- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੰਗਲ ਵਿਖੇ ਸਿਵਲ ਡਿਫੈਂਸ ਵੱਲੋਂ ਮੌਕ ਡਰਿਲ ਕਰਵਾਈ ਗਈ

ਪੰਜਾਬੀ ਜਾਗਰਣ ਟੀਮ, ਨੰਗਲ : ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਤਿਆਰੀਆਂ, ਆਪਸੀ ਤਾਲਮੇਲ ਤੇ ਲੋਕਾਂ ’ਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਨੰਗਲ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੌਕ ਡਰਿੱਲ ਕਰਵਾਈ ਗਈ। ਸਿਵਲ ਡਿਫੈਂਸ ਦਫ਼ਤਰ ਰੂਪਨਗਰ ਦੇ ਸਹਿਯੋਗ ਤੇ ਐੱਸਡੀਐੱਮ ਨੰਗਲ ਦੀ ਅਗਵਾਈ ਹੇਠ ਹੋਏ ਇਸ ਅਭਿਆਸ ’ਚ ਸਰਕਾਰੀ ਸ਼ਿਵਾਲਿਕ ਕਾਲਜ, ਨਵਾਂ ਨੰਗਲ ਦੇ ਐੱਨਸੀਸੀ ਯੂਨਿਟ ਦੇ 16 ਵਲੰਟੀਅਰਾਂ ਨੇ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਮੌਕ ਡਰਿੱਲ ਦੌਰਾਨ ਐੱਨਸੀਸੀ. ਵਲੰਟੀਅਰਾਂ ਨੇ ਐਮਰਜੈਂਸੀ ਵੇਲੇ ਕੀਤੇ ਜਾਣ ਵਾਲੇ ਸੁਰੱਖਿਆ ਪ੍ਰਬੰਧਾਂ, ਰਾਹਤ ਤੇ ਬਚਾਅ ਕਾਰਜਾਂ ਤੇ ਸਾਂਝੇ ਯਤਨਾਂ ਦੀ ਮਹੱਤਤਾ ਬਾਰੇ ਵਿਹਾਰਕ ਜਾਣਕਾਰੀ ਹਾਸਲ ਕੀਤੀ। ਸਰਕਾਰੀ ਸ਼ਿਵਾਲਿਕ ਕਾਲਜ ਦੇ ਪ੍ਰਿੰਸੀਪਲ ਨਵਦੀਪ ਸਿੰਘ ਨੇ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਅਭਿਆਸ ਵਿਦਿਆਰਥੀਆਂ ’ਚ ਸਮਾਜਿਕ ਜ਼ਿੰਮੇਵਾਰੀ, ਅਨੁਸ਼ਾਸਨ, ਸੇਵਾ ਭਾਵਨਾ ਤੇ ਸੰਕਟਕਾਲੀਨ ਹਾਲਾਤਾਂ ਦਾ ਸਾਹਮਣਾ ਕਰਨ ਦੀ ਸਮਰੱਥਾ ਵਿਕਸਿਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਾਲਜ ਦੇ ਐੱਨਸੀਸੀ. ਵਲੰਟੀਅਰਾਂ ਦੀ ਸਰਗਰਮ ਭਾਗੀਦਾਰੀ ਦੀ ਵੀ ਭਰਪੂਰ ਪ੍ਰਸ਼ੰਸਾ ਕੀਤੀ।
ਇਸ ਮੌਕੇ ਐੱਸਡੀਐੱਮ ਨੰਗਲ, ਐੱਸਐੱਸਪੀ, ਤਹਿਸੀਲਦਾਰ, ਸਿਵਲ ਡਿਫੈਂਸ ਨੰਗਲ ਦੇ ਮੁੱਖ ਇੰਚਾਰਜ, ਐੱਨਐੱਫਐੱਲ. ਕਰਮਚਾਰੀ, ਸਬ-ਲੈਫਟੀਨੈਂਟ ਪ੍ਰੋਫੈਸਰ ਜਗਪਾਲ ਸਿੰਘ ਤੇ ਐੱਨ.ਸੀ.ਸੀ. ਕੈਡਿਟਸ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।