ਪੁਲਿਸ ਵੱਲੋਂ ਨਸ਼ਾ ਕਰਨ ਦਾ ਆਦੀ ਨੌਜਵਾਨ ਕਾਬੂ
ਪੁਲਿਸ ਵੱਲੋਂ ਨਸ਼ਾ ਕਰਨ ਦਾ ਆਦੀ ਨੌਜਵਾਨ ਕਾਬੂ
Publish Date: Sun, 05 Apr 2026 05:52 PM (IST)
Updated Date: Mon, 06 Apr 2026 04:05 AM (IST)

ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਵੱਲੋਂ ਨਸ਼ਾ ਕਰਨ ਦੇ ਆਦੀ ਇੱਕ ਨੌਜਵਾਨ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਅਤੇ ਭੈੜੇ ਅਨਸਰਾਂ ਦੀ ਤਲਾਸ਼ ਵਿਚ ਹੌਲਦਾਰ ਕਮਲਦੀਪ ਸਿੰਘ ਸਮੇਤ ਭਰਤਗੜ ਬੱਸ ਅੱਡੇ ’ਤੇ ਮੌਜੂਦ ਸੀ ਤਾਂ ਪੁਲਿਸ ਪਾਰਟੀ ਨੂੰ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਇੱਕ ਨੌਜਵਾਨ ਜੋ ਨਸ਼ਾ ਕਰਨ ਦਾ ਆਦੀ ਹੈ ਅਤੇ ਅੱਜ ਵੀ ਨਸ਼ਾ ਕਰਕੇ ਗਰਦਲੇ ਬੱਸ ਅੱਡੇ ’ਤੇ ਮੌਜੂਦ ਹੈ, ਜੇਕਰ ਪੁਲਿਸ ਪਾਰਟੀ ਤੁਰੰਤ ਕਾਰਵਾਈ ਕਰਦੀ ਹੈ ਤਾਂ ਇਸ ਨੌਜਵਾਨ ਨੂੰ ਕਾਬੂ ਕੀਤਾ ਜਾ ਸਕਦਾ ਹੈ। ਇਸ ’ਤੇ ਕਾਰਵਾਈ ਕਰਦੇ ਹੋਏ ਹੋਲਦਾਰ ਕਮਲਦੀਪ ਸਿੰਘ ਪੁਲਿਸ ਪਾਰਟੀ ਨਾਲ ਗਰਦਲੇ ਪਾਸੇ ਅੱਡੇ ’ਤੇ ਪਹੁੰਚੇ ’ਤੇ ਦੇਖਿਆ ਇੱਕ ਨੌਜਵਾਨ ਜਿਸ ਨੇ ਕਾਲੇ ਰੰਗ ਦੀ ਟੀ ਸ਼ਰਟ ਅਤੇ ਹਰੇ ਰੰਗ ਦੀ ਲੋਅਰ ਪਾਈ ਹੋਈ ਸੀ, ਜੋ ਕਿ ਗਰਦਲੇ ਬਸ ਅੱਡੇ ਤੋਂ ਥੋੜਾ ਅੱਗੇ ਰੂਪਨਗਰ ਵਾਲੀ ਸਾਈਡ ਗੁਰੂ ਨਾਨਕ ਧਰਮ ਕੰਡੇ ਨਜ਼ਦੀਕ ਸ਼ੱਕੀ ਹਾਲਤ ਵਿਚ ਖੜਾ ਸੀ, ਜਦੋਂ ਪੁਲਿਸ ਪਾਰਟੀ ਨੇ ਉਕਤ ਨੌਜਵਾਨ ਨੂੰ ਉਸਦਾ ਨਾਮ ਅਤੇ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਅੰਮ੍ਰਿਤਪਾਲ ਸਿੰਘ ਉਰਫ ਅਮਨ ਪੁੱਤਰ ਪਰਮਜੀਤ ਸਿੰਘ ਵਾਸੀ ਜਿਉਵਾਲ ਥਾਣਾ ਸ਼੍ਰੀ ਕੀਰਤਪੁਰ ਸਾਹਿਬ ਦੱਸਿਆ ਜਦੋਂ ਪੁਲਿਸ ਪਾਰਟੀ ਨੇ ਉਕਤ ਨੌਜਵਾਨ ਨੂੰ ਫੜ ਕੇ ਸੀ,ਐਚ,ਸੀ ਹਸਪਤਾਲ ਭਰਤਗੜ ਇਸ ਦਾ ਡੋਪ ਟੈਸਟ ਕਰਵਾਇਆ ਤਾਂ ਰਿਪੋਰਟ ਵਿਚ ਪੋਜੀਟਿਵ ਆਇਆ। ਇਸ ਸਬੰਧੀ ਪੁਲਿਸ ਪਾਰਟੀ ਨੇ ਥਾਣਾ ਸ਼੍ਰੀ ਕੀਰਤਪੁਰ ਸਾਹਿਬ ਨੂੰ ਸੂਚਿਤ ਕਰਕੇ ਇਸ ’ਤੇ ਮੁਕਦਮਾ ਨੰਬਰ 46 ਐਨ,ਡੀ,ਪੀ,ਐਸ ਐਕਟ ਤਹਿਤ ਥਾਣਾ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਦਰਜ ਕੀਤਾ। ਪੁਲਿਸ ਵੱਲੋਂ ਨੌਜਵਾਨਾਂ ਅੰਮ੍ਰਿਤਪਾਲ ਸਿੰਘ ਨੂੰ ਮਾਣਯੋਗ ਅਦਾਲਤ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਪੇਸ਼ ਕੀਤਾ ਗਿਆ ਅਤੇ ਮਾਣਯੋਗ ਅਦਾਲਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਕਤ ਨੌਜਵਾਨ ਨੂੰ ਨਸ਼ਾ ਛਡਾਊ ਕੇਂਦਰ ਭੇਜਿਆ ਗਿਆ ਜਿੱਥੇ ਇਸ ਦਾ ਇਲਾਜ ਕੀਤਾ ਜਾਵੇਗਾ।