ਗਣਤੰਤਰ ਦਿਵਸ ਮੌਕੇ ਪੁਲਿਸ ਹੋਈ ਸਰਗਰਮ
ਗਣਤੰਤਰ ਦਿਵਸ ਮੌਕੇ ਪੁਲਿਸ ਹੋਈ ਸਰਗਰਮ
Publish Date: Sun, 25 Jan 2026 04:00 PM (IST)
Updated Date: Mon, 26 Jan 2026 04:01 AM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਗਣਤੰਤਰ ਦਿਵਸ ਮੌਕੇ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ ਪੁਲਿਸ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਥਾਂ ਥਾਂ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਜਸਮੇਰ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਾਉਣ ਲਈ ਪੁਲਿਸ ਵੱਲੋਂ ਚੁਸਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬਾਨ ਦੀਆਂ ਸਰਾਵਾਂ ਸਮੇਤ ਹੋਟਲਾਂ ਢਾਬਿਆਂ ਅਤੇ ਹੋਰ ਰਹਿਣ ਬਸੇਰੀਆਂ ਦੀ ਪੂਰੀ ਚੈਕਿੰਗ ਕੀਤੀ ਗਈ ਤਾਂ ਜੋ ਕੋਈ ਸ਼ੱਕੀ ਵਿਅਕਤੀ ਇੱਥੇ ਨਾ ਰੁਕਿਆ ਹੋਵੇ। ਉਨ੍ਹਾਂ ਕਿਹਾ ਕਿ ਇਹ ਸੁੱਖ ਦੀ ਗੱਲ ਹੈ ਕਿ ਕਿਸੇ ਤਰ੍ਹਾਂ ਦੀ ਇਤਰਾਜ਼ਯੋਗ ਐਂਟਰੀ ਜਾਂ ਗਲਤ ਤਰੀਕੇ ਨਾਲ ਰਹਿ ਰਹੇ ਵਿਅਕਤੀਆਂ ਦੀ ਜਾਣਕਾਰੀ ਪ੍ਰਾਪਤ ਨਹੀਂ ਹੋਈ। ਇਸ ਤੋਂ ਇਲਾਵਾ ਬੱਸ ਅੱਡੇ ਰੇਲਵੇ ਸਟੇਸ਼ਨ ਅਤੇ ਹੋਰ ਭੀੜ ਵਾਲੀਆਂ ਥਾਵਾਂ ’ਤੇ ਵੀ ਨਿਗਰਾਨੀ ਵਧਾ ਦਿੱਤੀ ਗਈ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਇਸ ਮੌਕੇ ਉਹਨਾਂ ਦੇ ਨਾਲ ਮਲਕੀਤ ਸਿੰਘ ਸਮੇਤ ਸਮੁੱਚਾ ਸਟਾਫ ਹਾਜ਼ਰ ਸੀ।