ਅਕਾਲੀ-ਭਾਜਪਾ ਗਠਜੋੜ ਪੰਜਾਬ ਲਈ ਸ਼ੁਭ ਸੰਕੇਤ : ਜਤਿੰਦਰ ਅਠਵਾਲ
ਅਕਾਲੀ-ਭਾਜਪਾ ਗਠਜੋੜ ਪੰਜਾਬ ਲਈ ਸ਼ੁਭ ਸੰਕੇਤ: ਜਤਿੰਦਰ ਅਠਵਾਲ
Publish Date: Thu, 26 Nov 2026 04:28 PM (IST)
Updated Date: Thu, 26 Nov 2026 04:31 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਗਠਜੋੜ ਦਾ ਭਾਜਪਾ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਨਵਾਂ ਸ਼ਹਿਰ ਦੇ ਇੰਚਾਰਜ ਜਤਿੰਦਰ ਸਿੰਘ ਅਠਵਾਲ ਨੇ ਸਵਾਗਤ ਕੀਤਾ ਹੈ। ਅਠਵਾਲ ਨੇ ਕਿਹਾ ਕਿ ਗੁਰਪੁਰਬ ਦੇ ਪਵਿੱਤਰ ਮੌਕੇ ਦੋਵੇਂ ਪੁਰਾਣੇ ਸਿਆਸੀ ਪਾਰਟੀਆਂ ਦੇ ਸਾਥੀਆਂ ਦਾ ਮੁੜ ਇਕੱਠੇ ਹੋਣਾ ਪੰਜਾਬ ਲਈ ਸ਼ੁਭ ਸੰਕੇਤ ਹੈ। ਇਹ ਗਠਜੋੜ ਸਿਰਫ਼ ਚੋਣ ਸਮਝੌਤਾ ਨਹੀਂ, ਸਗੋਂ ਹਿੰਦੂ-ਸਿੱਖ ਭਾਈਚਾਰੇ, ਪੰਜਾਬੀਅਤ ਤੇ ਰਾਸ਼ਟਰਵਾਦ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ ਅਕਾਲੀ ਦਲ ਨੇ ਪਹਿਲਾਂ ਵੀ ਮਿਲ ਕੇ ਪੰਜਾਬ ਦੇ ਵਿਕਾਸ, ਸ਼ਾਂਤੀ ਤੇ ਖੁਸ਼ਹਾਲੀ ਲਈ ਕੰਮ ਕੀਤਾ ਹੈ। ਹੁਣ ਮੁੜ ਇਹ ਸਾਂਝ ਪੰਜਾਬ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਤੇ ਵਿਕਸਤ ਸੂਬਾ ਬਣਾਉਣ ’ਚ ਯੋਗਦਾਨ ਪਾਵੇਗੀ। ਅਠਵਾਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਵਪਾਰੀਆਂ ਤੇ ਮਹਿਲਾਵਾਂ ’ਚ ਇਸ ਗਠਜੋੜ ਨੂੰ ਲੈ ਕੇ ਖੁਸ਼ੀਤੇ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਪਾਰਟੀ ਵਰਕਰਾਂ ’ਚ ਨਵਾਂ ਜੋਸ਼ ਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਕਿਹਾ ਕਿ ਪੰਜਾਬ ’ਚ ਅਗਲੀ ਸਰਕਾਰ ਅਕਾਲੀ ਭਾਜਪਾ ਗੱਠਜੋੜ ਦੀ ਬਣੇਗੀ ਜਿਸ ਦੇ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਹੋਣਗੇ।