- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਰੂਪਨਗਰ ਤੋਂ ਤੀਰਥ ਯਾਤਰਾ ਬੱਸਾਂ ਰਵਾਨਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਹਲਕਾ ਰੂਪਨਗਰ ਤੋਂ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਤੀਰਥ ਯਾਤਰਾ ਦੀਆਂ ਬੱਸਾਂ ਰਵਾਨਾ ਕੀਤੀਆਂ ਗਈਆਂ। ਇਹ ਬੱਸਾਂ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਵਾਨਾ ਹੋਈਆਂ। ਇਸ ਮੌਕੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਵੱਲੋਂ ਯਾਤਰਾ ’ਤੇ ਜਾ ਰਹੇ ਸਮੂਹ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੀ ਯਾਤਰਾ ਸੁਖਦਾਈ ਤੇ ਮੰਗਲਮਈ ਹੋਣ ਦੀ ਕਾਮਨਾ ਕੀਤੀ ਗਈ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਉਦੇਸ਼ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਤੋਂ ਇਕੱਠਾ ਕੀਤਾ ਗਿਆ ਪੈਸਾ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਹੂਲਤਾਂ ਦੇਣ ਲਈ ਹੀ ਖਰਚ ਕੀਤਾ ਜਾ ਰਿਹਾ ਹੈ। ਵਿਧਾਇਕ ਚੱਢਾ ਨੇ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਬੱਸਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਵੀ ਤੀਰਥ ਸਥਾਨਾਂ ਦੇ ਦਰਸ਼ਨ ਕਰਨਾ ਆਸਾਨ ਹੋ ਰਿਹਾ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਅਨੁਸ਼ਾਸਨ ਬਣਾਈ ਰੱਖਣ ਅਤੇ ਆਪਸੀ ਸਹਿਯੋਗ ਨਾਲ ਯਾਤਰਾ ਕਰਨ ਦੀ ਅਪੀਲ ਕੀਤੀ। ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਕਿਹਾ ਕਿ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਸਮੂਹ ਯਾਤਰੀਆਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ।