ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਰਾਤ ਦੇ ਧਾਰਮਿਕ ਦੀਵਾਨ ਸਜਾਏ
Publish Date: Wed, 25 Nov 2026 06:34 PM (IST)
Updated Date: Wed, 25 Nov 2026 06:34 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਰਾਤ ਦੇ ਧਾਰਮਿਕ ਦੀਵਾਨ ਸ਼ਰਧਾ ਤੇ ਉਤਸ਼ਾਹ ਨਾਲ ਸਜਾਏ ਗਏ। ਇਸ ਮੌਕੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਧਾਰਮਿਕ ਦੀਵਾਨਾਂ ਦੀ ਆਰੰਭਤਾ ਹੋਈ। ਇਸ ਮੌਕੇ ਭਾਈ ਪ੍ਰਦੀਪ ਸਿੰਘ, ਭਾਈ ਗੁਰਇਕਬਾਲ ਸਿੰਘ, ਭਾਈ ਬਲਜਿੰਦਰ ਸਿੰਘ, ਭਾਈ ਨਵਨੀਤ ਸਿੰਘ ਤੇ ਭਾਈ ਤਰਲੋਚਨ ਸਿੰਘ ਸਾਰੇ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਦੇ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗਿਆਨੀ ਅਨੁਜੀਤ ਸਿੰਘ ਸਮਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਬੰਧੀ ਕਥਾ-ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਪਾਈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਸੱਚ, ਸੇਵਾ, ਸਮਾਨਤਾ ਤੇ ਨਾਮ ਸਿਮਰਨ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਧਾਰਮਿਕ ਦੀਵਾਨਾਂ ਦੌਰਾਨ ਬੱਚਿਆਂ ਵੱਲੋਂ ਵੀ ਗੁਰੂ ਸਾਹਿਬ ਨੂੰ ਸਮਰਪਿਤ ਸ਼ਬਦ ਗਾਇਨ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਹਰਸਿਮਰਤ ਕੌਰ ਤੇ ਰੋਜ਼ਲ ਪ੍ਰੀਤ ਕੌਰ ਨੇ ਸ਼ਬਦ ਗਾਇਨ ਕੀਤਾ, ਜਦਕਿ ਹਰਸਿਮਰਤ ਕੌਰ ਤੇ ਗੁਰਲੀਨ ਕੌਰ ਨੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਿਤ ਕਵਿਤਾਵਾਂ ਪੜ੍ਹੀਆਂ। ਇਸ ਮੌਕੇ ਮੈਨੇਜਰ ਅਮਰਜੀਤ ਸਿੰਘ ਬਾੜੀਆ, ਭੁਪਿੰਦਰ ਸਿੰਘ ਇੰਚਾਰਜ ਰਾਗੀ, ਸੁਖਦੇਵ ਸਿੰਘ ਰਾਣਾ, ਭਾਈ ਜਰਨੈਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਬਲਵਿੰਦਰ ਸਿੰਘ ਪਲੰਬਰ, ਨਰਾਇਣ ਸਿੰਘ ਇਲੈਕਟ੍ਰੀਸ਼ਨ , ਹਰਪ੍ਰੀਤ ਸਿੰਘ ਦੇਗੀਆ, ਪਰਮਜੀਤ ਸਿੰਘ ਸੇਵਾਦਾਰ,ਭਾਈ ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ ਭੋਗਲ, ਇੰਦਰਪਾਲ ਸਿੰਘ ਨਰੂਲਾ, ਬੀਬੀ ਪਰਮਜੀਤ ਕੌਰ ਨਰੂਲਾ ਪ੍ਰਧਾਨ ਇਸਤਰੀ ਸਤਿਸੰਗ ਸਭਾ ਤੇ ਸਭਾ ਦੀਆਂ ਬੀਬੀਆਂ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।