- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ ਵਿਕਾਸ ਪਰਿਸ਼ਦ ਭਾਖੜਾ ਨੰਗਲ ਵਲੋਂ ਸਮੂਹਿਕ ਵਿਆਹ ਸਮਾਗਮ ਵਿੱਚ ਕੀਤੀ ਸ਼ਿਰਕਤ

ਗੁਰਨਾਮ ਸਿੰਘ ਭੱਲੜੀ,ਪੰਜਾਬੀ ਜਾਗਰਣ, ਨੰਗਲ : ਸੁਭਾਸ਼ ਕਪਿਲਾ ਤੇ ਕਪਿਲਾ ਬੰਧੂਆਂ ਵੱਲੋਂ ਨੰਗਲ ਦੇ ਧੂਣਾ ਮੰਦਰ ਵਿਖੇ ਦੋ ਲੜਕੀਆਂ ਦਾ ਸਮੂਹਿਕ ਵਿਆਹ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਰਤ ਵਿਕਾਸ ਪਰਿਸ਼ਦ ਭਾਖੜਾ ਨੰਗਲ ਸ਼ਾਖਾ ਦੇ ਅਹੁਦੇਦਾਰਾਂ ਨੂੰ ਵੀ ਐਡਵੋਕੇਟ ਅਸ਼ੋਕ ਮਨੋਚਾ, ਸੰਸਥਾਪਕ ਡਾਇਰੈਕਟਰ ਭਾਰਤ ਵਿਕਾਸ ਪਰਿਸ਼ਦ ਟਰੱਸਟ ਨੰਗਲ ਦੇ ਨਾਲ ਦੋਵਾਂ ਲੜਕੀਆਂ ਦੇ ਵਿਆਹ ਸਮਾਗਮ ’ਚ ਸ਼ਾਮਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ।
ਇਸ ਮੌਕੇ ਭਾਰਤ ਵਿਕਾਸ ਪਰਿਸ਼ਦ ਭਾਖੜਾ ਨੰਗਲ ਸ਼ਾਖਾ ਦੀ ਸਮੁੱਚੀ ਕਾਰਜਕਾਰਨੀ ਵੱਲੋਂ ਆਪਣੀ ਸਮਰੱਥਾ ਅਨੁਸਾਰ ਦੋਵਾਂ ਨਵ-ਵਿਆਹੇ ਜੋੜਿਆਂ ਨੂੰ ਤੋਹਫ਼ੇ ਭੇਟ ਕੀਤੇ ਗਏ ਤੇ ਉਨ੍ਹਾਂ ਨੂੰ ਨਵੇਂ ਜੀਵਨ ਦੀ ਸ਼ੁਰੂਆਤ ਲਈ ਦਿਲੋਂ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਐਡਵੋਕੇਟ ਅਸ਼ੋਕ ਮਨੋਚਾ ਤੇ ਸ਼ਾਖਾ ਪ੍ਰਧਾਨ ਜਗਮੋਹਨ ਸਿੰਘ ਵਾਲੀਆ ਦੀ ਅਗਵਾਈ ਹੇਠ ਪਹੁੰਚੇ ਪਰਿਸ਼ਦ ਦੇ ਅਹੁਦੇਦਾਰਾਂ ਨੇ ਕਪਿਲਾ ਬੰਧੂਆਂ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਕਪਿਲਾ ਬੰਧੂਆਂ ਨੂੰ ਭਵਿੱਖ ’ਚ ਵੀ ਇਸੇ ਤਰ੍ਹਾਂ ਸਮਾਜ ਸੇਵਾ ਦੇ ਕਾਰਜ ਕਰਦੇ ਰਹਿਣ ਲਈ ਸ਼ਕਤੀ ਤੇ ਸਮਰੱਥਾ ਬਖ਼ਸ਼ਣ।
ਇਸ ਮੌਕੇ ਭਾਰਤ ਵਿਕਾਸ ਪਰਿਸ਼ਦ ਟਰੱਸਟ ਨੰਗਲ ਦੇ ਸੰਸਥਾਪਕ ਡਾਇਰੈਕਟਰ ਐਡਵੋਕੇਟ ਅਸ਼ੋਕ ਮਨੋਚਾ, ਸ਼ਾਖਾ ਪ੍ਰਧਾਨ ਜਗਮੋਹਨ ਸਿੰਘ ਵਾਲੀਆ, ਕੇ.ਕੇ. ਸੱਗੀ, ਡਾ. ਆਰ.ਕੇ. ਗੁਪਤਾ, ਸੁਭਾਸ਼ ਕਪਿਲਾ, ਸਾਬਕਾ ਪ੍ਰਧਾਨ ਜਰਨੈਲ ਸਿੰਘ ਸੰਧੂ, ਸਾਬਕਾ ਖ਼ਜ਼ਾਨਚੀ ਰਾਜੀ ਛਾਬੜਾ, ਦੇਵਿੰਦਰ ਸ਼ਰਮਾ, ਸਤਨਾਮ ਸਿੰਘ ਲਾਡੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।