ਵਿਧਾਇਕ ਦਿਨੇਸ਼ ਚੱਢਾ ਡੇਰਾ ਰਾਮ ਸਹਾਏ ਕਰੂਰਾ ਵਿਖੇ ਨਤਮਸਤਕ ਵਿਧਾਇਕ ਦਿਨੇਸ਼ ਚੱਢਾ ਡੇਰਾ ਰਾਮ ਸਾਹਿਏ ਕਰੂਰਾ ਵਿਖੇ ਹੋਏ ਨਤਮਸਤਕ, ਸੰਤ ਗੁਲਜ਼ਾਰੀ ਰਾਮ ਜੀ ਤੋਂ ਲਿਆ ਆਸ਼ੀਰਵਾਦ
Publish Date: Wed, 25 Nov 2026 04:06 PM (IST)
Updated Date: Wed, 25 Nov 2026 04:07 PM (IST)
ਧਾਰਮਿਕ ਅਸਥਾਨਾਂ ਨਾਲ ਜੁੜਨਾ ਮਨੁੱਖ ਨੂੰ ਸੇਵਾ, ਨਿਮਰਤਾ ਤੇ ਸਦਭਾਵਨਾ ਦੀ ਦਿੰਦੈ ਪ੍ਰੇਰਨਾ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਖੇਤਰ ਦੇ ਪਿੰਡ ਕਰੂਰਾ ਵਿਖੇ ਸਥਿਤ ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਰਾਮ ਸਹਾਏ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮੱਥਾ ਟੇਕਿਆ ਤੇ ਸੰਤ ਗੁਲਜ਼ਾਰੀ ਰਾਮ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਡੇਰੇ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਇਲਾਕੇ ਦੀ ਖੁਸ਼ਹਾਲੀ ਤੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਧਾਰਮਿਕ ਅਸਥਾਨ ਸਾਡੇ ਸਮਾਜ ਦੀ ਅਧਿਆਤਮਕ ਤੇ ਸੱਭਿਆਚਾਰਕ ਵਿਰਾਸਤ ਦੇ ਪ੍ਰਤੀਕ ਹਨ। ਅਜਿਹੇ ਅਸਥਾਨਾਂ ’ਤੇ ਆ ਕੇ ਮਨ ਨੂੰ ਸਕੂਨ ਮਿਲਦਾ ਹੈ ਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਹੋਰ ਬਿਹਤਰ ਢੰਗ ਨਾਲ ਨਿਭਾਉਣ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸੰਤਾਂ-ਮਹਾਂਪੁਰਸ਼ਾਂ ਵੱਲੋਂ ਦਰਸਾਏ ਸੇਵਾ, ਪ੍ਰੇਮ, ਭਾਈਚਾਰੇ ਤੇ ਆਪਸੀ ਸਦਭਾਵਨਾ ਦੇ ਮਾਰਗ ’ਤੇ ਚੱਲ ਕੇ ਹੀ ਇੱਕ ਬਿਹਤਰ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਸੰਤ ਗੁਲਜ਼ਾਰੀ ਰਾਮ ਜੀ ਦੀ ਸ਼ਖ਼ਸੀਅਤ ਤੇ ਸਮਾਜ ਨੂੰ ਮਿਲ ਰਹੀ ਧਾਰਮਿਕ ਸੇਧ ਦੀ ਸ਼ਲਾਘਾ ਵੀ ਕੀਤੀ। ਇਸ ਦੌਰਾਨ ਸੰਤ ਗੁਲਜ਼ਾਰੀ ਰਾਮ ਜੀ ਨੇ ਵਿਧਾਇਕ ਦਿਨੇਸ਼ ਚੱਢਾ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਮਨੁੱਖ ਨੂੰ ਹਮੇਸ਼ਾ ਨਿਮਰਤਾ, ਸੇਵਾ ਭਾਵਨਾ ਤੇ ਸੱਚਾਈ ਦੇ ਰਾਹ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਨਿਸ਼ਕਾਮ ਸੇਵਾ ਕਰਨਾ ਤੇ ਲੋੜਵੰਦਾਂ ਦੇ ਕੰਮ ਆਉਣਾ ਹੀ ਮਨੁੱਖੀ ਜੀਵਨ ਦੀ ਅਸਲ ਸਾਰਥਕਤਾ ਹੈ। ਉਨ੍ਹਾਂ ਵਿਧਾਇਕ ਨੂੰ ਲੋਕ ਭਲਾਈ ਦੇ ਕਾਰਜਾਂ ਵਿੱਚ ਇਸੇ ਤਰ੍ਹਾਂ ਸਮਰਪਿਤ ਰਹਿਣ ਦੀ ਪ੍ਰੇਰਨਾ ਦਿੱਤੀ ਤੇ ਵਿਧਾਇਕ ਚੱਢਾ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਰਜਿੰਦਰ ਸਿੰਘ ਰਾਣਾ ਚੇਅਰਮੈਨ ਰਾਜਪੂਤ ਵੈਲਫੇਅਰ ਬੋਰਡ, ਐਡਵੋਕੇਟ ਦੌਲਤ ਸਿੰਘ ਚਬਰੇਵਾਲ ਤੇ ਬਲਵੀਰ ਟੇਢੇਵਾਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।