ਕਮਲ ਚੌਹਾਨ ਗੁਰਦੁਆਰਾ ਸਾਹਿਬ ਟਿੱਬਾ ਨੰਗਲ ਵਿਖੇ ਨਤਮਸਤਕ ਕਮਲ ਚੌਹਾਨ ਨੇ ਗੁਰਦੁਆਰਾ ਸਾਹਿਬ ਟਿੱਬਾ ਨੰਗਲ ਵਿਖੇ ਨਤਮਸਤਕ ਹੋਕੇ ਸੰਗਤਾਂ ਨਾਲ ਕੀਤੀ ਮੁਲਾਕਾਤ
Publish Date: Sat, 28 Nov 2026 04:51 PM (IST)
Updated Date: Sat, 28 Nov 2026 04:52 PM (IST)
ਧਾਰਮਿਕ ਕਾਰਜਾਂ ਲਈ ਦਿੱਤੇ 31 ਹਜ਼ਾਰ ਰੁਪਏ ਦਿਨੇਸ਼ ਹੱਲਣ , ਪੰਜਾਬੀ ਜਾਗਰਣ , ਨੂਰਪੁਰਬੇਦੀ: ਕਾਂਗਰਸ ਪਾਰਟੀ ਦੇ ਓਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਮਲ ਚੌਹਾਨ ਵੱਲੋਂ ਪਿੰਡ ਟਿੱਬਾ ਨੰਗਲ ਵਿਖੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸੰਗਤਾਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਵਾਸੀਆਂ ਨਾਲ ਇਲਾਕੇ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ 31 ਹਜ਼ਾਰ ਰੁਪਏ ਦਾ ਯੋਗਦਾਨ ਵੀ ਪਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕਮਲ ਚੌਹਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਗੁਰੂ ਸਾਹਿਬ ਨੇ ਸਾਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸਿਧਾਂਤ ਦੇ ਕੇ ਇਮਾਨਦਾਰੀ ਨਾਲ ਜੀਵਨ ਬਤੀਤ ਕਰਨ, ਲੋੜਵੰਦਾਂ ਦੀ ਮਦਦ ਕਰਨ ਅਤੇ ਸਮਾਜ ’ਚ ਬਰਾਬਰਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿਰਫ਼ ਧਾਰਮਿਕ ਅਸਥਾਨ ਹੀ ਨਹੀਂ, ਸਗੋਂ ਸੇਵਾ, ਨਿਮਰਤਾ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦੇ ਕੇਂਦਰ ਹਨ। ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾ ਕੇ ਸਮਾਜ ਦੀ ਬਿਹਤਰੀ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ’ਤੇ ਸੁਝਾਵਾਂ ਨੂੰ ਸੁਣਨਾ ਬਹੁਤ ਜ਼ਰੂਰੀ ਹੈ। ਪਿੰਡਾਂ ਦਾ ਵਿਕਾਸ ਅਤੇ ਹਰ ਵਰਗ ਦੀ ਭਲਾਈ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਵਿਚਕਾਰ ਰਹਿ ਕੇ ਸਮਾਜ ਸੇਵਾ ਅਤੇ ਇਲਾਕੇ ਦੀ ਤਰੱਕੀ ਲਈ ਆਪਣੀ ਸਮਰੱਥਾ ਅਨੁਸਾਰ ਯਤਨ ਕਰਦੇ ਰਹਿਣਗੇ। ਅੰਤ ’ਚ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸਮੁੱਚੀ ਸੰਗਤ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ।