ਸਰਕਾਰੀ ਕਾਲਜ ਨੇ ਹਾਕੀ ਮੁਕਾਬਲਿਆਂ ’ਚ ਮਾਰੀਆਂ ਮੱਲ੍ਹਾਂ ਸਰਕਾਰੀ ਕਾਲਜ ਰੂਪਨਗਰ ਦੀ ਅੰਤਰ ਕਾਲਜ ਹਾਕੀ ਮੁਕਾਬਲਿਆਂ ਵਿਚ ਕੀਤੀ ਵਿਸ਼ੇਸ਼ ਪ੍ਰਾਪਤੀ
Publish Date: Wed, 11 Nov 2026 04:33 PM (IST)
Updated Date: Wed, 11 Nov 2026 04:36 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਹਾਕੀ (ਲੜਕੇ) ਖੇਡ ਮੁਕਾਬਲੇ ਡੀਏਵੀ ਕਾਲਜ ਬਠਿੰਡਾ ਵਿਖੇ ਕਰਵਾਏ ਗਏ ਸਨ। ਜਿਸ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਤ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ। ਸਰਕਾਰੀ ਕਾਲਜ ਰੋਪੜ ਦੇ ਖਿਡਾਰੀਆਂ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਇਹਨਾਂ ਮੁਕਾਬਲਿਆਂ ’ਚ ਬ੍ਰਾਊਂਜ਼ ਮੈਡਲ ਹਾਸਲ ਕੀਤਾ। ਕਾਲਜ ਦੀ ਹਾਕੀ ਟੀਮ ਦੇ ਖਿਡਾਰੀਆਂ ਦਾ ਕਾਲਜ ਪਹੁੰਚਣ ਤੇ ਪ੍ਰਿੰਸੀਪਲ ਗੁਨਜੀਤ ਕੌਰ ਤੇ ਕਾਲਜ ਸਟਾਫ ਵੱਲੋਂ ਭਰਮਾ ਸਵਾਗਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਵੱਲੋਂ ਖਿਡਾਰੀਆਂ ਨੂੰ ਇਸ ਪ੍ਰਾਪਤੀ ਦੀ ਵਧਾਈ ਦਿੱਤੀ ਤੇ ਕਿਹਾ ਕਿ ਖਿਡਾਰੀਆਂ ਨੂੰ ਅੱਗੇ ਵਧਣ ਲਈ ਅਨੁਸਾਸ਼ਨ ’ਚ ਰਹਿ ਕੇ ਹੋਰ ਵੱਡੀਆਂ ਪ੍ਰਾਪਤੀਆਂ ਵੱਲ ਵਧਣ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਹਰਜੀਤ ਸਿੰਘ ਨੇ ਦੱਸਿਆ ਕਿ ਇਨਾਂ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਖਿਡਾਰੀ ਦਿਲਪ੍ਰੀਤ ਸਿੰਘ ਤੇ ਗਣੇਸ਼ ਕੁਮਾਰ ਦੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਕੈਂਪ ਲਈ ਚੋਣ ਹੋਈ ਹੈ ਤੇ ਟੀਮ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਤੇ ਟੀਮ ਕੋਚ ਸ਼੍ਰੀ ਲਵਜੀਤ ਸਿੰਘ, ਖੇਡ ਵਿਭਾਗ ਰੂਪਨਗਰ ਦੇ ਸਹਿਯੋਗ ਤੇ ਮਿਹਨਤ ਸਦਕਾ ਖਿਡਾਰੀ ਇਸ ਉਪਲਬਧੀ ਤੇ ਪਹੁੰਚੇ ਹਨ। ਇਸ ਮੌਕੇ ਤੇ ਕਾਲਜ ਕੌਂਸਲ ਮੈਂਬਰ ਪ੍ਰੋ. ਮੀਨਾ ਕਮਾਰੀ, ਡਾ. ਨਿਰਮਲ ਸਿੰਘ ਬਰਾੜ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਡਾ. ਹਰਮਨਦੀਪ ਕੌਰ, ਪ੍ਰੋ. ਧਰਮਿੰਦਰ ਸਿੰਘ ਤੇ ਸ਼੍ਰੀ ਰੋਸ਼ਨ ਲਾਲ (ਐੱਲ.ਏ.) ਵੀ ਹਾਜ਼ਰ ਸਨ।