- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੰਗਲ ਪੁਲਿਸ ਨਾਲ ਮੁਕਾਬਲੇ ਦੌਰਾਨ ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਤੋਂ ਇਕੱਤਰ ਕੀਤੀ ਗਈ ਜਾਣਕਾਰੀ ਦੇ ਮੁਤਾਬਕ ਹਰਿਆਣਾ ਨਾਲ ਸੰਬੰਧਿਤ ਚਾਰ ਵਿਅਕਤੀ ਨਸ਼ੇ ਦੀ ਖੇਪ ਲੈ ਕੇ ਨਵਾਂ ਨੰਗਲ ਤੋਂ ਚੰਡੀਗੜ੍ਹ ਵਾਲੇ ਪਾਸੇ ਜਾ ਰਹੇ ਸਨ ਕਿ ਜਦੋਂ ਚੌਂਕੀ ਇੰਚਾਰਜ ਯਾਦਵਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਗੋਲਾਬਾਰੀ ਸ਼ੁਰੂ ਕਰ ਦਿੱਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਦਾ ਪਿੱਛਾ ਕਰਨ ’ਤੇ ਬ੍ਰਹਮਪੁਰ ਦੇ ਲਾਗੇ ਜਾ ਕੇ ਪੁਲਿਸ ਨਾਲ ਮੁਕਾਬਲੇ ਦੇ ਦੌਰਾਨ ਇੱਕ ਵਿਅਕਤੀ ਦੇ ਮੋਢੇ ’ਚ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਜਦੋਂ ਕਿ ਤਿੰਨ ਵਿਅਕਤੀਆਂ ਅਤੇ ਕਾ

ਕੁਲਵਿੰਦਰ ਭਾਟੀਆ , ਪੰਜਾਬੀ ਜਾਗਰਣ, ਨੰਗਲ। ਨੰਗਲ ਪੁਲਿਸ ਨਾਲ ਮੁਕਾਬਲੇ ਦੌਰਾਨ ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਤੋਂ ਇਕੱਤਰ ਕੀਤੀ ਗਈ ਜਾਣਕਾਰੀ ਦੇ ਮੁਤਾਬਕ ਹਰਿਆਣਾ ਨਾਲ ਸੰਬੰਧਿਤ ਚਾਰ ਵਿਅਕਤੀ ਨਸ਼ੇ ਦੀ ਖੇਪ ਲੈ ਕੇ ਨਵਾਂ ਨੰਗਲ ਤੋਂ ਚੰਡੀਗੜ੍ਹ ਵਾਲੇ ਪਾਸੇ ਜਾ ਰਹੇ ਸਨ ਕਿ ਜਦੋਂ ਚੌਂਕੀ ਇੰਚਾਰਜ ਯਾਦਵਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਗੋਲਾਬਾਰੀ ਸ਼ੁਰੂ ਕਰ ਦਿੱਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਦਾ ਪਿੱਛਾ ਕਰਨ ’ਤੇ ਬ੍ਰਹਮਪੁਰ ਦੇ ਲਾਗੇ ਜਾ ਕੇ ਪੁਲਿਸ ਨਾਲ ਮੁਕਾਬਲੇ ਦੇ ਦੌਰਾਨ ਇੱਕ ਵਿਅਕਤੀ ਦੇ ਮੋਢੇ ’ਚ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਜਦੋਂ ਕਿ ਤਿੰਨ ਵਿਅਕਤੀਆਂ ਅਤੇ ਕਾਰ ਸਮੇਤ ਨਸ਼ੇ ਦੀ ਖੇਪ ਨੂੰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਹੈ ।
ਖ਼ਬਰ ਲਿਖੇ ਜਾਣ ਤੱਕ ਜ਼ਖ਼ਮੀ ਬੀ.ਬੀ.ਐੱਮ.ਬੀ. ਕੈਨਾਲ ਹਸਪਤਾਲ ਦੇ ਵਿੱਚ ਜੇਰੇ ਇਲਾਜ ਸੀ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।