- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਲਾ ਕਾਲਜ ਵਿਖੇ “ਨਸ਼ਾ ਮੁਕਤ ਯੁਵਾ” ਵਿਸ਼ੇ ’ਤੇ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਦਾ ਆਯੋਜਨ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ,ਰੂਪਨਗਰ : ਮਾਈ ਭਾਰਤ ਰੂਪਨਗਰ ਵੱਲੋਂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ, ਕਾਲਜ ਆਫ ਫਾਰਮੇਸੀ, ਬੇਲਾ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ਤਹਿਤ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ।
ਇਸ ਮੌਕੇ ਰਿਸੋਰਸ ਪਰਸਨ ਵਜੋਂ ਵਰਿੰਦਰ ਚੌਧਰੀ, ਯੋਗੇਸ਼ ਮੋਹਨ ਪੰਕਜ ਨੇ ਸ਼ਿਰਕਤ ਕੀਤੀ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ’ਚ ਕਾਲਜ ਦੇ ਪ੍ਰਿੰਸੀਪਲ ਪ੍ਰੋ. (ਡਾ.) ਸ਼ੈਲੇਸ਼ ਸ਼ਰਮਾ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ।
ਇਸ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਜਾਗਰੂਕਤਾ ਫੈਲਾਉਣ ਵਾਲੇ ਨਾਅਰੇ ਲਿਖ ਕੇ ਸਲੋਗਨ ਬਾਕਸ ’ਚ ਪਾਏ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ’ਚ ਆਪਣੀ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਮਾਈ ਭਾਰਤ ਰੂਪਨਗਰ ਦੇ ਜ਼ਿਲ੍ਹਾ ਯੁਵਾ ਅਧਿਕਾਰੀ ਆਸ਼ੀਸ਼ ਪਾਲ ਅਤੇ ਅਕਾਊਂਟੈਂਟ ਸਾਹਿਲ ਵਾਲੇਚਾ ਵੀ ਮੌਜੂਦ ਸਨ। ਇਹ ਪ੍ਰੋਗਰਾਮ ਨੌਜਵਾਨਾਂ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਨਾਲ ਜੁੜ ਕੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਨ ਵੱਲ ਇੱਕ ਮਹੱਤਵਪੂਰਨ ਉਪਰਾਲਾ ਰਿਹਾ।