ਦਿਨੇਸ਼ ਚੱਢਾ ਵੱਲੋਂ ਅਜੀਤ ਪਾਲ ਸਿੰਘ ਤੇ ਦੋਸਤ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਵਿਧਾਇਕ ਦਿਨੇਸ਼ ਚੱਢਾ ਨੇ ਅਜੀਤ ਪਾਲ ਸਿੰਘ ’ਤੇ ਦੋਸਤ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
Publish Date: Sat, 28 Nov 2026 04:45 PM (IST)
Updated Date: Sat, 28 Nov 2026 04:46 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਅੱਜ ਖੇਤਰ ਦੇ ਪਿੰਡ ਆਜਮਪੁਰ ਵਿਖੇ ਪਹੁੰਚ ਕੇ ਸਨਰਾਈਜ਼ ਪੈਲੇਸ ਦੇ ਐੱਮਡੀ ਅਜੀਤ ਪਾਲ ਸਿੰਘ ਤੇ ਦੋਸਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਮਾਤਾ ਜੀ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਮਾਤਾ ਜੀ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਜਿਸ ਕਾਰਨ ਪਰਿਵਾਰ ਤੇ ਇਲਾਕੇ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨੀਆ ਦੇ ਸਭ ਤੋਂ ਪਵਿੱਤਰ ਤੇ ਅਨਮੋਲ ਰਿਸ਼ਤਿਆਂ ਵਿੱਚੋਂ ਇੱਕ ਹੈ। ਮਾਂ ਦਾ ਸਾਇਆ ਸਿਰ ਤੋਂ ਉੱਠ ਜਾਣਾ ਜੀਵਨ ਦਾ ਅਜਿਹਾ ਘਾਟਾ ਹੈ, ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮਾਤਾ ਜੀ ਵੱਲੋਂ ਪਰਿਵਾਰ ਨੂੰ ਦਿੱਤੇ ਗਏ ਸੰਸਕਾਰ, ਪਿਆਰ ਤੇ ਸਿੱਖਿਆ ਹਮੇਸ਼ਾ ਪਰਿਵਾਰ ਦੇ ਮੈਂਬਰਾਂ ਲਈ ਪ੍ਰੇਰਨਾ ਦਾ ਸਰੋਤ ਬਣੇ ਰਹਿਣਗੇ। ਉਨ੍ਹਾਂ ਦੁਖੀ ਪਰਿਵਾਰ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ’ਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਤੇ ਪਰਿਵਾਰਕ ਮੈਂਬਰਾਂ ਨੂੰ ਇਹ ਅਸਹਿ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਦੇ ਨਾਲ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਬਲਵੀਰ ਟੇਡੇਵਾਲ, ਚਮਨ ਭਾਟੀਆ ਤੇ ਹੋਰ ਆਮ ਆਦਮੀ ਪਾਰਟੀ ਦੇ ਆਗੂ ਵੀ ਹਾਜ਼ਰ ਸਨ।