ਸਟਾਫ ਰਿਪੋਰਟਰ,ਰੂਪਨਗਰ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੱਜ 93ਵੇਂ ਜਨਮ ਦਿਨ 'ਤੇ ਰੂਪਨਗਰ ਦੇ ਅਕਾਲੀ ਆਗੂਆਂ ਨੇ ਵਧਾਈ ਦਿੱਤੀ ।

ਸੀਨੀਅਰ ਅਕਾਲੀ ਆਗੂ ਮਨਿੰਦਰਪਾਲ ਸਿੰਘ ਸਾਹਨੀ ਤੇ ਹੋਰਨਾਂ ਅਕਾਲੀ ਆਗੂਆਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਤੰਦਰੁਸਤ ਰਹਿਣ ਅਤੇ ਲੰਬੀ ਉਮਰ ਹੋਵੇ, ਲੋਕਾਂ ਦੀ ਪਹਿਲਾਂ ਦੀ ਤਰ੍ਹਾਂ ਸੇਵਾ ਕਰਦੇ ਰਹਿਣ।

ਸਾਹਨੀ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਪੰਜ ਵਾਰੀ ਮੁੱਖ ਮੰਤਰੀ ਹੁੰਦਿਆਂ ਲੋਕਾਂ ਦੇ ਹਰ ਦੁੱਖ ਸੁੱਖ ਵਿਚ ਸ਼ਾਮਲ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਅਤੇ ਹੁਣ ਵੀ ਲੋਕਾਂ ਵਿਚ ਵਿਚਰ ਰਹੇ ਹਨ। ਜਿਸ ਨਾਲ ਸਮੂਹ ਅਕਾਲੀ ਵਰਕਰਾਂ 'ਚ ਵੀ ਉਤਸ਼ਾਹ ਪੈਦਾ ਹੁੰਦਾ ਹੈ ਅਤੇ ਲੋਕਾਂ ਦੀ ਸੇਵਾ ਲਈ ਦਿਨ ਰਾਤ ਹਾਜ਼ਰ ਸਨ।

ਉਨ੍ਹਾਂ ਕਿਹਾ ਕਿ ਅਕਾਲ ਪੁਰਖ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਚੜ੍ਹਦੀ ਕਲਾ ਵਿਚ ਰੱਖਣ। ਇਸ ਮੌਕੇ ਮਹਿੰਦਰ ਸਿੰਘ ਉਬਰਾਏ, ਗੁਰਦੀਪ ਸਿੰਘ ਸੈਣੀ, ਦਮਨਪ੍ਰਰੀਤ ਸੇਠੀ, ਦਲਜੀਤ ਸਿੰਘ ਗਿੱਲ, ਹਰਜੀਤ ਸਿੰਘ ਢੀਂਗਰਾ, ਓਮੀ ਨੇ ਵੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜਨਮ ਦਿਨ ਦੀ ਵਧਾਈ ਦਿੱਤੀ।