ਅਕਾਲੀ -ਭਾਜਪਾ ਗਠਜੋੜ ਨਾਲ ਬਦਲੇਗੀ ਪੰਜਾਬ ਦੀ ਸਿਆਸੀ ਫਿਜ਼ਾ : ਡਾ.ਸੁਭਾਸ਼ ਸ਼ਰਮਾ ਅਕਾਲੀ -ਭਾਜਪਾ ਗਠਜੋੜ ਨਾਲ ਬਦਲੇਗੀ ਪੰਜਾਬ ਦੀ ਸਿਆਸੀ ਫਿਜ਼ਾ : ਡਾ.ਸੁਭਾਸ਼ ਸ਼ਰਮਾ
Publish Date: Tue, 24 Nov 2026 05:16 PM (IST)
Updated Date: Tue, 24 Nov 2026 05:19 PM (IST)
ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ, ਨੰਗਲ : ਪੰਜਾਬ ’ਚ ਸ਼੍ਰੌਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਵਿਚਕਾਰ ਪੰਜਾਬ ਵਿਧਾਨ ਸਭਾ ਚੌਣਾ ਨੂੰ ਲੈ ਕੇ ਅੱਜ ਹੋਏ ਗਠਜੋੜ ਨਾਲ ਜਿਥੇ ਪੰਜਾਬ ’ਚ ਇੱਕ ਵਾਰ ਫੇਰ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਬਣਨ ਦਾ ਮੁੱਢ ਬੱਝ ਗਿਆ ਹੈ। ਜਿਸ ਨਾਲ ਜਿਥੇ ਪੰਜਾਬ ਨੂੰ ਆਮ ਆਦਮੀ ਪਾਰਟੀ ਦੀ ਨਿਕੰਮੀ ਸਰਕਾਰ ਤੋਂ ਮੁਕਤੀ ਮਿਲੇਗੀ, ਉਥੇ ਪੰਜਾਬ ’ਚ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਦੀ ਦਿਸ਼ਾ ’ਚ ਇੱਕ ਮੀਲ ਪੱਥਰ ਸਾਬਿਤ ਹੋਵੇਗਾ। ਇਨਾਂ ਸ਼ਬਦਾ ਦਾ ਪ੍ਰਗਟਾਵਾ ਅੱਜ ਨੰਗਲ ਵਿਖੇ ਪੱਤਰਕਾਰਾ ਨਾਲ ਗਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਡਾ.ਸੁਭਾਸ਼ ਸ਼ਰਮਾ ਨੇ ਅਕਾਲੀ ਦਲ ਤੇ ਭਾਜਪਾ ਆਗੂਆਂ ਦੀ ਪਲੇਠੀ ਪ੍ਰੈਸ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਨਾਲ ਪੰਜਾਬ ਦੀ ਸਿਆਸੀ ਫਿਜ਼ਾ ਬਦਲਣ ਦੇ ਨਾਲ ਸੂਬੇ ਦੇ ਲੋਕਾਂ ਨੂੰ ਗੈਗਸਟਰਵਾਦ ਤੇ ਨਸ਼ਿਆਂ ਤੋਂ ਮੁਕਤੀ ਮਿਲੇਗੀ। ਉਨਾਂ ਕਿਹਾ ਕਿ ਸੂਬੇ ’ਚ ਅਕਾਲੀ ਭਾਜਪਾ ਗਠਜੋੜ ਦਾ ਮੁੱਖ ਨਿਸ਼ਾਨਾ ਸੂਬੇ ’ਚ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਖਤਮ ਕਰਨਾ ਤੇ ਕਾਨੂੰਨ ਦਾ ਰਾਜ ਸਥਾਪਤ ਕਰਨਾ ਹੋਵੇਗਾ। ਇਸ ਮੌਕੇ ਇੱਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਦੇ ਗਠਜੋੜ ਨਾਲ ਲੰਬੇ ਸਮੇਂ ਲਟਕ ਰਹੇ ਕਿਸਾਨੀ ਤੇ ਸਿੱਖ ਕੌਮ ਨਾਲ ਸਬੰਧਤ ਬੰਦੀ ਸਿੱਖਾ ਦੇ ਮਸਲਿਆਂ ਨੂੰ ਹੱਲ ਕਰਨ ’ਚ ਮਦਦ ਮਿਲੇਗੀ। ਜ਼ਿਕਰਯੋਗ ਹੈ ਕਿ ਅਕਾਲੀ-ਭਾਜਪਾ ਗਠਜੋੜ ਪਿਛੋਂ ਦੋਵੇਂ ਪਾਰਟੀਆਂ ਦੇ ਆਗੂ ਕਾਫ਼ੀ ਉਤਸ਼ਾਹਿਤ ਨਜ਼ਰ ਆਏ। ਇਸ ਮੌਕੇ ਸ਼੍ਰੌਮਣੀ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਬਾਵਾ, ਜਸਪਾਲ ਸਿੰਘ, ਹਰਮਨਜੀਤ ਸਿੰਘ ਪ੍ਰਿੰਸ਼,ਕੌਂਸਲਰ ਡਾ.ਰਜਿੰਦਰ ਕੁਮਾਰ, ਮੋਤੀ ਲਾਲ ਆਦਿ ਹਾਜ਼ਰ ਸਨ।