ਪਵਨ ਕੁਮਾਰ, ਨੂਰਪੁਰ ਬੇਦੀ

ਰੂਪਨਗਰ ਤੋਂ ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਗੁਰਮੀਤ ਸਿੰਘ ਗੋਗੀ ਟੇਡੇਵਾਲ ਨੇ ਮੰਡੀਆਂ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਨਾ ਕਰਨ ਅਤੇ ਖ਼ਰੀਦ ਵਿਵਸਥਾ ਸਹੀ ਨਾ ਹੋਣ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਕਣਕ ਖ਼ਰੀਦ ਦੇ ਸੁਚੱਜੇ ਪ੍ਰਬੰਧ ਕਰਨ ਵਿੱਚ ਫ਼ੇਲ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਅਤੇ ਬਾਰਦਾਨੇ ਦੇ ਪੁਖ਼ਤਾ ਪ੍ਰਬੰਧ ਕਰਨ 'ਚ ਫੇਲ੍ਹ ਹੋਏ ਹਨ। ਕੈਪਟਨ ਸਰਕਾਰ ਦੀ ਮੰਡੀਆਂ ਵਿੱਚ ਮਾੜੀ ਵਿਵਸਥਾ ਕਾਰਨ ਕਿਸਾਨ ਪਰੇਸ਼ਾਨ ਹੋ ਰਹੇ ਹਨ। ਬਾਰਦਾਨੇ ਦੀ ਘਾਟ ਅਤੇ ਸੂਬਾ ਸਰਕਾਰ ਦੀ ਲਾਪ੍ਰਵਾਹੀ ਦੇ ਕਾਰਨ ਮੰਡੀਆਂ ਵਿੱਚ ਮੀਂਹ ਕਾਰਨ ਲੱਖਾਂ ਟੰਨ ਕਣਕ ਖ਼ਰਾਬ ਹੋ ਗਈ ਹੈ। ਉਨਾਂ ਇਲਜ਼ਾਮ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਬੌਸ ਨਰਿੰਦਰ ਮੋਦੀ ਨਾਲ ਮਿਲੀਭੁਗਤ ਕਰਕੇ ਕਿਸਾਨਾਂ ਨੂੰ ਪ੍ਰ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਸਾਲ ਖ਼ਰੀਦ ਸੀਜਨ ਦੇ ਦੌਰਾਨ ਬਾਰਦਾਨੇ ਦੀ ਸਮੱਸਿਆ ਪੈਦਾ ਹੁੰਦੀ ਹੈ, ਪਰ ਸਰਕਾਰ ਨੇ ਹੁਣ ਤਕ ਕੋਈ ਵਿਵਸਥਾ ਨਹੀਂ ਕੀਤੀ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਬਰਬਾਦ ਹੋ ਰਹੀ ਹੈ, ਜੋ ਬਹੁਤ ਹੀ ਗ਼ਲਤ ਤੇ ਚਿੰਤਾਜਨਕ ਹੈ। ਪੰਜਾਬ 'ਚ ਕਿਸਾਨ ਆਪਣੀ ਫ਼ਸਲ ਵੇਚਣ ਲਈ ਕਈ ਕਈ ਦਿਨਾਂ ਤੋਂ ਮੰਡੀਆਂ ਵਿਚ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਸੁੱਤੀ ਹੋਈ ਹੈ, ਜਿਸ ਕਾਰਨ ਮੰਡੀਆਂ ਵਿੱਚ ਭਿ੍ਸ਼ਟਾਚਾਰ ਫੈਲ ਰਿਹਾ ਤੇ ਗਰੀਬ ਕਿਸਾਨ ਪ੍ਰਰੇਸ਼ਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ ਅਤੇ ਗੰਭੀਰ ਮਾਨਸਿਕ ਤਣਾਓ ਝੱਲ ਰਹੇ ਹਨ। ਇਸ ਸਮੇਂ ਕਿਸਾਨਾਂ ਪ੍ਰਤੀ ਸਰਕਾਰ ਜਿਹੜਾ ਵਰਤਾਓ ਕਰ ਰਹੀ ਹੈ ਉਹ ਬਹੁਤ ਹੀ ਨਿੰਦਣਯੋਗ ਹੈ। ਇਸ ਮੌਕੇ ਬਲਾਕ ਨੂਰਪੁਰ ਬੇਦੀ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਿਛੰਦਰਪਾਲ ਝਾਂਡੀਆਂ, ਚੌਧਰੀ ਰਾਮ ਜੀ, ਨੰਬਰਦਾਰ ਜੀਵਨ ਸਿੰਘ, ਚੌਧਰੀ ਚਰਨ ਰਾਮ, ਚੌਧਰੀ ਦਰਬਾਰਾ ਸਿੰਘ, ਚੌਧਰੀ ਚਰਨ ਸਿੰਘ, ਯੂਥ ਆਗੂ ਕਰਨਵੀਰ, ਮਨਪ੍ਰਰੀਤ ਆਦਿ ਹਾਜ਼ਰ ਸਨ।