- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
65 ਸਾਲਾ ਰਾਜ ਕੁਮਾਰ ਨੇ ਹਾਫ ਮੈਰਾਥਨ ਵਿੱਚ ਦਿਖਾਇਆ ਦਮ

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਤੇ ਨੌਜਵਾਨ ਪੀੜ੍ਹੀ ਨੂੰ ਸਿਹਤ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਰੋਟਰੀ ਕਲੱਬ ਸ੍ਰੀ ਅਨੰਦਪੁਰ ਸਾਹਿਬ ਵੱਲੋਂ 'ਅਨੰਦਪੁਰ ਸਾਹਿਬ ਹਾਫ਼ ਮੈਰਾਥਨ' ਕਰਵਾਈ ਗਈ, ਜਿਸ ’ਚ ਵੱਖ-ਵੱਖ ਉਮਰ ਵਰਗਾਂ ਦੇ ਦੌੜਾਕਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।
ਇਸ ਮੈਰਾਥਨ ਦੌਰਾਨ 65 ਸਾਲਾ ਦੌੜਾਕ ਰਾਜ ਕੁਮਾਰ ਸ਼ਰਮਾ ਖਿੱਚ ਦਾ ਮੁੱਖ ਕੇਂਦਰ ਰਹੇ। ਉਨ੍ਹਾਂ 21 ਕਿਲੋਮੀਟਰ ਦੀ ਹਾਫ਼ ਮੈਰਾਥਨ ’ਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਇਹ ਦੌੜ ਮਹਿਜ਼ 2 ਘੰਟੇ 15 ਮਿੰਟ ’ਚ ਪੂਰੀ ਕਰਕੇ ਸਾਲ 2026 ਦਾ ਆਪਣਾ ਨਿੱਜੀ ਸਰਵੋਤਮ ਰਿਕਾਰਡ (ਪਰਸਨਲ ਬੈਸਟ) ਦਰਜ ਕੀਤਾ। ਆਪਣੀ ਇਸ ਸ਼ਾਨਦਾਰ ਦੌੜ ਸਦਕਾ ਉਹ 60 ਸਾਲ ਤੋਂ ਵੱਧ ਉਮਰ ਦੇ ਦੌੜਾਕਾਂ ਦੇ ਵਰਗ ’ਚ ਦੂਜੇ ਸਥਾਨ ’ਤੇ ਰਹੇ।
ਆਪਣੀ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟਾਉਂਦਿਆਂ ਰਾਜ ਕੁਮਾਰ ਸ਼ਰਮਾ ਨੇ ਕਿਹਾ ਕਿ ਇਸ ਉਮਰ ’ਚ ਦੌੜਨ ਪਿੱਛੇ ਉਨ੍ਹਾਂ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦੇਣਾ ਹੈ। ਉਨ੍ਹਾਂ ਕਿਹਾ ਕਿ ਦਵਾਈਆਂ ’ਤੇ ਨਿਰਭਰਤਾ ਘਟਾਉਣ ਤੇ ਜ਼ਿੰਦਗੀ ਦਾ ਭਰਪੂਰ ਆਨੰਦ ਲੈਣ ਲਈ ਸਰੀਰਕ ਗਤੀਵਿਧੀਆਂ ਬੇਹੱਦ ਜ਼ਰੂਰੀ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਕਸਰਤ ਤੇ ਦੌੜ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ।