ਸਰਬਜੀਤ ਸਿੰਘ,ਰੂਪਨਗਰ : ਬਲਾਕ ਰੂਪਨਗਰ ਵਿਖੇ ਮਗਨਰੇਗਾ ਕਰਮਚਾਰੀ ਯੂਨੀਅਨ ਰੂਪਨਗਰ ਵੱਲੋ ਬਲਾਕ ਪ੍ਰਧਾਨ ਨਰਿੰਦਰ ਸਿੰਘ ਸੋਢੀ ਦੀ ਅਗਵਾਈ ਵਿੱਚ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ ਤੇ ਕੰਮ ਬੰਦ ਰੱਖਿਆ ਗਿਆ। ਧਰਨੇ ਨੰੂ ਸੰਬੋਧਨ ਕਰਦੇ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ 'ਚ ਮਨਰੇਗਾ ਅਧੀਨ ਪਿਛਲੇ 11-12 ਸਾਲਾਂ ਤੋਂ ਡਿਊਟੀ ਕਰ ਰਹੇ ਮਨਰੇਗਾ ਮੁਲਾਜ਼ਮਾਂ ਨੇ ਸੂਬੇ ਭਰ 'ਚ ਕੰਮ ਬੰਦ ਕਰਕੇ ਧਰਨਾ ਦਿੱਤਾ ਹੈ। ਕਾਬਿਲੇਗੌਰ ਹੈ ਕਿ ਸਮੇਂ ਸਮੇਂ 'ਤੇ ਮਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਸੇਵਾਵਾਂ ਪੰਚਾਇਤ ਵਿਭਾਗ 'ਚ ਮਰਜ਼ ਕਰਕੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ। ਵਿਭਾਗ ਵੱਲੋਂ ਮਗਨਰੇਗਾ ਕਰਮਚਾਰੀਆਂ ਨੰੂ ਰੈਗੂਲਰ ਕਰਨ ਦਾ ਦੋ ਵਾਰ ਪ੍ਰਸੋਨਲ ਵਿਭਾਗ ਨੂੰ ਭੇਜਿਆ ਵੀ ਜਾ ਚੁੱਕਾ ਹੈ। ਜੋ ਕਿ ਸਰਕਾਰ ਵੱਲੋਂ ਪੈਸੇ ਦੀ ਘਾਟ ਦਾ ਬਹਾਨਾ ਬਣਾ ਕੇ ਵਾਪਸ ਕਰ ਦਿੱਤਾ ਗਿਆ। ਦੂਜੇ ਪਾਸੇ ਨਰੇਗਾ ਮੁਲਾਜ਼ਮਾਂ ਦੇ ਤਜ਼ਰਬੇ ਦਰਕਿਨਾਰ ਕਰਕੇ ਵਿਭਾਗ 'ਚ ਹੀ ਪਹਿਲਾਂ ਵੀ ਪੰਚਾਇਤ ਸਕੱਤਰਾਂ, ਸਟੈਨੋਗ੍ਰਾਫਰਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ। ਭਵਿੱਖ 'ਚ ਵੀ ਵਿਭਾਗ ਨਵੀਂ ਭਰਤੀ ਦੀ ਯੋਜਨਾ ਬਣਾ ਰਹੀ ਹੈ,ਜਿਸ ਵਿਚ ਨਰੇਗਾ ਮੁਲਾਜ਼ਮਾਂ ਲਈ ਕੋਈ ਛੋਟ ਦਿੱਤੀ ਜਾਵੇ, ਅਜਿਹੀ ਕੋਈ ਆਸ ਨਹੀਂ ਹੈ। ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੰਗੂ ਨੇ ਕਿਹਾ ਕਿ ਇਕ ਪਾਸੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਹੀ ਇੰਪਲਾਈਜ਼ ਵੈੱਲਫੇਅਰ ਐਕਟ 2016 ਲਾਗੂ ਕਰਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਚੁੱਕਾ ਹੈ। ਇਸ ਤੋਂ ਵੀ ਉਲਟ ਕੇਂਦਰ ਦੀ ਸਰਵ ਸਿੱਖਿਆ ਅਭਿਆਨ ਤੇ ਰਮਸਾ ਸਕੀਮ ਦੇ ਅਧਿਆਪਕ ਸਰਕਾਰ ਦੁਆਰਾ ਆਪਣੀ ਪਾਲਿਸੀ ਬਣਾ ਕੇ ਰੈਗੂਲਰ ਕੀਤੇ ਗਏ ਹਨ ਜੋ ਕਿ ਮਨਰੇਗਾ ਮੁਲਾਜ਼ਮਾਂ 'ਤੇ ਵੀ ਇਨਬਿਨ ਲਾਗੂ ਹੋ ਸਕਦੀ ਹੈ। ਮਗਨਰੇਗਾ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਮਗਨਰੇਗਾ ਮੁਲਾਜ਼ਮ 2‘‘007-08 ਤੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਡਿਊਟੀ ਕਰ ਰਹੇ ਹਨ। ਸਾਰੇ 1539 ਮਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਸਮੇਂ ਸਮੇਂ 'ਤੇ ਰੈਗੂਲਰ ਮੁਲਾਜ਼ਮਾਂ ਦੀ ਭਰਤੀ ਲਈ ਅਪਣਾਏ ਜਾਂਦੇ ਮਾਪਦੰਡਾਂ ਅਨੁਸਾਰ ਹੋਈ ਹੈ ਪਰੰਤੂ ਸਰਕਾਰ ਰੈਗੂਲਰ ਦੀ ਮੰਗ 'ਤੇ ਲਾਰੇ ਲਾ ਕੇ ਸਮਾਂ ਟਪਾ ਰਹੀ ਹੈ। ਅੱਜ ਤਕ ਨਾ ਤਾਂ ਮਨਰੇਗਾ ਮੁਲਾਜ਼ਮਾਂ ਦਾ ਈਪੀਐੱਫ ਕੱਟਿਆ ਜਾ ਰਿਹਾ ਹੈ ਨਾ ਮੋਬਾਈਲ ਭੱਤਾ, ਡਿਊਟੀ ਦੌਰਾਨ ਮੌਤ ਹੋਣ 'ਤੇ ਵੀ ਨਾ ਕੋਈ ਲਾਭ ਅਤੇ ਨਾ ਹੀ ਮੈਡੀਕਲ ਸਹੂਲÎਤਾਂ, ਨਿਗੂਣਾ ਆਵਾਜਾਈ ਭੱਤਾ, ਨਾ ਸਰਵਿਸ ਰਿਕਾਰਡ ਰੱਖਿਆ ਜਾਂਦਾ ਹੈ। ਇਸਦੇ ਨਾਲ ਹੀ ਤਨਖਾਹਾਂ ਦਾ ਕੋਈ ਬਜਟ ਨਹੀਂ ਰੱਖਿਆ ਜਾਂਦਾ।

ਉਨ੍ਹਾਂ ਦੱਸਿਆ ਕਿ 18 ਸਤੰਬਰ ਤੱਕ ਧਰਨੇ ਦੇਣ ਤੋਂ ਬ ਾਅਦ 19 ਤੇ 20 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ । ਇਸ ਮੌਕੇ ਮਨਿੰਦਰ ਸਿੰਘ ਏਪੀਓ, ਜਗਜੀਤ ਸਿੰਘ ਟੀਏ, ਬਲਾਕ ਦੇ ਗ੍ਰਾਮ ਰੋਜ਼ਗਾਰ ਸਹਾਇਕ ਸਰਵਜੀਤ ਸਿੰਘ, ਦਿਲਬਾਗ ਸਿੰਘ, ਮਨਪ੍ਰਰੀਤ ਸਿੰਘ, ਕਮਲਜੀਤ ਸਿੰਘ,ਕੁਲਦੀਪ ਸਿੰਘ, ਮਨਦੀਪ ਕੌਰ, ਚੰਦਰ ਸੈਨ ਆਦਿ ਮੌਜੂਦ ਸਨ। ੰ