
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਾਣੀ ਸਪਲਾਈ ਠੱਪ ਹੋਣ ਕਾਰਨ ਤਿੰਨ ਪਿੰਡਾਂ ਦੇ ਲੋਕ ਪਰੇਸ਼ਾਨ

ਪੰਜਾਬੀ ਜਾਗਰਣ ਟੀਮ, ਬੇਲਾ/ਬਹਿਰਾਮਪੁਰ: ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਪਿੰਡ ਖੋਖਰ ਤੋਂ ਪਿਛਲੇ ਤਿੰਨ ਦਿਨਾਂ ਤੋਂ ਪਾਣੀ ਸਪਲਾਈ ਠੱਪ ਹੋਣ ਕਾਰਨ ਪਿੰਡ ਖੋਖਰ, ਡੱਲਾ ਅਤੇ ਸਲਾਹਪੁਰ ਦੇ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਗਰਮੀ ਦੇ ਮੌਸਮ ਨੇ ਉਨ੍ਹਾਂ ਦੀ ਪਰੇਸ਼ਾਨੀ ਹੋਰ ਵੀ ਵਧਾ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਯੂਨੀਅਨ ਚੜੂਨੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰਪਾਲ ਸਿੰਘ ਜਿੰਦੂ ਖੋਖਰ ਕਿਹਾ ਕਿ ਪਾਣੀ ਵਾਲੀ ਟੈਂਕੀ ਦੇ ਪ੍ਰਬੰਧਕਾਂ ਅਤੇ ਅਪ੍ਰੇਟਰ ਵੱਲੋਂ ਪਾਣੀ ਬਹੁਤ ਹੀ ਘੱਟ ਮਾਤਰਾ ਵਿਚ ਛੱਡਿਆ ਜਾ ਰਿਹਾ ਹੈ। ਇਸ ਦੇ ਕਾਰਨ ਪਾਣੀ ਸਥਾਨਕ ਵਾਸੀਆਂ ਦੀਆਂ ਪਾਣੀ ਵਾਲੀਆਂ ਟੈਂਕੀਆਂ ਤੱਕ ਨਹੀਂ ਚੜ੍ਹ ਰਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਜ਼ਿਆਦਾਤਰ ਗਰੀਬ ਪਰਿਵਾਰਾਂ ਦੇ ਘਰਾਂ ਵਿਚ ਨਲਕੇ ਜਾਂ ਮੋਟਰਾਮ ਆਦਿ ਵੀ ਨਹੀਂ ਹਨ, ਜਿਸ ਦੇ ਕਾਰਨ ਉਹ ਬੇਹੱਦ ਪਰੇਸ਼ਾਨ ਹਨ। ਉਨ੍ਹਾਂ ਪਾਣੀ ਤੋਂ ਬਿਨ੍ਹਾਂ ਰੋਜ਼ਾਨਾ ਦੇ ਕੰਮਾਂ ਤੋਂ ਇਲਾਵਾ ਪੀਣ ਲਈ ਵੀ ਪਾਣੀ ਨਾ ਹੋਣ ਕਾਰਨ ਦੂਸਰਿਆਂ ਦੇ ਘਰਾਂ ਤੋਂ ਪਾਣੀ ਲਿਆਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਹੋਣ ਅਤੇ ਪਾਣੀ ਸਪਲਾਈ ਨਾ ਆਉਣ ਦੇ ਕਾਰਨ ਵਿਸ਼ੇਸ਼ ਤੌਰ ’ਤੇ ਬੱਚਿਆਂ ਦਾ ਕਾਫੀ ਬੁਰਾ ਹਾਲ ਹੈ। ਇਸ ਮੌਕੇ ਇਲਾਕਾ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਪਾਣੀ ਦੀ ਸਪਲਾਈ ਨਿਰਵਿਘਨ ਚਲਾਈ ਜਾਵੇ। ਇਸ ਮੌਕੇ ਕੈਪਟਨ ਸ਼ਾਮ ਸਿੰਘ, ਲਾਲ ਸਿੰਘ ਸਾਬਕਾ ਪੰਚ, ਨਰੰਗ ਸਿੰਘ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ। ਇਸ ਸਬੰਧੀ ਅਪ੍ਰੇਟਰ ਮੋਹਣ ਸਿੰਘ ਨੇ ਦੱਸਿਆ ਕਿ ਪਾਇਲਰ ਦੀ ਸ਼ਾਫਟ ਟੁੱਟ ਗਈ ਜੋ ਕਿ ਰਾਜਪੁਰਾ ਤੋਂ ਲਿਆ ਕੇ ਪਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਅਜੇ ਦੋ ਦਿਨ ਹੋਰ ਲੱਗ ਸਕਦੇ ਹਨ।