ਹਰਜੀਤ ਗਿੱਲ, ਨੂਰਪੁਰਬੇਦੀ : ਪਿੰਡ ਸਰਥਲੀ ਵਿਖੇ ਗਰੀਬ ਪਰਿਵਾਰ ਨਾਲ ਸਬੰਧਤ 46 ਸਾਲਾ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ ਹੋ ਗਈ। ਮਿ੍ਤਕ ਦੀ ਪਛਾਣ ਮਨੋਹਰ ਲਾਲ ਪੁੱਤਰ ਜਗਦੀਸ਼ ਰਾਮ ਵਜੋਂ ਹੋਈ ਹੈ। ਮਨੋਹਰ ਲਾਲ ਚੰਡੀਗੜ੍ਹ ਦੇ ਇਕ ਸਰਕਾਰੀ ਹਸਪਤਾਲ ਵਿਖੇ ਦਾਖਲ ਸੀ ਅਤੇ ਇਲਾਜ ਦੇ ਦੌਰਾਨ ਉਸ ਦੀ ਮੌਤ ਹੋ ਗਈ। ਸਰਕਾਰੀ ਹਸਪਤਾਲ ਸਿੰਘਪੁਰ (ਨੂਰਪੁਰੇਦੀ) ਦੇ ਐੱਸਐੱਮਓ ਸ਼ਿਵ ਕੁਮਾਰ ਨੇ ਦੱਸਿਆ ਕਿ ਉਕਤ ਵਿਅਕਤੀ ਕੁਝ ਦਿਨ ਪਹਿਲਾਂ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਇਲਾਜ ਲਈ ਆਇਆ ਸੀ, ਜਿਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਸਰਕਾਰੀ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਰੈਫਰ ਕਰ ਦਿੱਤਾ ਗਿਆ ਸੀ, ਜਿਥੋਂ ਜਾਂਚ ਤੋਂ ਬਾਅਦ ਉਸ ਨੂੰ ਚੰਡੀਗੜ੍ਹ 32 ਸੈਕਟਰ ਹਸਪਤਾਲ ਵਿਖੇ ਰੈਫਰ ਕੀਤਾ ਸੀ। ਸ਼ਨਿੱਚਰਵਾਰ ਸ਼ਾਮ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪਿੰਡ ਸਰਥਲੀ ਪੁੱਜ ਕੇ ਉਨ੍ਹਾਂ ਪਰਿਵਾਰ ਦੇ ਬਾਕੀ ਮੈਂਬਰਾਂ ਨੂੰ ਦਵਾਈ ਦਿੱਤੀ।