- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਹੰਗ ਜਥੇਬੰਦੀਆਂ ਦਾ ਦਾਅਵਾ ਹੈ ਕਿ ਕਾਬੂ ਕੀਤੇ ਨੌਜਵਾਨਾਂ ਤੋਂ ਪੁੱਛਗਿੱਛ ਦੌਰਾਨ ਉਨ੍ਹਾਂ ਵੱਲੋਂ ਨਸ਼ੀਲੇ ਪਦਾਰਥਾਂ ਦੀ ਕਥਿਤ ਵਿਕਰੀ ਕਰਨ ਦੀ ਗੱਲ ਕਬੂਲ ਕੀਤੀ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸ ਰਹੇ ਸਨ ਅਤੇ ਡੇਹਲੋਂ ਪੁਲਿਸ ਦੇ ਕੁਝ ਅਧਿਕਾਰੀਆਂ ਦੇ ਨਾਂ ਲੈਂਦੇ ਹੋਏ ਪੁਲਿਸ ਨੂੰ ਮੌਕੇ ’ਤੇ ਬੁਲਾਉਣ ਦੀ ਗੱਲ ਕਰ ਰਹੇ ਸਨ।

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ: ਕਸਬਾ ਡੇਹਲੋਂ ਦੇ ਸੀ ਵਨ ਚੌਕ ਵਿਖੇ ਅੱਜ ਸਵੇਰ ਤੋਂ ਹੀ ਜਥੇਦਾਰ ਬਾਬਾ ਮੇਜਰ ਸਿੰਘ ਦੀ ਫੌਜ ਨਿਹੰਗ ਜਥੇਬੰਦੀਆਂ ਵੱਲੋਂ ਡੇਹਲੋਂ ਪੁਲਿਸ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਧਰਨੇ ਕਾਰਨ ਮੁੱਖ ਚੌਕ 'ਚ ਆਵਾਜਾਈ ਪ੍ਰਭਾਵਿਤ ਹੋਣ ਕਰਕੇ ਰਾਹਗੀਰਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਰਿਹਾ ਹੈ। ਧਰਨਾ ਜਥੇਦਾਰ ਬਾਬਾ ਕਰਨੈਲ ਸਿੰਘ ਤੇ ਜਥੇਦਾਰ ਬਾਬਾ ਅਮਨਦੀਪ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਧਰਨਾਕਾਰੀਆਂ ਨੇ ਦੋਸ਼ ਲਗਾਇਆ ਕਿ ਬੀਤੇ ਦਿਨ ਪਿੰਡ ਲਹਿਰਾ ਨੇੜੇ ਲੁੱਟ-ਖੋਹ ਅਤੇ ਨਸ਼ੀਲੇ ਪਦਾਰਥਾਂ ਦੀ ਕਥਿਤ ਵਿਕਰੀ ਨਾਲ ਸਬੰਧਿਤ ਤਿੰਨ ਨੌਜਵਾਨਾਂ ਨੂੰ ਨਿਹੰਗ ਸਿੰਘਾਂ ਵੱਲੋਂ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਗਿਆ ਸੀ, ਪਰ ਉਨ੍ਹਾਂ ਖ਼ਿਲਾਫ਼ ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ।
ਜਥੇਦਾਰ ਬਾਬਾ ਅਮਨਦੀਪ ਸਿੰਘ ਅਨੁਸਾਰ ਬੀਤੇ ਦਿਨ ਪਿੰਡ ਲਹਿਰਾ ਵਿਖੇ ਤਿੰਨ ਨੌਜਵਾਨ ਇਕ ਕਾਲੇ ਰੰਗ ਦੀ ਮਹਿੰਗੀ ਕਾਰ 'ਚ ਆਏ ਸਨ। ਇਸ ਦੌਰਾਨ ਇੱਕ ਨੌਜਵਾਨ ਦਾ ਮੋਬਾਈਲ ਫੋਨ ਖੋਹੇ ਜਾਣ ਦੀ ਘਟਨਾ ਤੋਂ ਬਾਅਦ ਪਿੰਡ ਵਾਸੀ ਇਕੱਠੇ ਹੋ ਗਏ ਤੇ ਨਿਹੰਗ ਸਿੰਘਾਂ ਦੀ ਮਦਦ ਨਾਲ ਉਕਤ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ। ਨਿਹੰਗ ਜਥੇਬੰਦੀਆਂ ਦਾ ਦਾਅਵਾ ਹੈ ਕਿ ਕਾਬੂ ਕੀਤੇ ਨੌਜਵਾਨਾਂ ਤੋਂ ਪੁੱਛਗਿੱਛ ਦੌਰਾਨ ਉਨ੍ਹਾਂ ਵੱਲੋਂ ਨਸ਼ੀਲੇ ਪਦਾਰਥਾਂ ਦੀ ਕਥਿਤ ਵਿਕਰੀ ਕਰਨ ਦੀ ਗੱਲ ਕਬੂਲ ਕੀਤੀ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸ ਰਹੇ ਸਨ ਅਤੇ ਡੇਹਲੋਂ ਪੁਲਿਸ ਦੇ ਕੁਝ ਅਧਿਕਾਰੀਆਂ ਦੇ ਨਾਂ ਲੈਂਦੇ ਹੋਏ ਪੁਲਿਸ ਨੂੰ ਮੌਕੇ ’ਤੇ ਬੁਲਾਉਣ ਦੀ ਗੱਲ ਕਰ ਰਹੇ ਸਨ। ਜਥੇਦਾਰ ਬਾਬਾ ਅਮਨਦੀਪ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਕਿਸੇ ਫਰਜ਼ੀ ਵਿਅਕਤੀ ਦੇ ਨਾਂ ਤੇ ਬਿਆਨ ਦਰਜ ਕੀਤੇ ਗਏ ਹਨ ਸਾਡੇ ਕਿਸੇ ਜਥੇਬੰਦੀ ਦੇ ਕਿਸੇ ਵੀ ਵਿਅਕਤੀ ਦੇ ਬਿਆਨ ਨਹੀਂ ਲਏ ਗਏ। ਇਸ ਮੌਕੇ ਧਰਨਾਕਾਰੀਆਂ ਨੇ ਮੰਗ ਕੀਤੀ ਕਿ ਡੇਹਲੋਂ ਦੇ ਐਸਐਚਓ ਵਿਜੇ ਕੁਮਾਰ ਨੂੰ ਸਸਪੈਂਡ ਕੀਤਾ ਜਾਵੇ। ਉਨ੍ਹਾਂ ਨਾਲ ਹੀ ਮੰਗ ਕੀਤੀ ਕਿ ਜਿਸ ਵਿਅਕਤੀ ਦੇ ਬਿਆਨ ਤੇ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਵੀ ਸਾਹਮਣੇ ਲਿਆਂਦਾ ਜਾਵੇ