰਾ ਪਤਾਲਪੁਰੀ ਸਾਹਿਬ ਵੱਲੋਂ ਸੰਗਤਾਂ ਨੂੰ ਰਸਮਈ ਕੀਰਤਨ ਦੇ ਨਾਲ ਨਿਹਾਲ ਕੀਤਾ ਗਿਆ। ਭਾਈ ਜਸਵਿੰਦਰ ਸਿੰਘ ਦਾਦੂਵਾਲ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਕਥਾ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਬੀਬੀ ਸੰਦੀਪ ਕੌਰ ਦੇ ਢਾਡੀ ਜਥੇ ਵਲੋਂ ਆਈਆਂ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵੀ ਲਗਾਇਆ ਗਿਆ। ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਗੁਰਦੁਆਰਾ ਕੋਟ ਸਾਹਿਬ ਗੁਰਦੁਆਰਾ ਹਰਿਮੰਦਰ ਸਾਹਿਬ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਤੇ ਗੁਰਦੁਆਰਾ ਪਤਾਲਪੁਰੀ ਸਾਹਿਬ ਆਦਿ ਵਿਖੇ ਵੱਡੀ ਗਿਣਤੀ ’ਚ ਦੂਰ-ਦੂਰ ਤੋਂ ਸੰਗਤਾਂ ਪਹੁੰਚ ਕੇ ਨਤਮਸਤਕ ਹੋਈਆਂ। ਇਸ ਮੌਕੇ ਮੈਨੇਜਰ ਅਮਰਜੀਤ ਸਿੰਘ ਬਾੜੀਆ ਗੁਰਦੁਆਰਾ ਬਾਬਾ ਗੁਰਦਿੱਤਾ ਜੀ,ਭਾਈ ਭੁਪਿੰਦਰ ਸਿੰਘ ਇੰਚਾਰਜ ਰਾਗੀਆਂ, ਭਾਈ ਦਵਿੰਦਰ ਸਿੰਘ ਗ੍ਰੰਥੀ ਗੁਰਦੁਆਰਾ ਚਰਨਕੰਵਲ ਸਾਹਿਬ, ਭਾਈ ਪਰਮਜੀਤ ਸਿੰਘ ਗ੍ਰੰਥੀ ਸਿੰਘ ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਭਾਈ ਜਰਨੈਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ਼ੀਸ਼ ਮਹਿਲ, ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ,ਸੁਖਦੇਵ ਸਿੰਘ ਰਾਣਾ, ਬੀਬੀ ਪਰਮਜੀਤ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ ਕੀਰਤਪੁਰ ਸਾਹਿਬ ,ਗੁਰਪ੍ਰੀਤ ਸਿੰਘ ਭੋਗਲ, ਬਲਵੀਰ ਸਿੰਘ ਸ਼ਾਹਪੁਰ ਬੇਲਾ,ਅਵਤਾਰ ਸਿੰਘ, ਮਨਿੰਦਰ ਸਿੰਘ ਵਾਲੀਆ, ਇੰਦਰਪਾਲ ਸਿੰਘ ਨਰੂਲਾ, ਮਨਦੀਪ ਸਿੰਘ ਗੋਲਡੀ, ਬੀਬੀ ਦਵਿੰਦਰ ਕੌਰ , ਬੀਬੀ ਗੁਰਜੀਤ ਕੌਰ , ਬੀਬੀ ਸੁਰਿੰਦਰ ਕੌਰ ਆਦਿ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।