ਵਾਲੀਬਾਲ ਮੁਕਾਬਲਿਆਂ ’ਚ ਨੂਰਪੁਰਬੇਦੀ ਜ਼ੋਨ ਤਿੰਨਾਂ ਵਰਗਾਂ ’ਚ ਜੇਤੂ ਕੁੜੀਆਂ ਦੇ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲਿਆਂ ਵਿੱਚ ਨੂਰਪੁਰਬੇਦੀ ਜ਼ੋਨ ਤਿੰਨਾਂ ਵਰਗਾਂ ਵਿੱਚ ਜ਼ਿਲ੍ਹਾ ਜੇਤੂ
Publish Date: Tue, 25 Aug 2026 04:15 PM (IST)
Updated Date: Tue, 25 Aug 2026 04:16 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਕੁੜੀਆਂ ਦੇ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ਮਧੂਵਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ ਵਿਖੇ ਕਰਵਾਏ ਗਏ। ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾਂ ਦੀਆਂ ਟੀਮਾਂ ਨੇ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਵਿੱਚ ਭਾਗ ਲਿਆ। ਨੂਰਪੁਰ ਬੇਦੀ ਜ਼ੋਨ ਦੀਆਂ ਖਿਡਾਰਨਾਂ ਨੇ ਤਿੰਨਾਂ ਵਰਗਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਜ਼ਿਲ੍ਹਾ ਪੱਧਰ ’ਤੇ ਆਪਣਾ ਦਬਦਬਾ ਕਾਇਮ ਕੀਤਾ। ਸਮਾਪਤੀ ਸਮਾਰੋਹ ਮੌਕੇ ਚੇਅਰਮੈਨ ਅਮਿਤ ਚੱਢਾ, ਟੂਰਨਾਮੈਂਟ ਕਨਵੀਨਰ ’ਤੇ ਸਕੂਲ ਦੇ ਪ੍ਰਿੰਸੀਪਲ ਵਰਿੰਦਰ ਸ਼ਰਮਾ, ਪ੍ਰਿੰਸੀਪਲ ਹਰਦੀਪ ਸਿੰਘ ਤਖ਼ਤਗੜ੍ਹ ਅਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੁੱਖ ਮਹਿਮਾਨਾਂ ਵੱਲੋਂ ਜੇਤੂ ਖਿਡਾਰਨਾਂ ਨੂੰ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਟੂਰਨਾਮੈਂਟ ਦੇ ਉਪ-ਕਨਵੀਨਰ ਗੁਰਵਿੰਦਰ ਸਿੰਘ ਸਸਕੌਰ ਨੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਡਰ-14 ਵਰਗ ਵਿੱਚ ਨੂਰਪੁਰ ਬੇਦੀ ਜ਼ੋਨ ਨੇ ਪਹਿਲਾ, ਸ੍ਰੀ ਆਨੰਦਪੁਰ ਸਾਹਿਬ ਜ਼ੋਨ ਨੇ ਦੂਜਾ ਅਤੇ ਤਖ਼ਤਗੜ੍ਹ ਜ਼ੋਨ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਵਰਗ ਵਿੱਚ ਨੂਰਪੁਰ ਬੇਦੀ ਪਹਿਲੇ, ਤਖ਼ਤਗੜ੍ਹ ਦੂਜੇ ਅਤੇ ਮੋਰਿੰਡਾ ਤੀਜੇ ਸਥਾਨ ’ਤੇ ਰਿਹਾ। ਇਸੇ ਤਰ੍ਹਾਂ ਅੰਡਰ-19 ਵਰਗ ਵਿੱਚ ਨੂਰਪੁਰ ਬੇਦੀ ਨੇ ਪਹਿਲਾ, ਤਖ਼ਤਗੜ੍ਹ ਨੇ ਦੂਜਾ ਅਤੇ ਸ੍ਰੀ ਚਮਕੌਰ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਵਰਿੰਦਰ ਸ਼ਰਮਾ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸ਼ਰੀਰਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਅਵਿਨਾਸ਼ ਕੁਮਾਰ, ਬਿਮਲ ਸੈਣੀ, ਧਰਮਵੀਰ ਸਿੰਘ, ਮਨਦੀਪ ਕੌਰ, ਗਗਨਦੀਪ ਸਿੰਘ, ਅਭਿਸ਼ੇਕ ਕੁਮਾਰ, ਪੰਕਜ ਵਸ਼ਿਸ਼ਟ, ਦੀਪੰਕਰ ਕੌਸਲ, ਇਕਬਾਲ ਸਿੰਘ, ਲਖਬੀਰ ਕੌਰ, ਸਰਬਜੀਤ ਕੌਰ, ਰਜਿੰਦਰ ਕੁਮਾਰ, ਲਖਬੀਰ ਸਿੰਘ, ਸਿਮਰਨਜੀਤ ਕੌਰ, ਹਰਜੋਤ ਸਿੰਘ, ਰਜਿੰਦਰ ਕੌਰ, ਅੰਮ੍ਰਿਤ ਕੁਮਾਰ, ਜਗਤਾਰ ਸਿੰਘ ਅਤੇ ਅਮਰਜੀਤ ਸਿੰਘ ਸਮੇਤ ਹੋਰ ਅਧਿਆਪਕ, ਖੇਡ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।