ਸਟਾਫ ਰਿਪੋਰਟਰ, ਰੂਪਨਗਰ : ਪੰਜਾਬ ਪੈਨਸ਼ਨਰ ਐਸੋਸੀਏਸ਼ਨ ਰੂਪਨਗਰ ਡਵੀਜ਼ਨ ਦੀ ਮੀਟਿੰਗ ਪ੍ਧਾਨ ਮੁਰਲੀ ਮਨੋਹਰ ਦੀ ਪ੍ਧਾਨਗੀ ਹੇਠ ਹੋਈ। ਮੀਟਿੰਗ ਵਿਚ ਪਾਵਰਕਾਮ ਵਿਚੋਂ ਸੇਵਾਮੁਕਤ ਹੋਏ 70 ਸਾਲਾ ਪੈਨਸ਼ਨਰਾਂ ਨੂੰ ਐਸੋਸੀਏਸ਼ਨ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਐਸੋਸੀਏਸ਼ਨ ਵਲੋਂ ਉਨ੍ਹਾਂ ਨੂੰ ਇਕ ਲੋਈ ਅਤੇ ਸਨਮਾਨ ਚਿੰਨ੍ਹ ਦਿੱਤਾ ਗਿਆ। ਮੀਟਿੰਗ ਵਿਚ 70 ਸਾਲ ਦੇ ਲਗਪਗ 35 ਸਾਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਸਰਕਾਰ ਕੇਂਦਰ ਸਰਕਾਰ ਪਾਵਰਕਾਮ ਮੈਨੇਜਮੈਂਟ ਦੀ ਮੁਲਾਜ਼ਮ, ਮਜ਼ਦੂਰ, ਕਿਸਾਨ, ਪੈਨਸ਼ਨਰਾਂ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ ਗਈ। ਪੰਜਾਬ ਸਰਕਾਰ ਵਲੋਂ 6% ਮਹਿੰਗਾਈ ਭੱਤੇ ਦੀ ਕਿਸ਼ਤ ਦੀ ਸਖਤ ਆਲੋਚਨਾ ਕੀਤੀ ਗਈ। ਪੰਜਾਬ ਪਾਵਰਕਾਮ ਵਲੋਂ ਮੁਲਾਜ਼ਮਾਂ/ਪੈਨਸ਼ਨਰਾਂ ਦੀਆਂ ਮੰਗਾਂ ਬਿਜਲੀ ਯੂਨਿਟਾਂ ਵਿਚ ਰਿਆਇਤ, ਮੈਡੀਕਲ ਕੈਸ਼ਲੈਸ ਸਕੀਮ ਲਾਗੂ ਕਰਨ ਤੇ ਹੋਰ ਬਹੁਤ ਸਾਰੀਆਂ ਮੰਗਾਂ ਜੋ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ, ਨੂੰ ਤੁਰੰਤ ਪੂਰਾ ਕਰਨ ਦੀ ਅਪੀਲ ਕੀਤੀ ਗਈ। ਇਸ ਮੀਟਿੰਗ ਵਿਚ ਪਟਿਆਲਾ ਵਿਖੇ ਸ਼ਾਂਤਮਈ ਮੁਜ਼ਾਹਰਾ ਕਰ ਰਹੇ ਅਧਿਆਪਕਾਂ 'ਤੇ ਲਾਠੀ ਚਾਰਜ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ 14 ਫਰਵਰੀ ਨੂੰ ਮੋਹਾਲੀ ਵਿਖੇ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ, ਇਸ ਵਿਚ ਰੂਪਨਗਰ ਤੋਂ 2 ਬੱਸਾਂ ਇਕ ਘਨੌਲੀ ਤੋਂ ਅਤੇ ਇਕ ਸ੍ਰੀ ਚਮਕੌਰ ਸਾਹਿਬ ਤੋਂ ਚੱਲੇਗੀ, ਜਿਨ੍ਹਾਂ 'ਚ ਘੱਟੋ-ਘੱਟ 100 ਬੰਦਾ ਸ਼ਮੂਲੀਅਤ ਕਰੇਗਾ। ਮੀਟਿੰਗ ਵਿਚ ਰਾਧੇਸ਼ਾਮ, ਮੁਰਲੀ ਮਨਹੋਰ, ਕਿ੍ਸ਼ਨ ਸਿੰਘ ਡੋਗਰਾ ਸਕੱਤਰ, ਰਣਜੀਤ ਸਿੰਘ, ਕਰਨੈਲ ਸਿੰਘ, ਮਹਿੰਦਰ ਸਿੰਘ, ਰਾਜ ਕੁਮਾਰ, ਰਣਜੀਤ ਸਿੰਘ ਗਿੱਲ, ਛੋਟੂ ਰਾਮ ਅਤੇ ਕੇਸਰ ਸਿੰਘ ਨੇ ਵੀ ਸੰਬੋਧਨ ਕੀਤਾ।