ਬੁੱਢਾ ਦਲ ਵੱਲੋਂ ਖਾਲਸਾਈ ਜਾਹੋ-ਜਲਾਲ ਨਾਲ ਮਹੱਲਾ ਕੱਢਿਆ ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ
Publish Date: Tue, 20 Oct 2026 07:19 PM (IST)
Updated Date: Tue, 20 Oct 2026 07:21 PM (IST)
ਗੁਰੂਆਂ ਨੇ ਕੌਮ ਨੂੰ ਅਣਖ, ਦਲੇਰ, ਨਿਰਭੈਅ ਹੋ ਕੇ ਜਿਊਣ ਦਾ ਮਾਰਗ ਦਿੱਤਾ : ਬਾਬਾ ਜੱਸਾ ਸਿੰਘ ਨਿਹੰਗ ਸਿੰਘਾਂ ਵਲੋਂ ਘੋੜ ਦੌੜ, ਗੱਤਕਾ ਕਲਾ ਦੇ ਜੰਗੀ ਕਰਤੱਬਾਂ ਦਾ ਪ੍ਰਦਰਸ਼ਨ ਰਾਜਵੀਰ ਸਿੰਘ ਚੌਤਾਂ, ਪੰਜਾਬੀ ਜਾਗਰਣ,ਚਮਕੌਰ ਸਾਹਿਬ: ਪਰੰਪਰਾਗਤ ਤਿਉਹਾਰ ਦੁਸਹਿਰੇ ਮੌਕੇ ਗੁਰਦੁਆਰਾ ਰਣਜੀਤਗੜ੍ਹ, ਪਾ:10 ਵੀਂ ਛਾਉਣੀ ਬੁੱਢਾ ਦਲ ਤੋਂ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ-ਛਾਇਆ ਹੇਠ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੱਢਿਆ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਰਣਜੀਤ ਗੜ੍ਹ ਸਾਹਿਬ ਪਾ:10 ਵੀਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ ਅਤੇ ਗੁਰਬਾਣੀ ਦਾ ਮਨੋਹਰ ਕੀਰਤਨ ਹੋਇਆ। ਨਰਸਿੰਙਿਆਂ ਬੈਂਡ ਵਾਜਿਆਂ ਦੀ ਸਬਦੀ ਧੁਨਾਂ ਖਾਲਸਾਈ ਜੈਕਾਰਿਆਂ ਦੀ ਗੂੰਝ ’ਚ ਇਹ ਨਿਹੰਗ ਸਿੰਘਾਂ ਦਾ ਮਹੱਲਾ ਗੁਰਦੁਆਰਾ ਰਣਜੀਤਗੜ੍ਹ ਤੋਂ ਅਰੰਭ ਹੋ ਕੇ ਚਮਕੌਰ ਸਾਹਿਬ ਦੇ ਵੱਖ-ਵੱਖ ਬਜ਼ਾਰਾਂ ਤੋਂ ਗੁ: ਸ਼ਹੀਦ ਬੁਰਜ ਭਾਈ ਜੈਤਾ ਜੀ, ਗੁ: ਸ੍ਰੀ ਗੜ੍ਹੀ ਸਾਹਿਬ, ਗੁ: ਸ੍ਰੀ ਕਤਲਗੜ੍ਹ ਸਾਹਿਬ, ਗੁ: ਸ੍ਰੀ ਤਾੜੀ ਸਾਹਿਬ, ਵਿਖੇ ਨਤਮਸਤਕ ਹੁੰਦਾ ਹੋਇਆ ਖੁਲ੍ਹੀ ਗਰਾਊੰਡ ’ਚ ਪੁਜਾ, ਜਿਥੇ ਨਿਹੰਗ ਸਿੰਘਾਂ ਨੇ ਘੋੜਿਆਂ ਦੀਆਂ ਦੌੜਾਂ ਕਰਾਈਆਂ। ਮਹੱਲੇ ’ਚ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਵੱਡੀ ਗਿਣਤੀ ’ਚ ਨਿਹੰਗ ਸਿੰਘਾਂ ਦੀ ਫੌਜ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ। ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ ਤੇ ਲੱਕ ਪਿਛੇ ਢਾਲਾਂ ਸਜਾਏ, ਹੱਥਾਂ ’ਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ’ਚ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ। ਉਪਰੰਤ ਨਿਹੰਗ ਸਿੰਘਾਂ ਨੇ ਗੱਤਕਾ, ਘੌੜ ਦੌੜ, ਨੇਜੇ ਨਾਲ ਕਿੱਲੇ ਪੁੱਟੇ ਅਤੇ ਇੱਕ ਤੋਂ ਦੋ, ਦੋ ਤੋਂ ਚਾਰ ਘੋੜਿਆਂ ਦੀ ਸਵਾਰੀ ਕਰਕੇ ਜੰਗੀ ਕਰਤੱਬ ਦਿਖਾਏ ਅਤੇ ਵੱਧ ਤੋਂ ਵੱਧ ਕਿੱਲੇ ਪੁੱਟਣ ਤੇ ਇਨਾਮ ਪ੍ਰਾਪਤ ਕੀਤੇ। ਗੱਤਕੇ ਦੇ ਖੁਲੇ ਪ੍ਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਗਤਕੇ ਦੇ ਜੋਹਰ ਵਿਖਾਏ। ਮਹੱਲਾ ਖੇਡਣ ਉਪਰੰਤ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ ਵਾਲੇ ਮੀਤ ਜਥੇਦਾਰ ਬੁੱਢਾ ਦਲ ਨੇ ਕਿਹਾ ਕਿ ਦਸਮ ਪਿਤਾ ਦੇ ਸਾਹਿਬਜ਼ਾਦਿਆਂ ਨੇ ਕੌਮ ਦੀ ਅਗਵਾਈ ਕਰਦਿਆਂ ਉਨ੍ਹਾਂ ਕੌਮ ਨੂੰ ਅਣਖ, ਦਲੇਰ, ਨਿਰਭੈਅ ਹੋ ਕੇ ਜਿਊਣ ਦਾ ਮਾਰਗ ਦਿੱਤਾ ਹੈ ਇਸ ਮਾਰਗ ਤੇ ਚੱਲਣ ਲਈ ਅੱਜ ਦੀ ਨੌਜਵਾਨ ਪੀੜੀ ਨੂੰ ਸਿਰਜੋੜ ਕੇ ਵਿਚਾਰ ਮਈ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾਕਿ ਪੰਥ ਤੋਂ ਉਖੜ ਕੇ ਕੌਮਾਂ ਦੁਸ਼ਵਾਰੀਆਂ ਦੇ ਰਾਹ ਪੈ ਜਾਦੀਆਂ ਹਨ, ਸੱਚੇ ਮਾਰਗ ਚਲਦਿਆਂ ਗੁਰੂ ਆਪ ਅੰਗ ਸੰਗ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਦਿਹਾੜਾ ਨੇਕੀ ਤੇ ਬਦੀ ਦੀ ਲੜਾਈ ’ਚ ਹੱਕ ਸੱਚ ਦੀ ਜਿੱਤ ਹੁੰਦੀ ਹੈ। ਬਦੀ ਨੇ ਇਕ ਦਿਨ ਹਾਰਨਾ ਹੁੰਦਾ ਹੈ,ਸਫਲਤਾ ਨੇਕੀ ਦੀ ਹੁੰਦੀ ਹੈ। ਇਸ ਸਮੇਂ ਬਾਬਾ ਨਾਗਰ ਸਿੰਘ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਬਾਬਾ ਜੱਸਾ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਬਲਦੇਵ ਸਿੰਘ ਪਟਿਆਲਾ, ਬਾਬਾ ਕਰਮ ਸਿੰਘ, ਬਾਬਾ ਸਰਬਜੀਤ ਸਿੰਘ, ਬਾਬਾ ਸਰਬਜੀਤ ਸਿੰਘ ਬਠਿੰਡਾ, ਬਾਬਾ ਦਰਸ਼ਨ ਸਿੰਘ ਗੱਤਕਾ ਮਾਸਟਰ ਪਟਿਆਲਾ, ਬਾਬਾ ਚਰਨ ਸਿੰਘ ਫਤਿਹਗੜ੍ਹ, ਬਾਬਾ ਭਗਤ ਸਿੰਘ, ਬਾਵਾ ਦਲਬਾਰਾ ਸਿੰਘ, ਬਾਬਾ ਜੋਗਾ ਸਿੰਘ ਪਟਿਆਲਾ, ਭਾਈ ਮਾਨ ਸਿੰਘ ਲਿਖਾਰੀ, ਬਾਬਾ ਅਮਰਜੀਤ ਸਿੰਘ ਚਮਕੌਰ ਸਾਹਿਬ, ਬਾਬਾ ਨਰਿੰਦਰ ਸਿੰਘ ਸੋਨਾ, ਬਾਵਾ ਸੁਖਵਿੰਦਰ ਸਿੰਘ, ਬਾਬਾ ਰਾਜਾ ਰਾਜ ਸਿੰਘ, ਬਾਬਾ ਚੜ੍ਹਤ ਸਿੰਘ ਆਦਿ ਹਾਜ਼ਰ ਹਨ।