ਮਦਨ ਮੋਹਨ ਮਿੱਤਲ ਦੀ ਅਗਵਾਈ ਹੇਠ ਅਕਾਲੀ-ਭਾਜਪਾ ਦਾ ਸ਼ਕਤੀ ਪ੍ਰਦਰਸ਼ਨ ਮਾਡਲ ਟਾਊਨ ਵਿੱਚ ਮਦਨ ਮੋਹਨ ਮਿੱਤਲ ਦੀ ਅਗਵਾਈ ਹੇਠ ਹੋਇਆ ਅਕਾਲੀ-ਭਾਜਪਾ ਦਾ ਸ਼ਕਤੀ ਪ੍ਰਦਰਸ਼ਨ,
Publish Date: Wed, 25 Nov 2026 06:08 PM (IST)
Updated Date: Wed, 25 Nov 2026 06:10 PM (IST)
ਵਰਕਰਾਂ ਦੇ ਭਾਰੀ ਇਕੱਠ ਨੇ ਵਧਾਇਆ ਉਤਸ਼ਾਹ, ਡਬਲ ਇੰਜਣ ਸਰਕਾਰ ਬਣਨ ਦਾ ਦਾਅਵਾ ਪੰਜਾਬੀ ਜਾਗਰਣ ਟੀਮ, ਸ੍ਰੀ ਅਨੰਦਪੁਰ ਸਾਹਿਬ : ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਮੁੜ ਹੋਏ ਗੱਠਜੋੜ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਵਰਕਰਾਂ ’ਚ ਦਿਖਾਈ ਦੇ ਰਿਹਾ ਉਤਸ਼ਾਹ ਸ੍ਰੀ ਅਨੰਦਪੁਰ ਸਾਹਿਬ ਦੇ ਮਾਡਲ ਟਾਊਨ ਵਿਖੇ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦੀ ਰਿਹਾਇਸ਼ ਵਿਖੇ ਰੱਖੀ ਗਈ ਵਰਕਰ ਮਿਲਣੀ ਨੇ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਲਿਆ। ਇਸ ਮੌਕੇ ਅਕਾਲੀ ਦਲ ਤੇ ਭਾਜਪਾ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਕੇ ਗੱਠਜੋੜ ਪ੍ਰਤੀ ਆਪਣਾ ਉਤਸ਼ਾਹ ਪ੍ਰਗਟ ਕੀਤਾ। ਗੱਠਜੋੜ ਦੀ ਖੁਸ਼ੀ ’ਚ ਲੱਡੂ ਵੀ ਵੰਡੇ ਗਏ ਤੇ ਆਗੂਆਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਿਰਫ਼ ਸਿਆਸੀ ਸਮੀਕਰਨ ਨਹੀਂ, ਸਗੋਂ ਪੰਜਾਬ ਦੇ ਭਲੇ, ਤਰੱਕੀ ਤੇ ਖੁਸ਼ਹਾਲੀ ਲਈ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਵਰਕਰ ਲੰਬੇ ਸਮੇਂ ਤੋਂ ਇਸ ਗੱਠਜੋੜ ਦੀ ਮੰਗ ਕਰ ਰਹੇ ਸਨ, ਜਿਸ ਨੂੰ ਪਾਰਟੀ ਹਾਈਕਮਾਂਡ ਨੇ ਪੂਰਾ ਕੀਤਾ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਅੰਦਰ ਮੁੜ ਡਬਲ ਇੰਜਣ ਦੀ ਸਰਕਾਰ ਬਣੇਗੀ ਤੇ ਸੂਬਾ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਛੂਹਦਿਆਂ ਦੇਸ਼ ਦਾ ਮੋਹਰੀ ਸੂਬਾ ਬਣੇਗਾ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਐਡਵੋਕੇਟ ਅਰਵਿੰਦ ਮਿੱਤਲ ਨੇ ਕਿਹਾ ਕਿ ਅੱਜ ਦਾ ਇਕੱਠ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਵਰਕਰਾਂ ’ਚ ਕਿੰਨਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਸਿਰਫ਼ ਲੱਡੂ ਵੰਡਣ ਤੇ ਖੁਸ਼ੀ ਸਾਂਝੀ ਕਰਨ ਲਈ ਸੱਦਾ ਦਿੱਤਾ ਗਿਆ ਸੀ, ਪਰ ਵਰਕਰਾਂ ਦੇ ਪਿਆਰ ਤੇ ਜੋਸ਼ ਨੇ ਇਸ ਛੋਟੀ ਜਿਹੀ ਮਿਲਣੀ ਨੂੰ ਵਿਸ਼ਾਲ ਰੈਲੀ ਦਾ ਰੂਪ ਦੇ ਦਿੱਤਾ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਸਿਆਸੀ ਤੌਰ ’ਤੇ ਹੀ ਨਹੀਂ, ਸਗੋਂ ਪੰਜਾਬ ਦੀ ਅਮੀਰ ਵਿਰਾਸਤ, ਸੱਭਿਆਚਾਰ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੇ ਪੱਖੋਂ ਵੀ ਇਤਿਹਾਸਕ ਸਾਬਤ ਹੋਵੇਗਾ। ਉਨ੍ਹਾਂ ਇਕੱਠ ’ਚ ਪਹੁੰਚੇ ਸਾਰੇ ਆਗੂਆਂ ਤੇ ਵਰਕਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਸਾਂਝੀ ਤਾਕਤ ਹੀ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਅੱਗੇ ਲਿਜਾਣ ’ਚ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਮੈਂਬਰ ਨਿਰਮਲ ਸਿੰਘ ਹਰੀਆਲ, ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਕਲੋਤਾ, ਗੁਰਬਚਨ ਸਿੰਘ ਲੋਧੀਪੁਰ, ਪਰਮਜੀਤ ਸਿੰਘ ਪੰਮਾ, ਸਾਬਕਾ ਕੌਂਸਲਰ ਇੰਦਰਜੀਤ ਸਿੰਘ ਬੇਦੀ, ਲੱਕੀ ਜੋਸ਼ੀ ਕੀਰਤਪੁਰ ਸਾਹਿਬ, ਡਾ. ਲੋਕ ਬੰਧੂ ਗੌਤਮ, ਰਘੂਕੁਲ ਭੂਸ਼ਣ ਬੰਟੀ, ਕੁਲਦੀਪ ਪਾਠਕ, ਗੁਰਵਿੰਦਰ ਸਿੰਘ ਹੈਪੀ, ਸਾਬਕਾ ਮੰਡਲ ਪ੍ਰਧਾਨ ਕਲਭੂਸ਼ਣ ਪੁਰੀ, ਸਾਬਕਾ ਸਰਪੰਚ ਅਜੇ ਰਾਣਾ, ਨੰਗਲ ਦੇ ਮੰਡਲ ਪ੍ਰਧਾਨ ਰਣਜੀਤ ਲੱਕੀ, ਮਹੇਸ਼ ਕਾਲੀਆ, ਕ੍ਰਿਸ਼ਨ ਕੁਮਾਰ ਅਤਰੀ, ਸੁਨੀਲ ਦਿਵੇਦੀ, ਸਮਿਤ ਜੈਰਥ, ਸ਼ਿਵ ਬੇਦੀ, ਕਾਮਰੇਡ ਕ੍ਰਿਸ਼ਨ ਕੁਮਾਰ, ਸਾਬਕਾ ਸਰਪੰਚ ਪਵਨ ਮਹਿੰਦਲੀ, ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਮੈਂਬਰ ਰਾਮ ਕੁਮਾਰ ਸ਼ਰਮਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤਿਲਕ ਰਾਜ ਪਚਰੰਡੇ, ਰਾਮ ਕੁਮਾਰ ਸ਼ਰਮਾ ਸੂਰੇਵਾਲ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਸੁਨੀਲ ਪੁਰੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਸ਼ਹਿਰੀ ਜਥੇਦਾਰ ਰਾਮ ਸਿੰਘ ਤੇ ਸਾਬਕਾ ਕੌਂਸਲਰ ਸੋਨੀਕਾ ਮਹਿਤਾ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਸਾਰੇ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰਨ ਤੇ ਆਉਣ ਵਾਲੀਆਂ ਚੋਣਾਂ ’ਚ ਗੱਠਜੋੜ ਦੀ ਜਿੱਤ ਯਕੀਨੀ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਪ੍ਰਣ ਲਿਆ। ਇਸ ਮੌਕੇ ਮਹੰਤ ਲਛਮਣ ਦਾਸ, ਮਨੀਸ਼ ਕੇਅਰ ਪਾਲ, ਸੰਜੇ ਮਹਿਤਾ, ਸਤਿੰਦਰ ਧਰਮਾਣੀ, ਡਾ. ਅਵਤਾਰ ਕ੍ਰਿਸ਼ਨ ਕਾਲੀਆ, ਸਾਬਕਾ ਸਰਪੰਚ ਸੁਦਰਸ਼ਨ ਨੱਕੀਆਂ, ਜਸਪ੍ਰੀਤ ਸਿੰਘ ਜੱਸਾ, ਰਾਜੂ ਕੌਸ਼ਲ, ਵਿਸ਼ਾਲ ਰਾਣਾ, ਡਾ. ਖੁਸ਼ਹਾਲ ਸਿੰਘ ਬਰੂਵਾਲ, ਸੁਨੀਲ ਭਰਤਗੜ੍ਹ, ਮਿੱਤਲ ਪਰਿਵਾਰ ਵਿੱਚੋਂ ਵਿਵੇਕ ਮਿੱਤਲ, ਅਭਿਸ਼ੇਕ ਮਿੱਤਲ ਤੇ ਸੁਨੇਹ ਲਤਾ ਮਿੱਤਲ ਸਮੇਤ ਵੱਡੀ ਗਿਣਤੀ ’ਚ ਅਕਾਲੀ-ਭਾਜਪਾ ਵਰਕਰ ਹਾਜ਼ਰ ਸਨ।