- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ਼੍ਰੀ ਅਨੰਦਪੁਰ ਸਾਹਿਬ ਦੀ ਚੰਡੀਗੜ੍ਹ ਮੋਰਚੇ ’ਤੇ ਸ਼ਮੂਲੀਅਤ

ਨਰਿੰਦਰ ਸੈਣੀ, ਪੰਜਾਬੀ ਜਾਗਰਣ,
ਸ੍ਰੀ ਕੀਰਤਪੁਰ ਸਾਹਿਬ : ਇਕ ਸਤੰਬਰ ਤੋਂ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਲਗਾਤਾਰ ਸੰਯੁਕਤ ਕਿਸਾਨ ਮੋਰਚੇ ਦੀ ਰਹਿਨੁਮਾਈ ਹੇਠ ਵੱਡਾ ਮੋਰਚਾ ਲੱਗਿਆ ਹੋਇਆ ਹੈ, ਜਿਸ ਵਿਚ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਵੱਡੇ ਜਥੇ ਦੇ ਰੂਪ ਵਿਚ ਸਾਥੀਆਂ ਸਮੇਤ ਸ਼ਾਮਿਲ ਹੋਏ, ਭਾਵੇਂ ਕਿ ਕਿਸਾਨਾਂ ਦੀਆਂ ਕੁਝ ਮੰਗਾਂ ਕੇਂਦਰ ਸਰਕਾਰ ਨਾਲ ਸੰਬੰਧਿਤ ਹਨ ਪਰ ਪੰਜਾਬ ਦੇ ਕਿਸਾਨਾਂ ਦੀ ਆਵਾਜ਼ ਨੂੰ ਕੇਂਦਰ ਤੱਕ ਪਹੁੰਚਾਉਣਾ ਪੰਜਾਬ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਬਣਦੀ ਹੈ। ਜਦੋਂ ਕੋਈ ਸਰਕਾਰਾਂ ਲੋਕਾਂ ਦੀ ਆਵਾਜ਼ ਨਾ ਸੁਣਨ ਤਾਂ ਲੋਕਾਂ ਨੂੰ ਸੰਘਰਸ਼ ਦੇ ਰਾਹ ਪੈਣਾ ਪੈਦਾ ਹੈ। ਸੂਬੇ ਅੰਦਰ ਕਿਸਾਨੀ ਦਾ ਵਰਤਾਂਤ ਬਹੁਤ ਹੀ ਮਾੜੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਕਿਸਾਨੀ, ਡੇਅਰੀ ਦਾ ਧੰਦਾ, ਪੋਲਟਰੀ ਦਾ ਧੰਦਾ ਕਿਸਾਨੀ ਨਾਲ ਜੁੜਿਆ ਹਰ ਪ੍ਰਕਾਰ ਦਾ ਕੰਮ ਕਾਜ ਘਾਟੇ ਦਾ ਸੌਦਾ ਬਣ ਕੇ ਰਹਿ ਗਿਆ ਹੈ। ਪੰਜਾਬ ਦਾ ਕਿਸਾਨ ਖੇਤੀ ਅਤੇ ਖੇਤੀ ਨਾਲ ਸੰਬੰਧਿਤ ਸਹਾਇਕ ਧੰਦਿਆਂ ਨੂੰ ਛੱਡਣ ਲਈ ਮਜਬੂਰ ਹੋ ਰਿਹਾ ਹੈ, ਅੱਜ ਦਾ ਕਿਸਾਨ ਕਰਜੇ ਦੇ ਬੋਝ ਥੱਲੇ ਦੱਬਦਾ ਜਾ ਰਿਹਾ ਹੈ। ਦੂਜੇ ਪਾਸੇ ਸਰਕਾਰਾਂ ਪੂੰਜੀਪਤੀਆਂ ਨਾਲ ਰਲ ਕੇ ਕਿਸਾਨ ਵਿਰੋਧੀ ਫੈਸਲੇ ਲੈ ਰਹੀਆਂ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨ ਨਾਲ ਗੱਲਬਾਤ ਕਰਕੇ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਮੰਨਣਾ ਚਾਹੀਦਾ ਹੈ ਅਤੇ ਕਿਸਾਨਾਂ ਪੱਖੀ ਨੀਤੀਆਂ ਲਾਗੂ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਪੰਜਾਬ ਦੀ ਕਿਸਾਨੀ ਨੂੰ ਬਚਾਇਆ ਜਾ ਸਕੇ। ਸੋਮਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਸਟੇਜ ਉੱਤੇ ਯੂਪੀ ਦੇ ਸਿਰ ਕੱਢ ਆਗੂ ਰਕੇਸ਼ ਟਕੈਤ ਸ਼ਾਮਿਲ ਹੋਏ। ਉਹਨਾਂ ਵੱਲੋਂ ਐਲਾਨ ਕੀਤਾ ਗਿਆ ਕਿ ਜੇਕਰ ਸਰਕਾਰ ਨੇ ਕੋਈ ਸੁਣਵਾਈ ਸਮੇਂ ਸਿਰ ਨਾ ਕੀਤੀ ਤਾਂ ਭਾਰਤ ਦਾ ਜਨ ਜੀ ਸਮੇਤ ਪੰਜਾਬ ਚੰਡੀਗੜ੍ਹ ਦੀਆਂ ਬਰੂਹਾਂ ਤੇ ਆ ਕੇ ਬੈਠਣ ਲਈ ਮਜਬੂਰ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਮਸ਼ੇਰ ਸਿੰਘ ਸ਼ੇਰਾ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ,ਕਰਨਪ੍ਰੀਤ ਸਿੰਘ ਗਰਦਲੇ ,ਬਲਵੀਰ ਸਿੰਘ ਬੜਾ ਪਿੰਡ, ਓੰਕਾਰ ਸਿੰਘ ਮਜਾਰੀ, ਮਨਜੀਤ ਸਿੰਘ ਰਾਹੀ, ਨਸੀਬ ਸਿੰਘ ਬੜਾ ਪਿੰਡ, ਮੋਹਨਜੀਤ ਬੜਾ ਪਿੰਡ, ਅਵਤਾਰ ਸਿੰਘ, ਜਸਵੀਰ ਸਿੰਘ ਆਦਿ ਨੇ ਚੋਣਵੇ ਪੱਤਰਕਾਰਾਂ ਨਾਲ ਕੀਤਾ।