ਸਮਾਰਟ ਸਕੂਲ ਖਟਾਣਾ ਨੂੰ ਹਰਿਆ-ਭਰਿਆ ਬਣਾਉਣ ਲਈ ਪੰਚਾਇਤ ਦਾ ਸ਼ਲਾਘਾਯੋਗ ਕਦਮ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਖਟਾਣਾ ਨੂੰ ਹਰਿਆ-ਭਰਿਆ ਬਣਾਉਣ ਲਈ ਗ੍ਰਾਮ ਪੰਚਾਇਤ ਦਾ ਸ਼ਲਾਘਾਯੋਗ ਉਪਰਾਲਾ
Publish Date: Wed, 25 Nov 2026 04:03 PM (IST)
Updated Date: Wed, 25 Nov 2026 04:04 PM (IST)
ਬੂਟੇ ਲਾ ਕੇ ਸਕੂਲ ਦੇ ਸੁੰਦਰੀਕਰਨ ਤੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਸਿੱਖਿਆ ਦੇ ਮੰਦਰਾਂ ਨੂੰ ਸਿਰਫ਼ ਵਿੱਦਿਅਕ ਪੱਖੋਂ ਹੀ ਨਹੀਂ, ਸਗੋਂ ਕੁਦਰਤੀ ਸੁੰਦਰਤਾ ਤੇ ਹਰਿਆਵਲ ਪੱਖੋਂ ਵੀ ਖ਼ੂਬਸੂਰਤ ਬਣਾਉਣਾ ਸਮੇਂ ਦੀ ਅਹਿਮ ਲੋੜ ਹੈ। ਇਸੇ ਸੋਚ ਨੂੰ ਅਮਲੀ ਰੂਪ ਦਿੰਦਿਆਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਖਟਾਣਾ ਵਿਖੇ ਗ੍ਰਾਮ ਪੰਚਾਇਤ ਵੱਲੋਂ ਸਕੂਲ ਦੀ ਦਿੱਖ ਨੂੰ ਹੋਰ ਸੁੰਦਰ, ਆਕਰਸ਼ਕ ਤੇ ਹਰਿਆ-ਭਰਿਆ ਬਣਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਤਹਿਤ ਪੰਚਾਇਤ ਦੇ ਨੁਮਾਇੰਦਿਆਂ ਵੱਲੋਂ ਸਕੂਲ ਦੇ ਵਿਹੜੇ ’ਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਬੂਟੇ ਲਗਾਉਣ ਦੀ ਪਹਿਲਕਦਮੀ ਰਾਹੀਂ ਨਾ ਸਿਰਫ਼ ਸਕੂਲ ਦੇ ਆਲੇ-ਦੁਆਲੇ ਦੀ ਸੁੰਦਰਤਾ ’ਚ ਵਾਧਾ ਕਰਨ ਦਾ ਯਤਨ ਕੀਤਾ ਗਿਆ, ਸਗੋਂ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਦਾ ਵੀ ਸੁਨੇਹਾ ਦਿੱਤਾ ਗਿਆ। ਹਰੇ-ਭਰੇ ਰੁੱਖ ਤੇ ਪੌਦੇ ਜਿੱਥੇ ਵਾਤਾਵਰਣ ਨੂੰ ਸ਼ੁੱਧ ਰੱਖਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ, ਉੱਥੇ ਹੀ ਬੱਚਿਆਂ ਦੇ ਮਨਾਂ ’ਚ ਕੁਦਰਤ ਪ੍ਰਤੀ ਪਿਆਰ ਤੇ ਸੰਭਾਲ ਦੀ ਭਾਵਨਾ ਵੀ ਪੈਦਾ ਕਰਦੇ ਹਨ। ਸਕੂਲ ਦਾ ਸੁੰਦਰ ਤੇ ਸਾਫ਼-ਸੁਥਰਾ ਵਾਤਾਵਰਣ ਵਿਦਿਆਰਥੀਆਂ ਲਈ ਸਿੱਖਣ ਦਾ ਸੁਖਾਵਾਂ ਮਾਹੌਲ ਸਿਰਜਣ ’ਚ ਵੀ ਸਹਾਈ ਹੁੰਦਾ ਹੈ। ਸਕੂਲ ਸਟਾਫ਼ ਵੱਲੋਂ ਗ੍ਰਾਮ ਪੰਚਾਇਤ ਦੀ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕਰਦਿਆਂ ਸਮੂਹ ਪੰਚਾਇਤ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਸਾਂਝੇ ਉਪਰਾਲੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਨਾਲ-ਨਾਲ ਸਮਾਜ ’ਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਮੌਕੇ ਸਰਪੰਚ ਕਰਮਜੀਤ ਕੌਰ ਹਰੀਪੁਰ ਫੂਲੜੇ, ਕਮਲ ਕਿਸ਼ੋਰ, ਮਾਸਟਰ ਕੁਲਵੰਤ ਸਿੰਘ, ਰਣਜੀਤ ਸਿੰਘ, ਅਮਨਦੀਪ ਕੌਰ, ਬਲਵਿੰਦਰ ਕੌਰ ਤੇ ਕਸ਼ਮੀਰ ਕੌਰ ਹਾਜ਼ਰ ਸਨ। ਕੈਪਸ਼ਨ: ਸਕੂਲ ਕੈਂਪਸ ‘ਚ ਬੂਟੇ ਲਗਵਾਉਂਦੇ ਹੋਏ ਗ੍ਰਾਮ ਪੰਚਾਇਤ ਖਟਾਣਾ ਦੇ ਨੁਮਾਇੰਦੇ ।