ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ’ਚ ਨੈਤਿਕ ਪ੍ਰੀਖਿਆ ਕਰਵਾਈ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਨੈਤਿਕ ਪ੍ਰੀਖਿਆ ਦਾ ਆਯੋਜਨ
Publish Date: Fri, 23 Oct 2026 04:38 PM (IST)
Updated Date: Fri, 23 Oct 2026 04:40 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਸਦਾਚਾਰਕ ਅਤੇ ਧਾਰਮਿਕ ਕਦਰਾਂ-ਕੀਮਤਾਂ ਨੂੰ ਉਭਾਰਨ ਲਈ ਨੈਤਿਕ ਪ੍ਰੀਖਿਆ ਕਰਵਾਈ ਗਈ। ਇਹ ਇਮਤਿਹਾਨ ਲੈਣ ਲਈ ਕੈਪਟਨ ਗੁਰਪ੍ਰੀਤਮ ਸਿੰਘ ਅਤੇ ਗੁਰਪ੍ਰੀਤ ਸਿੰਘ ਗੋਲਡੀ ਨੇ ਵਿਦਿਆਰਥੀਆਂ ਨੂੰ ਨੈਤਿਕਤਾ ਅਤੇ ਸਦਾਚਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਪ੍ਰੀਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿੱਖ ਧਰਮ ਅਤੇ ਗੁਰਮਤਿ ਆਦਰਸ਼ਾਂ ਨਾਲ ਜੋੜਨਾ ਸੀ। ਦੱਸਣਯੋਗ ਹੈ ਕਿ ਇਹ ਉਪਰਾਲਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਨਾ ਸਿਰਫ਼ ਧਾਰਮਿਕ ਪ੍ਰੇਰਨਾ ਪ੍ਰਾਪਤ ਹੁੰਦੀ ਹੈ, ਸਗੋਂ ਉਨ੍ਹਾਂ ਨੂੰ ਵਜ਼ੀਫਿਆਂ ਰਾਹੀਂ ਪ੍ਰੋਤਸਾਹਨ ਵੀ ਦਿੱਤਾ ਜਾਂਦਾ ਹੈ ਤਾਂ ਜੋ ਉਹ ਆਪਣੇ ਭਵਿੱਖ ਨੂੰ ਹੋਰ ਉੱਜਵਲ ਬਣਾ ਸਕਣ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਪ੍ਰੀਖਿਆ ਵਿੱਚ ਹਿੱਸਾ ਲਿਆ ਅਤੇ ਆਪਣੀ ਸਮਰਪਣ ਭਾਵਨਾ ਦਾ ਪ੍ਰਦਰਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਦੀ ਯੋਗ ਅਗਵਾਈ ਹੇਠ ਪ੍ਰੀਖਿਆ ਸਫਲਤਾਪੂਰਵਕ ਸੰਪੰਨ ਹੋਈ। ਇਸ ਮੌਕੇ ਡਾ. ਜਸਵੀਰ ਸਿੰਘ ਨੇ ਕਿਹਾ ਕਿ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਧਰਮ ’ਤੇ ਸੱਭਿਆਚਾਰਕ ਨਾਲ ਜੋੜਨਾ ਸੰਸਥਾ ਦੀ ਪ੍ਰਾਥਮਿਕਤਾ ਹੈ, ਤਾਂ ਜੋ ਵਿਦਿਆਰਥੀ ਆਪਣੀ ਵਿਰਾਸਤ ਨਾਲ ਸਦਾ ਜੁੜੇ ਰਹਿਣ। ਉਨ੍ਹਾਂ ਧਾਰਮਿਕ ਪ੍ਰੀਖਿਆ ਦੀ ਸਫਲਤਾ ਲਈ ਡਾ. ਪਰਮਜੀਤ ਕੌਰ ਮੁਖੀ, ਧਰਮ ਅਧਿਐਨ ਵਿਭਾਗ, ਡਾ. ਨਵਜੀਤ ਕੌਰ ਕਾਮਰਸ ਵਿਭਾਗ ਅਤੇ ਪ੍ਰੋ. ਰਮਨਪ੍ਰੀਤ ਕੌਰ ਕੰਪਿਊਟਰ ਸਾਇੰਸ ਵਿਭਾਗ ਨੂੰ ਸੁਚੱਜੇ ਢੰਗ ਨਾਲ ਪ੍ਰੀਖਿਆ ਕਰਵਾਉਣ ਲਈ ਮੁਬਾਰਕਬਾਦ ਦਿੱਤੀ।