- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਪਰਗਟ ਸਿੰਘ ਨੇ ਪੰਜਾਬ ਦੀ ਏਕਤਾ, ਭਾਈਚਾਰੇ ਅਤੇ ਆਪਸੀ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਬਣਾਉਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੇਵਾ ਕਰਨਾ ਅਤੇ ਸੂਬੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਨੇ ਵਾਹਿਗੁਰੂ ਅੱਗੇ ਪੰਜਾਬ ਦੀ ਸੇਵਾ ਕਰਨ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਤਾਕਤ ਬਖ਼ਸ਼ਣ ਲਈ ਅਰਦਾਸ ਕੀਤੀ।

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ , ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਨੇ ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਆਪਣੀ ਪਤਨੀ ਬਰਿੰਦਰ ਪ੍ਰੀਤ ਕੌਰ ਦੇ ਨਾਲ ਖਾਲਸਾ ਪੰਥ ਦੀ ਜਨਮਭੂਮੀ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਮੱਥਾ ਟੇਕਿਆ। ਉਨ੍ਹਾਂ ਨੇ ਪੰਜਾਬ ਦੀ ਖ਼ੁਸ਼ਹਾਲੀ, ਸ਼ਾਂਤੀ ਅਤੇ ਸਮੁੱਚੇ ਲੋਕਾਂ ਦੀ ਭਲਾਈ ਲਈ ਅਰਦਾਸ ਕੀਤੀ।
ਇਸ ਮੌਕੇ ਪਰਗਟ ਸਿੰਘ ਨੇ ਪੰਜਾਬ ਦੀ ਏਕਤਾ, ਭਾਈਚਾਰੇ ਅਤੇ ਆਪਸੀ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਬਣਾਉਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੇਵਾ ਕਰਨਾ ਅਤੇ ਸੂਬੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਨੇ ਵਾਹਿਗੁਰੂ ਅੱਗੇ ਪੰਜਾਬ ਦੀ ਸੇਵਾ ਕਰਨ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਤਾਕਤ ਬਖ਼ਸ਼ਣ ਲਈ ਅਰਦਾਸ ਕੀਤੀ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਪੰਜਾਬ ਦੀ ਮਿੱਟੀ, ਇੱਥੋਂ ਦੇ ਸ਼ਾਨਾਮੱਤੇ ਇਤਿਹਾਸ ਅਤੇ ਭਾਈਚਾਰੇ ਦੀ ਪਰੰਪਰਾ ਨਾਲ ਡੂੰਘਾ ਰਿਸ਼ਤਾ ਰਿਹਾ ਹੈ। ਕਾਂਗਰਸ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਦੇ ਨਾਲ-ਨਾਲ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਆਵਾਜ਼ ਬੁਲੰਦ ਕਰਨ ਦਾ ਯਤਨ ਕੀਤਾ ਹੈ।
ਪਰਗਟ ਸਿੰਘ ਨੇ ਸੰਕਲਪ ਪ੍ਰਗਟ ਕੀਤਾ ਕਿ ਉਹ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਪੰਜਾਬ ਦੀ ਬਿਹਤਰੀ, ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਅਤੇ ਸੂਬੇ ਦੇ ਉੱਜਵਲ ਭਵਿੱਖ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ।