ਅਕਾਲੀ ਦਲ-ਭਾਜਪਾ ਗਠਜੋੜ ਦਾ ਰਜਨੀਸ਼ ਜੋਸ਼ੀ (ਲੱਕੀ) ਵੱਲੋਂ ਸਵਾਗਤ
ਅਕਾਲੀ ਦਲ-ਭਾਜਪਾ ਗਠਜੋੜ ਦੇ ਐਲਾਨ ਦਾ ਰਜਨੀਸ਼ ਜੋਸ਼ੀ (ਲੱਕੀ) ਵੱਲੋਂ ਸਵਾਗਤ, ਸਮੂਹ ਆਗੂਆਂ ਨੂੰ ਦਿੱਤੀ ਵਧਾਈ
Publish Date: Wed, 25 Nov 2026 04:27 PM (IST)
Updated Date: Wed, 25 Nov 2026 04:28 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਦੇ ਐਲਾਨ ਦਾ ਸਵਾਗਤ ਕਰਦਿਆਂ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ 3 ਤੋਂ ਕੌਂਸਲਰ ਤੇ ਭਾਜਪਾ ਦੇ ਸੀਨੀਅਰ ਆਗੂ ਰਜਨੀਸ਼ ਜੋਸ਼ੀ (ਲੱਕੀ) ਨੇ ਦੋਵਾਂ ਪਾਰਟੀਆਂ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਨੂੰ ਦਿਲੋਂ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਇਹ ਗਠਜੋੜ ਪੰਜਾਬ ਦੀ ਰਾਜਨੀਤੀ ’ਚ ਇੱਕ ਨਵੀਂ ਦਿਸ਼ਾ ਤੇ ਨਵੀਂ ਉਮੀਦ ਲੈ ਕੇ ਆਵੇਗਾ। ਅਕਾਲੀ ਦਲ ਤੇ ਭਾਜਪਾ ਦਾ ਪੁਰਾਣਾ ਸਿਆਸੀ ਤਜਰਬਾ, ਆਪਸੀ ਸਹਿਯੋਗ ਤੇ ਮਜ਼ਬੂਤ ਸੰਗਠਨ ਪੰਜਾਬ ਦੇ ਵਿਕਾਸ, ਭਾਈਚਾਰਕ ਸਾਂਝ ਤੇ ਖੁਸ਼ਹਾਲੀ ਲਈ ਅਹਿਮ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ’ਚ ਤਰੱਕੀ, ਅਮਨ-ਸ਼ਾਂਤੀ, ਨੌਜਵਾਨਾਂ ਲਈ ਰੁਜ਼ਗਾਰ ਤੇ ਕਿਸਾਨਾਂ ਦੀ ਖੁਸ਼ਹਾਲੀ ਚਾਹੁੰਦੇ ਹਨ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਇਹ ਗਠਜੋੜ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰੇਗਾ। ਅੰਤ ’ਚ ਰਜਨੀਸ਼ ਜੋਸ਼ੀ (ਲੱਕੀ) ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਮਿਲ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਾ ਚਾਹੀਦਾ ਹੈ।