- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੰਗਲ ਵਿੱਚ ਕਾਂਗਰਸ ਨੂੰ ਮਿਲਿਆ ਬਲ ਸਰਪੰਚ ਸੋਨੂੰ ਭੱਟੀ ਸਾਥੀਆਂ ਸਮੇਤ ਕਾਂਗਰਸ ‘ਚ ਸ਼ਾਮਿਲ

ਗੁਰਨਾਮ ਸਿੰਘ ਭੱਲੜੀ,ਪੰਜਾਬੀ ਜਾਗਰਣ, ਨੰਗਲ: ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਨਵਾਂ ਬਲ ਮਿਲਿਆ ਜਦੋਂ ਪਿੰਡ ਅਪਰ ਜਾਦਲਾ ਦੇ ਸਰਪੰਚ ਸੋਨੂੰ ਭੱਟੀ ਆਪਣੇ ਸਾਥੀਆਂ ਸਮੇਤ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ।
ਇਸ ਮੌਕੇ ਰਾਣਾ ਕੇ.ਪੀ. ਸਿੰਘ ਨੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਪਾਰਟੀ ’ਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸ਼ਾ ਦਿੱਤਾ। ਇਸ ਮੌਕੇ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਸਰਪੰਚ ਸੋਨੂੰ ਭੱਟੀ ਤੇ ਉਨ੍ਹਾਂ ਦੇ ਸਾਥੀਆਂ ਦੇ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਤੇ ਪਰੇਸ਼ਾਨ ਹਨ। ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਤੇ ਪਾਰਟੀ ’ਚ ਉਨ੍ਹਾਂ ਨੂੰ ਬਣਦਾ ਸਥਾਨ ਮਿਲੇਗਾ।
ਇਸ ਮੌਕੇ ਸਰਪੰਚ ਸੋਨੂੰ ਭੱਟੀ, ਪੰਚਾਇਤ ਮੈਂਬਰ ਪਰਮਜੀਤ ਸਿੰਘ ਤੇ ਹੋਰਨਾਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡ ਅਪਰ ਜੰਡਲਾ ’ਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਪੂਰੇ ਇਲਾਕੇ ’ਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਸਰਗਰਮ ਕੀਤਾ ਜਾਵੇਗਾ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਸੰਜੇ ਸਾਹਨੀ, ਸੰਦੀਪ ਕੁਮਾਰ, ਆਰਕੇ ਜਸਵਾਲ, ਵਿਕਰਮ ਰਾਣਾ, ਸੁਰਿੰਦਰ ਸਿੰਘ ਪੰਮਾ, ਹਨੀ ਸ਼ਰਮਾ, ਵਿੱਕੀ, ਅਸ਼ੋਕ ਕੁਮਾਰ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।